10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-08-2026

ਪ੍ਰਧਾਨ ਮੰਤਰੀ ਵਲੋਂ ਰਾਸ਼ਟਰਮੰਡਲ ਖੇਡਾਂ ਦੇ ਤਗਮਾ ਜੇਤੂ ਖਿਡਾਰੀਆਂ ਨਾਲ ਮੁਲਾਕਾਤ

ਨਵੀਂ ਦਿੱਲੀ, 9 ਅਗਸਤ (ਪੀ.ਟੀ.ਆਈ.)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਗਲਾਸਗੋ ਰਾਸ਼ਟਰਮੰਡਲ ਖੇਡਾਂ ’ਚ ਤਗਮੇ ਜਿੱਤਣ ਤੋਂ ਬਾਅਦ ਵਾਪਸ ਆਏ ਭਾਰਤੀ ਅਥਲੀਟਾਂ ਨਾਲ ਮੁਲਾਕਾਤ ਕੀਤੀ ਤੇ ਉਨ੍ਹਾਂ ਨੂੰ ਮੁਕਾਬਲੇ ’ਚ ਸ਼ਾਨਦਾਰ ...

ਅਜੀਤ ਡੈਸਕ 10-08-2026

ਨਵੀਂ ਦਿੱਲੀ, 9 ਅਗਸਤ (ਪੀ.ਟੀ.ਆਈ.)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਗਲਾਸਗੋ ਰਾਸ਼ਟਰਮੰਡਲ ਖੇਡਾਂ ’ਚ ਤਗਮੇ ਜਿੱਤਣ ਤੋਂ ਬਾਅਦ ਵਾਪਸ ਆਏ ਭਾਰਤੀ ਅਥਲੀਟਾਂ ਨਾਲ ਮੁਲਾਕਾਤ ਕੀਤੀ ਤੇ ਉਨ੍ਹਾਂ ਨੂੰ ਮੁਕਾਬਲੇ ’ਚ ਸ਼ਾਨਦਾਰ ਪ੍ਰਦਰਸ਼ਨ ਲਈ ਵਧਾਈ ਦਿੱਤੀ। ਮੋਦੀ ਨੇ ਇੰਸਟਾਗ੍ਰਾਮ ’ਤੇ ਮੁਲਾਕਾਤ ਦਾ ਇਕ ਛੋਟਾ ਵੀਡੀਓ ਸਾਂਝਾ ਕੀਤਾ। ਉਨ੍ਹਾਂ ਨੇ ਗੱਲਬਾਤ ਨੂੰ ਖਾਸ ਦੱਸਿਆ ਅਤੇ ਦੇਸ਼ ਨੂੰ ਮਾਣ ਦਿਵਾਉਣ ਲਈ ਅਥਲੀਟਾਂ ਦੀ ਪ੍ਰਸੰਸਾ ਕੀਤੀ। ਪ੍ਰਧਾਨ ਮੰਤਰੀ ਨੂੰ ਮਿਲਣ ਵਾਲੇ ਅਥਲੀਟਾਂ ’ਚ ਮੁੱਕੇਬਾਜ਼ ਸਾਕਸ਼ੀ ਚੌਧਰੀ ਵੀ ਸ਼ਾਮਿਲ ਸੀ, ਜਿਸ ਨੇ ਰਾਸ਼ਟਰਮੰਡਲ ਖੇਡਾਂ ’ਚ ਮਹਿਲਾ 51 ਕਿਲੋਗ੍ਰਾਮ ਵਰਗ ’ਚ ਸੋਨ ਤਗਮਾ ਜਿੱਤਿਆ ਸੀ। ਗਲਾਸਗੋ ਵਿਚ ਭਾਰਤ ਦਾ ਪ੍ਰਦਰਸ਼ਨ ਸ਼ਾਨਦਾਰ ਸੀ, ਜਿਸ ਵਿੱਚ ਦੇਸ਼ ਨੇ 13 ਸੋਨ ਤਗਮਿਆਂ ਸਮੇਤ ਕੁੱਲ 39 ਤਗਮੇ ਜਿੱਤੇ। ਸਾਕਸ਼ੀ ਨੇ ਕਿਹਾ ਕਿ ਸਾਡੇ ਮਾਣਯੋਗ ਪ੍ਰਧਾਨ ਮੰਤਰੀ ਨੇ ਸਾਰੇ ਰਾਸ਼ਟਰਮੰਡਲ ਖੇਡਾਂ ਦੇ ਤਗਮਾ ਜੇਤੂਆਂ ਦਾ ਸਵਾਗਤ ਕੀਤਾ ਤੇ ਸਾਨੂੰ ਬਹੁਤ ਮਾਣ ਮਹਿਸੂਸ ਹੁੰਦਾ ਹੈ। ਉਨ੍ਹਾਂ ਨੂੰ ਮਿਲਣਾ ਇਕ ਸ਼ਾਨਦਾਰ ਅਨੁਭਵ ਸੀ, ਉਹ ਬਹੁਤ ਨਿਮਰ ਹਨ। ਅਥਲੀਟਾਂ ਨਾਲ ਗੱਲਬਾਤ ਦੌਰਾਨ, ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਜੋ ਖੇਡਦੇ ਹਨ, ਉਹ ਚਮਕਣਗੇ। ਭਾਰਤ ਦੇ ਹੌਸਲੇ ਹਮੇਸ਼ਾ ਉੱਚੇ ਰੱਖੋ।” ਪ੍ਰਧਾਨ ਮੰਤਰੀ ਨੇ ਸਾਰੇ ਤਗਮਾ ਜੇਤੂਆਂ ਨਾਲ ਗੱਲ ਕੀਤੀ ਅਤੇ ਉਨ੍ਹਾਂ ਦੇ ਸ਼ਾਨਦਾਰ ਯਤਨਾਂ ਲਈ ਉਨ੍ਹਾਂ ਨੂੰ ਵਧਾਈ ਦਿੱਤੀ। ਭਾਰਤੀ ਮੁੱਕੇਬਾਜ਼ੀ ਟੀਮ ਨੇ ਵੀ ਇੱਕ ਸ਼ਾਨਦਾਰ ਪ੍ਰਦਰਸ਼ਨ ਕੀਤਾ। ਗਲਾਸਗੋ ਖੇਡਾਂ ਵਿੱਚ ਭਾਰਤੀ ਮੁੱਕੇਬਾਜ਼ਾਂ ਨੇ ਰਿਕਾਰਡ 10 ਤਗਮੇ ਜਿੱਤੇ। ਸਾਕਸ਼ੀ ਉਨ੍ਹਾਂ 7 ਭਾਰਤੀ ਮੁੱਕੇਬਾਜ਼ਾਂ ਵਿਚੋਂ ਇਕ ਸੀ ਜਿਨ੍ਹਾਂ ਨੇ ਸੋਨ ਤਗਮਾ ਜਿੱਤਿਆ ਸੀ।

ਪਿਛਲੀ ਖ਼ਬਰ ਜਸਟਿਸ ਮਿਸ਼ਰਾ ਨੂੰ ਪੰਜਾਬ ਤੇ ਹਰਿਆਣਾ ਹਾਈ ਕੋਰਟ ਦਾ ਚੀਫ਼ ਜਸਟਿਸ ਨਿਯੁਕਤ ਕਰਨ ਦੀ ਸਿਫ਼ਾਰਸ਼ ਅਗਲੀ ਖ਼ਬਰ ਮੁੱਖ ਮੰਤਰੀ ਨੇ ‘ਸ੍ਰੀ ਗੁਰੂ ਰਵਿਦਾਸ ਜੀ ਬਾਣੀ ਅਧਿਐਨ ਕੇਂਦਰ’ ਦਾ ਰੱਖਿਆ ਨੀਂਹ ਪੱਥਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।