04-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-07-2026

ਸੁਪਰੀਮ ਕੋਰਟ ਵਲੋਂ ਆਸਾਰਾਮ ਨੂੰ ਤੁਰੰਤ ਜ਼ਮਾਨਤ ਦੇਣ ਤੋਂ ਇਨਕਾਰ

ਅਜੀਤ ਡੈਸਕ 01-07-2026

ਨਵੀਂ ਦਿੱਲੀ, 30 ਜੂਨ (ਜਗਤਾਰ ਸਿੰਘ)-ਨਾਬਾਲਗ ਨਾਲ ਜਬਰ ਜਨਾਹ ਮਾਮਲੇ ’ਚ ਸਜ਼ਾ ਭੁਗਤ ਰਹੇ ਆਸਾਰਾਮ ਨੂੰ ਸੁਪਰੀਮ ਕੋਰਟ ਤੋਂ ਵੱਡਾ ਝਟਕਾ ਲੱਗਾ ਹੈ । ਸਰਬਉੱਚ ਅਦਾਲਤ ਨੇ ਆਸਾਰਾਮ ਨੂੰ ਤੁਰੰਤ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਅਤੇ ਨਾਲ ਹੀ ਕਿਹਾ ਕਿ ਜ਼ਮਾਨਤ ਦੀ ਜ਼ਰੂਰਤ ਨੂੰ ਲੈ ਕੇ ਹੋਰਨਾਂ ਪਹਿਲੂਆਂ ’ਤੇ ਵੀ ਧਿਆਨ ਦਿੱਤਾ ਜਾਵੇਗਾ । ਅਦਾਲਤ ਨੇ ਕਿਹਾ ਕਿ ਅਸੀਂ ਪਹਿਲਾਂ ਰਾਜਸਥਾਨ ਸਰਕਾਰ ਦਾ ਪੱਖ ਸੁਣਾਂਗੇ, ਇਸ ਦੇ ਨਾਲ ਹੀ ਰਾਜਸਥਾਨ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਗਿਆ ਹੈ। ਦੱਸਣਯੋਗ ਹੈ ਕਿ ਆਸਾ ਰਾਮ ਨੇ ਆਪਣੀ ਦੋਸ਼-ਸਿੱਧੀ ਅਤੇ ਉਮਰ ਕੈਦ ਦੀ ਸਜ਼ਾ ਬਰਕਰਾਰ ਰੱਖਣ ਵਾਲੇ ਰਾਜਸਥਾਨ ਹਾਈ ਕੋਰਟ ਦੇ ਆਦੇਸ਼ ਨੂੰ ਸੁਪਰੀਮ ਕੋਰਟ ਵਿਚ ਚੁਨੌਤੀ ਦਿੱਤੀ ਹੈ । ਜਸਟਿਸ ਐੱਮ.ਐੱਮ. ਸੁੰਦਰੇਸ਼ ਅਤੇ ਜਸਟਿਸ ਸ਼ੀਲ ਨਾਗੂ ਦੀ ਬੈਂਚ ਨੇ ਰਾਜਸਥਾਨ ਸਰਕਾਰ ਨੂੰ ਨੋਟਿਸ ਜਾਰੀ ਕਦੇ ਹੋਏ 2 ਹਫ਼ਤਿਆਂ ਦੇ ਅੰਦਰ ਜਵਾਬ ਦਾਖ਼ਲ ਕਰਨ ਦਾ ਨਿਰਦੇਸ਼ ਦਿੱਤਾ ।
ਪਿਛਲੀ ਖ਼ਬਰ ਲਾਹੌਰ ’ਚ ਨਿੱਜੀ ਟਿਊਸ਼ਨ ਸੈਂਟਰ ਦੀ ਛੱਤ ਡਿੱਗੀ-14 ਬੱਚਿਆਂ ਦੀ ਮੌਤ ਅਗਲੀ ਖ਼ਬਰ ਪੰਜਾਬ, ਹਰਿਆਣਾ ਅਤੇ ਅਸਾਮ ਨਵੇਂ ਅਪਰਾਧਿਕ ਕਾਨੂੰਨ ਲਾਗੂ ਕਰਨ ’ਚ ਮੋਹਰੀ ਸੂਬੇ ਬਣੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।