11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-08-2026

ਟਰੰਪ ਪ੍ਰਸ਼ਾਸਨ ਨੇ 1.75 ਲੱਖ ਤੋਂ ਵੱਧ ਵੀਜ਼ੇ ਰੱਦ ਕੀਤੇ

ਵਾਸ਼ਿੰਗਟਨ, 10 ਅਗਸਤ (ਪੀ. ਟੀ.

ਅਜੀਤ ਡੈਸਕ 11-08-2026
ਵਾਸ਼ਿੰਗਟਨ, 10 ਅਗਸਤ (ਪੀ.ਟੀ.ਆਈ.) — ਅਮਰੀਕਾ ਨੇ ਸੋਮਵਾਰ ਨੂੰ ਦੱਸਿਆ ਹੈ ਕਿ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਕਾਰਜਕਾਲ ਦੌਰਾਨ 1.75 ਲੱਖ ਤੋਂ ਵੱਧ ਵੀਜ਼ੇ ਰੱਦ ਕੀਤੇ ਗਏ ਹਨ। ਇਹ ਵੀਜ਼ੇ ਲਾਪਰਵਾਹੀ ਨਾਲ ਗੱਡੀ ਚਲਾਉਣ ਤੋਂ ਲੈ ਕੇ ਜਿਨਸੀ ਹਮਲੇ ਸਮੇਤ ਵੱਖ-ਵੱਖ ਅਪਰਾਧਾਂ ਦੇ ਮਾਮਲਿਆਂ ਕਾਰਨ ਰੱਦ ਕੀਤੇ ਗਏ। ਅਮਰੀਕਾ ਦੇ ਵਿਦੇਸ਼ ਵਿਭਾਗ ਨੇ ਇਕ ਬਿਆਨ ’ਚ ਕਿਹਾ ਹੈ ਕਿ ਵੀਜ਼ਿਆਂ ਦੀ ਲਗਾਤਾਰ ਜਾਂਚ ਦੌਰਾਨ ਇਹ ਕਾਰਵਾਈ ਕੀਤੀ ਗਈ। ਇਸ ਜਾਂਚ ਦਾ ਮਕਸਦ ਇਹ ਯਕੀਨੀ ਬਣਾਉਣਾ ਹੈ ਕਿ ਵੀਜ਼ਾ ਲੈਣ ਵਾਲੇ ਲੋਕ ਵੀਜ਼ੇ ਦੀਆਂ ਸ਼ਰਤਾਂ ਦੀ ਪਾਲਣਾ ਕਰਨ ਤੇ ਅਮਰੀਕੀ ਲੋਕਾਂ ਲਈ ਖ਼ਤਰਾ ਨਾ ਬਣਨ। ਵਿਦੇਸ਼ ਵਿਭਾਗ ਨੇ ਕਿਹਾ ਹੈ ਕਿ ਰਾਸ਼ਟਰਪਤੀ ਟਰੰਪ ਦੇ ਕਾਰਜਕਾਲ ਦੌਰਾਨ 1,75,000 ਤੋਂ ਵੱਧ ਵਿਦੇਸ਼ੀ ਨਾਗਰਿਕਾਂ ਦੇ ਵੀਜ਼ੇ ਰੱਦ ਕੀਤੇ ਗਏ ਹਨ। ਇਨ੍ਹਾਂ ’ਚ ਉਹ ਲੋਕ ਸ਼ਾਮਿਲ ਹਨ, ਜਿਨ੍ਹਾਂ ਵੀਜ਼ੇ ਦੀਆਂ ਸ਼ਰਤਾਂ ਦੀ ਉਲੰਘਣਾ ਕੀਤੀ, ਅਪਰਾਧ ਕੀਤੇ, ਅਮਰੀਕੀ ਨਾਗਰਿਕਾਂ ਵਿਰੁੱਧ ਹਿੰਸਾ ਦੀ ਅਪੀਲ ਕੀਤੀ, ਅਮਰੀਕੀਆਂ ਨਾਲ ਧੋਖਾਧੜੀ ਕੀਤੀ, ਇਮੀਗ੍ਰੇਸ਼ਨ ਪ੍ਰਣਾਲੀ ਦੀ ਦੁਰਵਰਤੋਂ ਕੀਤੀ ਜਾਂ ਕੌਮੀ ਸੁਰੱਖਿਆ ਲਈ ਖ਼ਤਰਾ ਪੈਦਾ ਕੀਤਾ। ਹਾਲਾਂਕਿ ਕਿਹੜੇ-ਕਿਹੜੇ ਦੇਸ਼ਾਂ ਦੇ ਕਿੰਨੇ ਲੋਕਾਂ ਦੇ ਵੀਜ਼ੇ ਰੱਦ ਕੀਤੇ ਗਏ, ਇਸ ਬਾਰੇ ਤੁਰੰਤ ਜਾਣਕਾਰੀ ਉਪਲਬਧ ਨਹੀਂ ਹੋ ਸਕੀ।
ਪਿਛਲੀ ਖ਼ਬਰ ਬਾਗ਼ ਤੇ ਬੂਟੇ ਲਾਉਣ ਦਾ ਢੁਕਵਾਂ ਸਮਾਂ ਅਗਸਤ ਸਤੰਬਰ ਅਗਲੀ ਖ਼ਬਰ ਅਟਾਰੀ ਸਮੇਤ ਈ-ਵੀਜ਼ਾ ਧਾਰਕਾਂ ਲਈ ਐਂਟਰੀ ਪੁਆਇੰਟ ਨੈੱਟਵਰਕ ਦਾ ਵਿਸਥਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।