09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-08-2026

ਅਮਰੀਕੀ ਉਪ-ਰਾਸ਼ਟਰਪਤੀ ਵੈਂਸ ਤੇ ਪ੍ਰਧਾਨ ਮੰਤਰੀ ਮੋਦੀ ਵਲੋਂ ਫੋਨ ’ਤੇ ਗੱਲਬਾਤ

ਨਵੀਂ ਦਿੱਲੀ, 8 ਅਗਸਤ (ਪੀ.ਟੀ.ਆਈ.)-ਪੱਛਮੀ ਏਸ਼ੀਆ ’ਚ ਵਧ ਰਹੇ ਤਣਾਅ ਵਿਚਕਾਰ ਅਮਰੀਕਾ ਦੇ ਉਪ-ਰਾਸ਼ਟਰਪਤੀ ਜੇ.ਡੀ. ਵੈਂਸ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਫੋਨ ਕੀਤਾ ਤੇ ਭਾਰਤ-ਅਮਰੀਕਾ ਵਿਆਪਕ ਗਲੋਬਲ ਰਣਨੀਤਕ ਭਾਈਵਾਲੀ ਨੂੰ ਵਧਾਉਣ ’ਤੇ ਚਰਚਾ ਕੀਤੀ। ਗੱਲਬਾਤ ਦੌਰਾਨ ਪ੍ਰਧਾਨ ਮੰਤਰੀ ਨੇ ...

ਅਜੀਤ ਡੈਸਕ 09-08-2026

 ਨਵੀਂ ਦਿੱਲੀ, 8 ਅਗਸਤ (ਪੀ.ਟੀ.ਆਈ.)-ਪੱਛਮੀ ਏਸ਼ੀਆ ’ਚ ਵਧ ਰਹੇ ਤਣਾਅ ਵਿਚਕਾਰ ਅਮਰੀਕਾ ਦੇ ਉਪ-ਰਾਸ਼ਟਰਪਤੀ ਜੇ.ਡੀ. ਵੈਂਸ ਨੇ  ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਫੋਨ ਕੀਤਾ ਤੇ ਭਾਰਤ-ਅਮਰੀਕਾ ਵਿਆਪਕ ਗਲੋਬਲ ਰਣਨੀਤਕ ਭਾਈਵਾਲੀ ਨੂੰ ਵਧਾਉਣ ’ਤੇ ਚਰਚਾ ਕੀਤੀ। ਗੱਲਬਾਤ ਦੌਰਾਨ ਪ੍ਰਧਾਨ ਮੰਤਰੀ ਨੇ ਵੈਂਸ ਤੇ ਦੂਜੀ ਮਹਿਲਾ ਊਸ਼ਾ ਨੂੰ ਉਨ੍ਹਾਂ ਦੇ ਪੁੱਤਰ ਦੇ ਜਨਮ ’ਤੇ ਵਧਾਈ ਦਿੱਤੀ। ਵੈਂਸ ਦਾ ਪ੍ਰਧਾਨ ਮੰਤਰੀ ਨੂੰ ਫੋਨ ਤੁਰਕੀ, ਸਾਊਦੀ ਅਰਬ ਤੇ ਪਾਕਿਸਤਾਨ ਦੁਆਰਾ ਇਕ ਆਪਸੀ ਰੱਖਿਆ ਸਮਝੌਤੇ ’ਤੇ ਦਸਤਖਤ ਕਰਨ ਤੋਂ ਕੁਝ ਦਿਨ ਬਾਅਦ ਆਇਆ, ਜਿਸ ਨੂੰ ਪੱਛਮੀ ਏਸ਼ੀਆ ਸੰਘਰਸ਼ ਵਿਚਕਾਰ ਇਕ ਨਵੇਂ ਖੇਤਰੀ ਗੱਠਜੋੜ ਦੇ ਪ੍ਰਤੀਬਿੰਬ ਵਜੋਂ ਵਿਆਪਕ ਤੌਰ ’ਤੇ ਦੇਖਿਆ ਜਾ ਰਿਹਾ ਹੈ। ਮੋਦੀ ਨੇ ਸੋਸ਼ਲ ਮੀਡੀਆ ’ਤੇ ਕਿਹਾ ਕਿ ਅਮਰੀਕਾ ਦੇ ਉਪ-ਰਾਸ਼ਟਰਪਤੀ ਜੇ.ਡੀ. ਵੈਂਸ ਤੋਂ ਇਕ ਫ਼ੋਨ ਕਾਲ ਪ੍ਰਾਪਤ ਹੋਈ। ਅਸੀਂ ਮੁੱਖ ਖੇਤਰਾਂ ’ਚ ਭਾਰਤ-ਅਮਰੀਕਾ ਵਿਆਪਕ ਗਲੋਬਲ ਰਣਨੀਤਕ ਭਾਈਵਾਲੀ ਨੂੰ ਹੋਰ ਡੂੰਘਾ ਕਰਨ ਦੇ ਤਰੀਕਿਆਂ ’ਤੇ ਚਰਚਾ ਕੀਤੀ। ਹਾਲਾਂਕਿ ਅਮਰੀਕੀ ਪੱਖ ਨੇ ਅਜੇ ਤੱਕ ਗੱਲਬਾਤ ਦਾ ਕੋਈ ਵੇਰਵਾ ਨਹੀਂ ਦਿੱਤਾ ਹੈ।

ਪਿਛਲੀ ਖ਼ਬਰ ਹਿਮਾਚਲ ’ਚ ਭਾਰੀ ਮੀਂਹ ਕਾਰਨ 185 ਸੜਕਾਂ ਬੰਦ ਅਗਲੀ ਖ਼ਬਰ ਨਿਆਂ ਤੱਕ ਪ੍ਰਭਾਵਸ਼ਾਲੀ ਪਹੁੰਚ ਲਈ ਗੱਲਬਾਤ, ਸਤਿਕਾਰ ਅਤੇ ਸ਼ਮੂਲੀਅਤ ਜ਼ਰੂਰੀ-ਚੀਫ਼ ਜਸਟਿਸ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।