26-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-05-2026

ਧਾਰਾ 124-ਏ ਦੇ ਤਹਿਤ ਦੇਸ਼ ਧ੍ਰੋਹ ਦੇ ਮੁਕੱਦਮੇ ਦੀ ਸੁਣਵਾਈ ਕਰ ਸਕਦੀਆਂ ਨੇ ਅਦਾਲਤਾਂ-ਸੁਪਰੀਮ ਕੋਰਟ

ਅਜੀਤ ਡੈਸਕ 22-05-2026
ਨਵੀਂ ਦਿੱਲੀ, 21 ਮਈ (ਜਗਤਾਰ ਸਿੰਘ)-ਸੁਪਰੀਮ ਕੋਰਟ ਨੇ ਵੀਰਵਾਰ ਨੂੰ ਕਿਹਾ ਕਿ ਅਦਾਲਤਾਂ, ਭਾਰਤੀ ਦੰਡ ਸੰਹਿਤਾ ਦੀ ਧਾਰਾ 124-ਏ ਦੇ ਤਹਿਤ ਦੇਸ਼-ਧ੍ਰੋਹ ਨਾਲ ਜੁੜੇ ਮਾਮਲਿਆਂ ਦੀ ਸੁਣਵਾਈ ਕਰ ਸਕਦੀਆਂ ਹਨ, ਜੇਕਰ ਦੋਸ਼ੀ ਨੂੰ ਇਸ 'ਤੇ ਕੋਈ ਇਤਰਾਜ਼ ਨਾ ਹੋਵੇ ¢ ਭਾਰਤ ਦੇ ਚੀਫ਼ ਜਸਟਿਸ ਸੂਰਿਆਕਾਂਤ, ਜਸਟਿਸ ਜਾਇਮਾਲਿਆ ਬਾਗਚੀ ਅਤੇ ਜਸਟਿਸ ਵਿਪੁਲ ਐਮ. ਪੰਚੋਲੀ ਦੀ ਬੈਂਚ ਨੇ ਇਹ ਸਪੱਸ਼ਟੀਕਰਨ ਇਕ ਦੋਸ਼ੀ ਦੁਆਰਾ ਦਾਇਰ ਪਟੀਸ਼ਨ 'ਤੇ ਸੁਣਵਾਈ ਕਰਦੇ ਹੋਏ ਦਿੱਤਾ ਜੋ ਦੇਸ਼-ਧ੍ਰੋਹ ਦੇ ਮਾਮਲੇ ਵਿਚ 17 ਸਾਲਾਂ ਤੋਂ ਜੇਲ੍ਹ ਬੰਦ ਹੈ ¢ ਦੋਸ਼ੀ ਦੁਆਰਾ ਦਾਇਰ ਅਪੀਲ ਮੱਧ ਪ੍ਰਦੇਸ਼ ਹਾਈ ਕੋਰਟ ਵਿਚ ਵਿਚਾਰ ਅਧੀਨ ਹੈ ¢ ਸੁਪਰੀਮ ਕੋਰਟ ਨੇ ਮੱਧ ਪ੍ਰਦੇਸ਼ ਹਾਈ ਕੋਰਟ ਨੂੰ ਪਟੀਸ਼ਨਕਰਤਾ ਦੀ ਅਪੀਲ 'ਤੇ ਸੁਣਵਾਈ ਕਰਨ ਅਤੇ ਗੁਣ-ਦੋਸ਼ ਦੇ ਆਧਾਰ 'ਤੇ ਫ਼ੈਸਲਾ ਕਰਨ ਦਾ ਨਿਰਦੇਸ਼ ਦਿੱਤਾ ¢ ਬੈਂਚ ਨੇ ਕਿਹਾ ਕਿ ਪਟੀਸ਼ਨਕਰਤਾ ਦੀ ਸ਼ਿਕਾਇਤ ਇਹ ਹੈ ਕਿ ਜੇਕਰ ਉਸ ਦੀ ਅਪਰਾਧਿਕ ਅਪੀਲ ਦੀ ਪੂਰੀ ਸੁਣਵਾਈ ਕੀਤੀ ਜਾਵੇ, ਜਿਸ ਵਿਚ ਧਾਰਾ 124-ਏ ਦੇ ਤਹਿਤ ਦੋਸ਼ ਵੀ ਸ਼ਾਮਿਲ ਹੋਣ ਤਾਂ ਉਸ ਨੂੰ ਕੋਈ ਇਤਰਾਜ਼ ਨਹੀਂ ਹੈ ¢

ਪਿਛਲੀ ਖ਼ਬਰ ਏਅਰ ਇੰਡੀਆ ਦੇ ਜਹਾਜ਼ ਦੀ ਦਿੱਲੀ ਹਵਾਈ ਅੱਡੇ 'ਤੇ ਐਮਰਜੈਂਸੀ ਲੈਂਡਿੰਗ ਅਗਲੀ ਖ਼ਬਰ ਪਾਕਿ ਦੇ ਗ੍ਰਹਿ ਮੰਤਰੀ ਵਲੋਂ ਈਰਾਨੀ ਰਾਸ਼ਟਰਪਤੀ ਨਾਲ ਮੁਲਾਕਾਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।