10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-08-2026

ਜਸਟਿਸ ਮਿਸ਼ਰਾ ਨੂੰ ਪੰਜਾਬ ਤੇ ਹਰਿਆਣਾ ਹਾਈ ਕੋਰਟ ਦਾ ਚੀਫ਼ ਜਸਟਿਸ ਨਿਯੁਕਤ ਕਰਨ ਦੀ ਸਿਫ਼ਾਰਸ਼

ਨਵੀਂ ਦਿੱਲੀ, 9 ਅਗਸਤ (ਉਪਮਾ ਡਾਗਾ ਪਾਰਥ)- ਸੁਪਰੀਮ ਕੋਰਟ ਕਾਲਜੀਅਮ ਨੇ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਚੀਫ਼ ਜਸਟਿਸ ਬਣਾਉਣ ਦੀ ਸਿਫਾਰਸ਼ ਕੀਤੀ ਹੈ। ਇਸ ਤੋਂ ਇਲਾਵਾ ਦੇਸ਼ ...

ਅਜੀਤ ਡੈਸਕ 10-08-2026

ਨਵੀਂ ਦਿੱਲੀ, 9 ਅਗਸਤ (ਉਪਮਾ ਡਾਗਾ ਪਾਰਥ)- ਸੁਪਰੀਮ ਕੋਰਟ ਕਾਲਜੀਅਮ ਨੇ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਚੀਫ਼ ਜਸਟਿਸ ਬਣਾਉਣ ਦੀ ਸਿਫਾਰਸ਼ ਕੀਤੀ ਹੈ। ਇਸ ਤੋਂ ਇਲਾਵਾ ਦੇਸ਼ ਦੀਆਂ ਤਿੰਨ ਹੋਰ ਹਾਈ ਕੋਰਟਾਂ ’ਚ ਨਵੇਂ ਚੀਫ਼ ਜਸਟਿਸਾਂ ਦੀ ਨਿਯੁਕਤੀ ਦੀ ਸਿਫ਼ਾਰਸ਼ ਕੀਤੀ ਗਈ ਹੈ, ਜਿਸ ’ਚ ਦਿੱਲੀ, ਬੰਬੇ ਅਤੇ ਇਲਾਹਾਬਾਦ ਹਾਈ ਕੋਰਟ ਸ਼ਾਮਿਲ ਹਨ। 6 ਅਗਸਤ, 2026 ਨੂੰ ਹੋਈ ਕਾਲਜੀਅਮ ਦੀ ਬੈਠਕ ’ਚ ਲਏ ਫ਼ੈਸਲੇ ਤੋਂ ਬਾਅਦ ਸੁਪਰੀਮ ਕੋਰਟ ਵਲੋਂ ਜਾਰੀ ਅਧਿਕਾਰਕ ਬਿਆਨ ’ਚ ਕਿਹਾ ਗਿਆ ਕਿ ਕਾਲਜੀਅਮ ਨੇ ਦਿੱਲੀ, ਬੰਬੇ, ਇਲਾਹਾਬਾਦ ਅਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਜੱਜਾਂ ਨੂੰ ਅਹੁਦੇ ਤੋਂ ਤਰੱਕੀ ਦੇ ਕੇ ਪਟਨਾ, ਕਲਕੱਤਾ, ਬੰਬੇ ਅਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਚੀਫ਼ ਜਸਟਿਸ ਦੇ ਅਹੁਦੇ ’ਤੇ ਨਿਯੁਕਤ ਦਾ ਪ੍ਰਸਤਾਵ ਦਿੱਤਾ ਹੈ। ਸਿਫ਼ਾਰਸ਼ਾਂ ਮੁਤਾਬਿਕ ਇਲਾਹਾਬਾਦ ਹਾਈ ਕੋਰਟ ਨੂੰ ਆਪਣਾ ਮੂਲ ਹਾਈ ਕੋਰਟ ਮੰਨਣ ਵਾਲੇ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਚੀਫ਼ ਜਸਟਿਸ ਬਣਾਉਣ ਦਾ ਪ੍ਰਸਤਾਵ ਦਿੱਤਾ ਗਿਆ ਹੈ। ਜ਼ਿਕਰਯੋਗ ਹੈ ਕਿ ਜਸਟਿਸ ਮਿਸ਼ਰਾ ਮੌਜੂਦਾ ਸਮੇਂ ’ਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ’ਚ ਹੀ ਜੱਜ ਵਜੋਂ ਕੰਮ ਕਰ ਰਹੇ ਹਨ। ਇਸ ਤੋਂ ਇਲਾਵਾ ਦਿੱਲੀ ਹਾਈ ਕੋਰਟ ਦੇ ਜੱਜ ਜਸਟਿਸ ਵੀ. ਕਾਮੇਸ਼ਵਰ ਰਾਓ ਨੂੰ ਪਟਨਾ ਹਾਈ ਕੋਰਟ ਦੇ ਚੀਫ਼ ਜਸਟਿਸ, ਬੰਬੇ ਹਾਈ ਕੋਰਟ ਦੇ ਜੱਜ ਜਸਟਿਸ ਰਵਿੰਦਰ ਵੀ. ਘੁਗੇ ਨੂੰ ਕਲਕੱਤਾ ਹਾਈ ਕੋਰਟ ਦੇ ਚੀਫ਼ ਜਸਟਿਸ ਅਤੇ ਇਲਾਹਾਬਾਦ ਹਾਈ ਕੋਰਟ ਦੇ ਜੱਜ ਜਸਟਿਸ ਮਹੇਸ਼ ਚੰਦਰ ਤ੍ਰਿਪਾਠੀ ਨੂੰ ਬੰਬੇ ਹਾਈ ਕੋਰਟ ਦਾ ਨਵਾਂ ਚੀਫ਼ ਜਸਟਿਸ ਬਣਾਉਣ ਦੀ ਸਿਫ਼ਾਰਸ਼ ਕੀਤੀ ਗਈ ਹੈ। ਕਾਲਜੀਅਮ ਦੀ ਸਿਫ਼ਾਰਸ਼ ਤੋਂ ਬਾਅਦ ਹੁਣ ਕੇਂਦਰੀ ਕਾਨੂੰਨ ਅਤੇ ਨਿਆਂ ਮੰਤਰਾਲਾ ਇਨ੍ਹਾਂ ਪ੍ਰਸਤਾਵਾਂ ਦੀ ਪ੍ਰਸ਼ਾਸਨਿਕ ਜਾਂਚ ਅਤੇ ਲੋੜੀਂਦਾ ਅਮਲ ਪੂਰਾ ਕਰੇਗਾ। ਜਿਸ ਤੋਂ ਬਾਅਦ ਪ੍ਰਸਤਾਵ ਨੂੰ ਅੰਤਿਮ ਮਨਜ਼ੂਰੀ ਲਈ ਪ੍ਰਧਾਨ ਮੰਤਰੀ ਦੇ ਦਫ਼ਤਰ ਭੇਜਿਆ ਜਾਏਗਾ। ਅਖੀਰ ’ਚ ਰਾਸ਼ਟਰਪਤੀ ਵਲੋਂ ਸੰਵਿਧਾਨ ਦੀ ਧਆਰਾ 217 ਤਹਿਤ ਨਿਯੁਕਤੀ ਦਾ ਅਧਿਕਾਰਕ ਪੱਤਰ ਜਾਰੀ ਕੀਤਾ ਜਾਏਗਾ, ਜਿਸ ਤੋਂ ਬਾਅਦ ਨਵੇਂ ਚੀਫ਼ ਜਸਟਿਸ ਆਪੋ-ਆਪਣੇ ਅਹੁਦਿਆਂ ਦੀ ਸਹੁੰ ਚੁੱਕਣਗੇ।

ਪਿਛਲੀ ਖ਼ਬਰ ਬਾਲਾਕੋਟ ਅਤੇ ਮਕਬੂਜ਼ਾ ਕਸ਼ਮੀਰ ’ਚ ਮੁੜ ਸਰਗਰਮ ਹੋਣ ਲੱਗੇ ਅੱਤਵਾਦੀ ਕੈਂਪ ਅਗਲੀ ਖ਼ਬਰ ਪ੍ਰਧਾਨ ਮੰਤਰੀ ਵਲੋਂ ਰਾਸ਼ਟਰਮੰਡਲ ਖੇਡਾਂ ਦੇ ਤਗਮਾ ਜੇਤੂ ਖਿਡਾਰੀਆਂ ਨਾਲ ਮੁਲਾਕਾਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।