11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-08-2026

ਨਾਇਬ ਸਿੰਘ ਸੈਣੀ ਨੇ ਅਕਾਲੀ ਦਲ ਨਾਲ ਗੱਠਜੋੜ ਨੂੰ ਕੀਤਾ ਰੱਦ

ਕਿਹਾ, ਭਾਜਪਾ ਦਾ ਗੱਠਜੋੜ ਪੰਜਾਬ ਦੇ ਲੋਕਾਂ ਨਾਲ ਚੰਡੀਗੜ੍ਹ, 10 ਅਗਸਤ (ਰਾਮ ਸਿੰਘ ਬਰਾੜ) ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਦੋ ਪੁਰਾਣੇ ਸਹਿਯੋਗੀ ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਵਿਚਕਾਰ ਗੱਠਜੋੜ ਦੀਆਂ ਚਰਚਾਵਾਂ ਦੇ ਵਿਚਕਾਰ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਸੋਮਵਾਰ ਨੂੰ ਅਜਿਹੀ ਕਿਸੇ ਵੀ ਸੰਭਾਵਨਾ ਨੂੰ ਰੱਦ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਪਾਰਟੀ ਦਾ ਗੱਠਜੋੜ ਪੰਜਾਬ ਦੇ ਲੋਕਾਂ ਨਾਲ ਹੈ । ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਸ਼ੁੱਕਰਵਾਰ ਨੂੰ ਦਿੱਲੀ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਨੇ ਰਾਜਨੀਤਿਕ ਹਲਕਿਆਂ ਵਿਚ ਅਗਲੇ ਸਾਲ ਦੇ ਸ਼ੁਰੂ ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਨਾਲ ਸੁਲ੍ਹਾ-ਸਫ਼ਾਈ ਦੀਆਂ ਚਰਚਾਵਾਂ ਨੂੰ ਹਵਾ ਦੇ ਦਿੱਤੀ ।

ਅਜੀਤ ਡੈਸਕ 11-08-2026

ਕਿਹਾ, ਭਾਜਪਾ ਦਾ ਗੱਠਜੋੜ ਪੰਜਾਬ ਦੇ ਲੋਕਾਂ ਨਾਲ

ਚੰਡੀਗੜ੍ਹ, 10 ਅਗਸਤ (ਰਾਮ ਸਿੰਘ ਬਰਾੜ) ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਦੋ ਪੁਰਾਣੇ ਸਹਿਯੋਗੀ ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਵਿਚਕਾਰ ਗੱਠਜੋੜ ਦੀਆਂ ਚਰਚਾਵਾਂ ਦੇ ਵਿਚਕਾਰ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਸੋਮਵਾਰ ਨੂੰ ਅਜਿਹੀ ਕਿਸੇ ਵੀ ਸੰਭਾਵਨਾ ਨੂੰ ਰੱਦ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਪਾਰਟੀ ਦਾ ਗੱਠਜੋੜ ਪੰਜਾਬ ਦੇ ਲੋਕਾਂ ਨਾਲ ਹੈ । ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਸ਼ੁੱਕਰਵਾਰ ਨੂੰ ਦਿੱਲੀ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਨੇ ਰਾਜਨੀਤਿਕ ਹਲਕਿਆਂ ਵਿਚ ਅਗਲੇ ਸਾਲ ਦੇ ਸ਼ੁਰੂ ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਨਾਲ ਸੁਲ੍ਹਾ-ਸਫ਼ਾਈ ਦੀਆਂ ਚਰਚਾਵਾਂ ਨੂੰ ਹਵਾ ਦੇ ਦਿੱਤੀ । ਸੈਣੀ, ਜੋ ਵੱਖ-ਵੱਖ ਯੋਜਨਾਵਾਂ ਤਹਿਤ ਹਰਿਆਣਾ ਵਿਚ ਲਾਭਪਾਤਰੀਆਂ ਨੂੰ ਮਹੀਨਾਵਾਰ ਸਹਾਇਤਾ ਜਾਰੀ ਕਰਨ ਤੋਂ ਬਾਅਦ ਇੱਥੇ ਪੱਤਰਕਾਰਾਂ ਨੂੰ ਸੰਬੋਧਨ ਕਰ ਰਹੇ ਸਨ, ਨੂੰ ਪਿਛਲੇ ਹਫ਼ਤੇ ਪ੍ਰਧਾਨ ਮੰਤਰੀ ਮੋਦੀ ਅਤੇ ਬਾਦਲ ਵਿਚਕਾਰ ਹੋਈ ਮੁਲਾਕਾਤ ਅਤੇ ਦੋਵਾਂ ਪਾਰਟੀਆਂ ਵਿਚਕਾਰ ਗੱਠਜੋੜ ਦੀ ਸੰਭਾਵਨਾ ’ਤੇ ਟਿੱਪਣੀ ਕਰਨ ਲਈ ਕਿਹਾ ਗਿਆ। ਇਸ ਦੇ ਜਵਾਬ ਵਿਚ ਨਾਇਬ ਸਿੰਘ ਸੈਣੀ ਨੇ ਪੰਜਾਬੀ ਵਿਚ ਜਵਾਬ ਦਿੱਤਾ, ਨਹੀਂ ਐਸੇ ਕੋਈ ਗੱਲ ਨਹੀਂ ਹੈ। ਸੈਣੀ ਨੇ ਕਿਹਾ ਕਿ ਪ੍ਰਧਾਨ ਮੰਤਰੀ 140 ਕਰੋੜ ਲੋਕਾਂ ਦੀ ਆਵਾਜ਼ ਹਨ । ਜੇਕਰ ਕੋਈ ਉਨ੍ਹਾਂ ਨੂੰ ਮਿਲਣਾ ਚਾਹੁੰਦਾ ਹੈ, ਤਾਂ ਉਨ੍ਹਾਂ ਦੇ ਦਰਵਾਜ਼ੇ ਖੁੱਲ੍ਹੇ ਹਨ; ਕੋਈ ਵੀ ਮਿਲ ਸਕਦਾ ਹੈ। ਰਾਜਨੀਤਿਕ ਪਾਰਟੀਆਂ ਉਨ੍ਹਾਂ ਨੂੰ ਵੱਖ-ਵੱਖ ਮੁੱਦਿਆਂ ’ਤੇ ਮਿਲਦੀਆਂ ਰਹਿੰਦੀਆਂ ਹਨ। ਉਨ੍ਹਾਂ ਅੱਗੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਦਾ ਗੱਠਜੋੜ ਪੰਜਾਬ ਦੀ ਜਨਤਾ ਦੇ ਨਾਲ ਹੈ ਤੇ ਮੈਂ ਇਹ ਬਹੁਤ ਵਿਸ਼ਵਾਸ ਨਾਲ ਕਹਿੰਦਾ ਹਾਂ, ਕਿਉਂਕਿ ਮੈਂ ਉੱਥੇ ਲੋਕਾਂ ਨੂੰ ਮਿਲਦਾ ਹਾਂ । ਪੰਜਾਬ ਦੇ ਲੋਕ ਸਮਝ ਗਏ ਹਨ ਕਿ ਸਿਰਫ਼ ਡਬਲ-ਇੰਜਣ ਸਰਕਾਰ ਹੀ ਪੰਜਾਬ ਨੂੰ ਮਜ਼ਬੂਤ ਬਣਾ ਸਕਦੀ ਹੈ ਤੇ ਉਨ੍ਹਾਂ ਦੀ ਭਲਾਈ ਲਈ ਕੰਮ ਕਰ ਸਕਦੀ ਹੈ, ਸੂਬੇ ਨੂੰ ਅੱਗੇ ਲੈ ਜਾ ਸਕਦੀ ਹੈ ਅਤੇ ਕੋਈ ਹੋਰ ਅਜਿਹਾ ਨਹੀਂ ਕਰ ਸਕਦਾ । ਉਨ੍ਹਾਂ ਕਿਹਾ ਕਿ ਲੋਕਾਂ ਨੇ ਆਪਣਾ ਮਨ ਬਣਾ ਲਿਆ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ, ਅਸੀਂ ਸਰਕਾਰ ਬਣਾਵਾਂਗੇ ।

ਪਿਛਲੀ ਖ਼ਬਰ ਸਰਕਾਰ ਵਿਦਿਆਰਥੀਆਂ ’ਤੇ ਪੁਲਿਸ ਕਾਰਵਾਈ ਸਮੇਤ ਹਰ ਮੁੱਦੇ ’ਤੇ ਚਰਚਾ ਲਈ ਤਿਆਰ-ਰਿਜਿਜੂ ਅਗਲੀ ਖ਼ਬਰ ਰਾਂਚੀ ’ਚ ਪ੍ਰਦਰਸ਼ਨਕਾਰੀ ਵਿਦਿਆਰਥੀਆਂ ਤੇ ਪੁਲਿਸ ਵਿਚਾਲੇ ਝੜਪ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।