23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-05-2026

ਹਿਰਾਸਤ 'ਚੋਂ ਭੱਜਣ ਦੀ ਕੋਸ਼ਿਸ਼ ਕਰਦੇ ਕੈਦੀ ਦੀ ਗੋਲੀ ਲੱਗਣ ਨਾਲ ਮੌਤ <br/>

ਅਜੀਤ ਡੈਸਕ 17-05-2026

• ਸਿਹਤ ਜਾਂਚ ਲਈ ਸਿਵਲ ਹਸਪਤਾਲ ਲਿਆਂਦਾ ਸੀ ਕੈਦੀ
• ਭੱਜਣ ਦੀ ਕੋਸ਼ਿਸ਼ 'ਚ ਪੁਲਿਸ ਮੁਲਾਜ਼ਮ 'ਤੇ ਕੀਤਾ ਹਮਲਾ
ਬਲਜਿੰਦਰਪਾਲ ਸਿੰਘ

ਹੁਸ਼ਿਆਰਪੁਰ, 16 ਮਈ -ਹੁਸ਼ਿਆਰਪੁਰ ਦੇ ਸਿਵਲ ਹਸਪਤਾਲ 'ਚ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ, ਜਦੋਂ ਸਿਹਤ ਜਾਂਚ ਲਈ ਲਿਆਂਦੇ ਇਕ ਕੈਦੀ ਨੇ ਤੇਜ਼ਧਾਰ ਹਥਿਆਰ ਨਾਲ ਪੁਲਿਸ ਮੁਲਾਜ਼ਮ 'ਤੇ ਹਮਲਾ ਕਰਕੇ ਉਸ ਨੂੰ ਜ਼ਖ਼ਮੀ ਕਰ ਦਿੱਤਾ ਅਤੇ ਜਵਾਬੀ ਕਾਰਵਾਈ 'ਚ ਗੋਲੀਆਂ ਲੱਗਣ ਨਾਲ ਕੈਦੀ ਦੀ ਮੌਤ ਹੋ ਗਈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪੁਲਿਸ ਮੁਖੀ ਸੰਦੀਪ ਕੁਮਾਰ ਮਲਿਕ ਨੇ ਦੱਸਿਆ ਕਿ ਪੁਲਿਸ ਮੁਲਾਜ਼ਮ ਕੈਦੀਆਂ ਨੂੰ ਅਦਾਲਤ 'ਚ ਪੇਸ਼ ਕਰਨ ਤੋਂ ਪਹਿਲਾਂ ਮੈਡੀਕਲ ਜਾਂਚ ਕਰਵਾਉਣ ਲਈ ਸਿਵਲ ਹਸਪਤਾਲ 'ਚ ਲੈ ਕੇ ਜਾਂਦੇ ਹਨ ਅਤੇ ਇਸੇ ਤਰ੍ਹਾਂ ਕੈਦੀ ਨਸੀਬ ਪੁੱਤਰ ਸ਼ਸ਼ੀ ਪਿੰਡ ਕੋਟਲਾ ਗੋਂਸਪੁਰ ਹੁਸ਼ਿਆਰਪੁਰ, ਜਿਸ ਖ਼ਿਲਾਫ਼ ਵੱਖ-ਵੱਖ ਥਾਣਿਆਂ 'ਚ ਕਤਲ, ਇਰਾਦਾ ਕਤਲ ਤੇ ਹੋਰ ਸੰਗੀਨ ਦੋਸ਼ਾਂ ਤਹਿਤ 7 ਮਾਮਲੇ ਦਰਜ ਸਨ, ਨੂੰ ਪੁਲਿਸ ਮੁਲਾਜ਼ਮ ਸਿਵਲ ਹਸਪਤਾਲ ਹੁਸ਼ਿਆਰਪੁਰ 'ਚ ਲੈ ਕੇ ਗਿਆ ਸੀ | ਮੈਡੀਕਲ ਜਾਂਚ ਉਪਰੰਤ ਜਦੋਂ ਕਾਂਸਟੇਬਲ ਜਸਦੀਪ ਸਿੰਘ ਕੈਦੀ ਨਸੀਬ ਨੂੰ ਈ-ਰਿਕਸ਼ਾ 'ਚ ਬਿਠਾ ਕੇ ਵਾਪਸ ਪਰਤਣ ਲੱਗਾ ਤਾਂ ਉਸ ਨੇ ਭੱਜਣ ਦੀ ਕੋਸ਼ਿਸ਼ ਦੌਰਾਨ ਅਚਾਨਕ ਤੇਜ਼ਧਾਰ ਹਥਿਆਰ ਨਾਲ ਪੁਲਿਸ ਮੁਲਾਜ਼ਮ 'ਤੇ ਹਮਲਾ ਕਰਕੇ ਉਸ ਨੂੰ ਜ਼ਖ਼ਮੀ ਕਰ ਦਿੱਤਾ | ਉਨ੍ਹਾਂ ਦੱਸਿਆ ਕਿ ਬਚਾਅ ਦੌਰਾਨ ਪੁਲਿਸ ਮੁਲਾਜ਼ਮ ਨੇ ਪਹਿਲਾਂ ਜ਼ਮੀਨ ਵੱਲ ਫਾਇਰ ਕੀਤਾ ਅਤੇ ਜਦੋਂ ਕੈਦੀ ਉਸ 'ਤੇ ਹਮਲਾ ਕਰਨ ਤੋਂ ਨਾ ਰੁਕਿਆ ਤਾਂ ਪੁਲਿਸ ਮੁਲਾਜ਼ਮ ਨੇ ਸਵੈ-ਰੱਖਿਆ 'ਚ ਉਸ 'ਤੇ ਫਾਇਰ ਕਰ ਦਿੱਤੇ ਅਤੇ ਕੁੱਝ ਗੋਲੀਆਂ ਕੈਦੀ ਨਸੀਬ ਨੂੰ ਲੱਗਣ ਕਾਰਨ ਉਸ ਦੀ ਮੌਤ ਹੋ ਗਈ | ਮਲਿਕ ਨੇ ਦੱਸਿਆ ਕਿ ਉਕਤ ਮਾਮਲੇ ਦੀ ਜਾਂਚ ਲਈ ਵਿਸ਼ੇਸ਼ ਟੀਮ ਦਾ ਗਠਨ ਕੀਤਾ ਗਿਆ ਹੈ | ਇਸ ਮੌਕੇ ਐਸ.ਐਮ.ਓ. ਡਾ: ਨਵਜੋਤ ਸਿੰਘ ਨੇ ਦੱਸਿਆ ਕਿ ਘਟਨਾ ਦੌਰਾਨ ਜਖ਼ਮੀ ਹੋਏ ਮੁਲਾਜ਼ਮ ਦਾ ਸਿਵਲ ਹਸਪਤਾਲ 'ਚ ਇਲਾਜ ਚੱਲ ਰਿਹਾ ਹੈ |

ਪਿਛਲੀ ਖ਼ਬਰ ਅਕਾਲੀ ਆਗੂ ਸੁਰਜੀਤ ਸਿੰਘ ਰੱਖੜਾ 'ਆਪ' 'ਚ ਸ਼ਾਮਿਲ <br/> ਅਗਲੀ ਖ਼ਬਰ ਪੇਪਰ ਲੀਕ ਮਾਮਲੇ 'ਚ ਪੁਣੇ ਦੀ ਪ੍ਰੋਫੈਸਰ ਦਿੱਲੀ ਤੋਂ ਗਿ੍ਫ਼ਤਾਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।