26-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-05-2026

ਰਾਜੀਵ ਗਾਂਧੀ ਦੀ ਬਰਸੀ ਮੌਕੇ ਮੋਦੀ, ਖੜਗੇ, ਰਾਹੁਲ ਗਾਂਧੀ ਸਮੇਤ ਵੱਖ-ਵੱਖ ਸ਼ਖ਼ਸੀਅਤਾਂ ਵਲੋਂ ਸ਼ਰਧਾਂਜਲੀ

ਅਜੀਤ ਡੈਸਕ 22-05-2026

ਨਵੀਂ ਦਿੱਲੀ, 21 ਮਈ (ਉਪਮਾ ਡਾਗਾ ਪਾਰਥ)-ਸਾਬਕਾ ਮਰਹੂਮ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੀ ਬਰਸੀ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕਾਂਗਰਸ ਪ੍ਰਧਾਨ ਮਲਿਕਅਰਜੁਨ ਖੜਗੇ, ਲੋਕ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਸਮੇਤ ਵੱਖ-ਵੱਖ ਸ਼ਖ਼ਸੀਅਤਾਂ ਨੇ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ | ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਸ਼ਲ ਮੀਡੀਆ ਮੰਚ 'ਐਕਸ' 'ਤੇ ਪਾਏ ਸੰਦੇਸ਼ 'ਚ ਕਿਹਾ ਕਿ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਨੂੰ ਉਨ੍ਹਾਂ ਦੀ ਬਰਸੀ 'ਤੇ ਸ਼ਰਧਾਂਜਲੀ | ਕਾਂਗਰਸ ਪ੍ਰਧਾਨ ਮਲਿਕਅਰਜੁਨ ਖੜਗੇ, ਲੋਕ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ, ਕਾਂਗਰਸੀ ਸੰਸਦੀ ਦਲ ਦੀ ਨੇਤਾ ਸੋਨੀਆ ਗਾਂਧੀ ਅਤੇ ਪਾਰਟੀ ਸੰਸਦ ਮੈਂਬਰ ਪਿ੍ਅੰਕਾ ਗਾਂਧੀ ਸਮੇਤ ਕਈ ਨੇਤਾਵਾਂ ਨੇ ਰਾਜੀਵ ਗਾਂਧੀ ਦੀ ਸਮਾਧ 'ਵੀਰ ਭੂਮੀ' ਪਹੁੰਚ ਕੇ ਉਨ੍ਹਾਂ ਨੂੰ ਫੁੱਲਾਂ ਨਾਲ ਸ਼ਰਧਾਂਜਲੀ ਭੇਟ ਕੀਤੀ |
ਰਾਹੁਲ ਗਾਂਧੀ ਦਾ ਭਾਵੁਕ ਸੰਦੇਸ਼

'ਤੇ ਇਕ ਭਾਵੁਕ ਸੰਦੇਸ਼ ਰਾਹੀਂ ਵੀ ਰਾਜੀਵ ਗਾਂਧੀ ਨੂੰ ਸ਼ਰਧਾਂਜਲੀ ਭੇਟ ਕੀਤੀ | ਉਨ੍ਹਾਂ 'ਪਾਪਾ' ਕਹਿ ਕੇ ਸੰਬੋਧਨ ਕਰਦਿਆਂ ਕਿਹਾ ਕਿ ਤੁਸੀਂ (ਰਾਜੀਵ ਗਾਂਧੀ ਨੇ) ਜਿਸ ਕੁਸ਼ਲ, ਵਿਕਸਿਤ ਅਤੇ ਮਜ਼ਬੂਤ ਭਾਰਤ ਦਾ ਸੁਪਨਾ ਵੇਖਿਆ ਸੀ, ਉਸ ਨੂੰ ਪੂਰਾ ਕਰਨ ਦੀ ਜ਼ਿੰਮੇਵਾਰੀ ਉਹ ਪੂਰੀ ਕਰਨਗੇ | ਰਾਹੁਲ ਗਾਂਧੀ ਨੇ ਕਿਹਾ ਕਿ ਤੁਹਾਡੀਆਂ ਸਿੱਖਿਆਵਾਂ, ਸੰਸਕਾਰ ਅਤੇ ਯਾਦਾਂ ਹਮੇਸ਼ਾ ਉਨ੍ਹਾਂ ਦੇ ਨਾਲ ਰਹਿਣਗੀਆਂ | ਰਾਹੁਲ ਗਾਂਧੀ ਨੇ ਇਸ ਦੇ ਨਾਲ ਰਾਜੀਵ ਗਾਂਧੀ ਨਾਲ ਆਪਣੇ ਬਚਪਨ ਦੀ ਤਸਵੀਰ ਅਤੇ ਵੀਰ ਭੂਮੀ 'ਚ ਫੁੱਲ ਭੇਟ ਕਰਦਿਆਂ ਦੀਆਂ ਤਸਵੀਰਾਂ ਵੀ ਸਾਂਝੀਆਂ ਕੀਤੀਆਂ |
ਰਾਜੀਵ ਗਾਂਧੀ ਦੀ ਵਿਰਾਸਤ ਆਧੁਨਿਕ ਭਾਰਤ ਨੂੰ ਦੇ ਰਹੀ ਆਕਾਰ-ਖੜਗੇ

ਕਾਂਗਰਸ ਦੇ ਪ੍ਰਧਾਨ ਮਲਿਕਅਰਜੁਨ ਖੜਗੇ ਨੇ ਸੋਸ਼ਲ ਮੀਡੀਆ 'ਤੇ ਪਾਏ ਸੰਦੇਸ਼ 'ਚ ਕਿਹਾ ਕਿ ਰਾਜੀਵ ਗਾਂਧੀ ਭਾਰਤ ਦੇ ਇਕ ਅਜਿਹੇ ਬੇਟੇ ਸਨ ਜਿਨ੍ਹਾਂ ਨੇ ਪੂਰੇ ਦੇਸ਼ 'ਚ ਲੱਖਾਂ ਲੋਕਾਂ ਦੇ ਮਨ 'ਚ ਆਸ ਜਗਾਈ | ਖੜਗੇ ਨੇ ਕਿਹਾ ਕਿ ਉਨ੍ਹਾਂ ਦੀ ਵਿਰਾਸਤ ਆਧੁਨਿਕ ਭਾਰਤ ਨੂੰ ਅੱਜ ਵੀ ਆਕਾਰ ਦੇ ਰਹੀ ਹੈ ਅਤੇ ਆਉਣ ਵਾਲੀਆਂ ਪੀੜ੍ਹੀਆਂ ਲਈ ਪ੍ਰੇਰਨਾ ਸਰੋਤ ਬਣੀ ਹੋਈ ਹੈ |

ਪਿਛਲੀ ਖ਼ਬਰ ਈਬੋਲਾ ਵਾਇਰਸ ਨੂੰ ਲੈ ਕੇ ਕੇਂਦਰ ਵਲੋਂ ਐਡਵਾਈਜ਼ਰੀ ਜਾਰੀ ਅਗਲੀ ਖ਼ਬਰ ਤਾਮਿਲਨਾਡੂ 'ਚ ਕਾਂਗਰਸ ਵਿਧਾਇਕ ਨੇ ਸਹੁੰ ਚੁੱਕਣ ਸਮੇਂ 'ਰਾਹੁਲ ਜ਼ਿੰਦਾਬਾਦ' ਕਿਹਾ-ਰਾਜਪਾਲ ਨੇ ਟੋਕਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।