15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-05-2026

ਕੱਟੜ ਇਮਾਨਦਾਰੀ ਦੇ ਦਾਅਵੇ ਹੋਏ ਬੇਨਕਾਬ-ਜਾਖੜ

ਅਜੀਤ ਡੈਸਕ 08-05-2026
ਚੰਡੀਗੜ੍ਹ, 7 ਮਈ (ਸੰਦੀਪ ਕੁਮਾਰ ਮਾਹਨਾ)–ਈ.ਡੀ. ਵਲੋਂ ਕੀਤੀ ਗਈ ਕਾਰਵਾਈ ਨੂੰ ਲੈ ਕੇ ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਆਮ ਆਦਮੀ ਪਾਰਟੀ 'ਤੇ ਹਮਲਾ ਕਰਦਿਆਂ ਕਿਹਾ ਕਿ ਅੱਜ ਦੀ ਕਾਰਵਾਈ ਨੇ 'ਕੱਟੜ ਇਮਾਨਦਾਰੀ' ਦੇ ਦਾਅਵਿਆਂ ਦੀ ਅਸਲੀਅਤ ਸਾਰਿਆਂ ਦੇ ਸਾਹਮਣੇ ਲਿਆ ਦਿੱਤੀ ਹੈ | ਜਾਖੜ ਨੇ ਸੋਸ਼ਲ ਮੀਡੀਆ 'ਤੇ ਪਾਈ ਪੋਸਟ 'ਚ ਕਿਹਾ ਕਿ ਮੁੱਖ ਮੰਤਰੀ ਲਗਾਤਾਰ ਇਹ ਕਹਿ ਰਹੇ ਸਨ ਕਿ ਈ.ਡੀ ਦੇ ਛਾਪੇ ਨਾਲ ਉਨ੍ਹਾਂ ਦਾ ਕੋਈ ਸੰਬੰਧ ਨਹੀਂ, ਪਰ ਹੁਣ ਸਾਹਮਣੇ ਆ ਰਹੇ ਤੱਥ ਕਈ ਸਵਾਲ ਖੜ੍ਹੇ ਕਰ ਰਹੇ ਹਨ | ਇਹ ਤਾਂ ਸਿਰਫ਼ ਸ਼ੁਰੂਆਤ ਹੈ ਅਤੇ ਆਉਣ ਵਾਲੇ ਸਮੇਂ 'ਚ ਹੋਰ ਵੀ ਕਈ ਪਰਦੇ ਉਠਣੇ ਬਾਕੀ ਹਨ | ਉਨ੍ਹਾਂ ਦਾਅਵਾ ਕੀਤਾ ਕਿ ਭਿ੍ਸ਼ਟਾਚਾਰ ਦੇ ਮਾਮਲਿਆਂ 'ਚ ਸੱਚਾਈ ਹੁਣ ਹੌਲੀ-ਹੌਲੀ ਸਾਹਮਣੇ ਆ ਰਹੀ ਹੈ ਅਤੇ ਲੋਕਾਂ ਨੂੰ ਵੀ ਹਕੀਕਤ ਦਾ ਪਤਾ ਲੱਗ ਰਿਹਾ ਹੈ |

ਪਿਛਲੀ ਖ਼ਬਰ USA ਵਲੋਂ ਕੌਮਾਂਤਰੀ Students ‘ਤੇ ਹੋਰ ਸ਼ਿਕੰਜਾ ਕਸਣ ਦੀ ਤਿਆਰੀ, ਵੇਖੋ ਪ੍ਰਦੇਸਾਂ ਦੀਆਂ ਖ਼ਬਰਾਂ ਅਗਲੀ ਖ਼ਬਰ ਬਿਲਡਰਾਂ ਤੋਂ ਪੈਸੇ ਇਕੱਠੇ ਕਰਨ ਦੇ ਮਾਮਲੇ ਦੀ ਜਾਂਚ ਕੀਤੀ ਜਾਵੇ-ਮਜੀਠੀਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।