03-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-07-2026

ਸੰਸਦ ਦਾ ਮੌਨਸੂਨ ਇਜਲਾਸ 20 ਜੁਲਾਈ ਤੋਂ ਸ਼ੁਰੂ ਹੋਣ ਦੀ ਸੰਭਾਵਨਾ

ਅਜੀਤ ਡੈਸਕ 01-07-2026
ਨਵੀਂ ਦਿੱਲੀ, 30 ਜੂਨ (ਏਜੰਸੀ)-ਸੰਸਦ ਦਾ ਮੌਨਸੂਨ ਇਜਲਾਸ 20 ਜੁਲਾਈ ਤੋਂ ਸ਼ੁਰੂ ਹੋਣ ਦੀ ਸੰਭਾਵਨਾ ਹੈ ਤੇ ਇਸ ਦੇ ਤਿੰਨ ਹਫ਼ਤਿਆਂ ਤੱਕ ਚੱਲਣ ਦੀ ਉਮੀਦ ਹੈ। ਅਧਿਕਾਰੀਆਂ ਨੇ ਮੰਗਲਵਾਰ ਨੂੰ ਕਿਹਾ ਕਿ ਸੰਸਦੀ ਮਾਮਲਿਆਂ ਬਾਰੇ ਕੈਬਨਿਟ ਕਮੇਟੀ (ਸੀ.ਸੀ.ਪੀ.ਏ.) ਨੇ ਅਜੇ ਅੰਤਿਮ ਫ਼ੈਸਲਾ ਨਹੀਂ ਲਿਆ ਹੈ। ਆਮ ਤੌਰ ’ਤੇ ਮੌਨਸੂਨ ਅਤੇ ਸਰਦੀਆਂ ਦੇ ਇਜਲਾਸ ’ਚ 20 ਬੈਠਕਾਂ ਹੁੰਦੀਆਂ ਹਨ ਤੇ ਇਹ ਚਾਰ ਹਫ਼ਤਿਆਂ ਤੱਕ ਚੱਲਦੀਆਂ ਹਨ। ਪਰ ਘੱਟ ਸਮੇਂ ਵਾਲੇ ਇਜਲਾਸ ਵੀ ਰਹੇ ਹਨ। ਮੌਨਸੂਨ ਇਜਲਾਸ ਪੱਛਮੀ ਬੰਗਾਲ, ਅਸਾਮ ਅਤੇ ਪੁਡੂਚੇਰੀ ’ਚ ਸੱਤਾਧਾਰੀ ਭਾਜਪਾ ਦੀਆਂ ਜਿੱਤਾਂ ਤੋਂ ਬਾਅਦ ਹੋ ਰਿਹਾ ਹੈ। ਟੀ.ਐਮ.ਸੀ. ਅਤੇ ਸ਼ਿਵ ਸੈਨਾ (ਯੂ.ਬੀ.ਟੀ.) ’ਚ ਬਗਾਵਤ ਦਾ ਅਸਰ ਵੀ ਆਉਣ ਵਾਲੇ ਇਜਲਾਸ ’ਚ ਦੇਖਣ ਨੂੰ ਮਿਲੇਗਾ।
ਪਿਛਲੀ ਖ਼ਬਰ ਪੰਜਾਬ, ਹਰਿਆਣਾ ਅਤੇ ਅਸਾਮ ਨਵੇਂ ਅਪਰਾਧਿਕ ਕਾਨੂੰਨ ਲਾਗੂ ਕਰਨ ’ਚ ਮੋਹਰੀ ਸੂਬੇ ਬਣੇ ਅਗਲੀ ਖ਼ਬਰ ਆਮਦਨ ਕਰ ਰਿਟਰਨ ਭਰਨ ਦੀ ਸਮਾਂ ਹੱਦ ’ਚ ਕੀਤਾ ਬਦਲਾਅ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।