12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-08-2026

ਲੋਕ ਸਭਾ ਸਪੀਕਰ ਨੇ ਸਦਨ ਚਲਾਉਣ ਦੀ ਕੀਤੀ ਅਪੀਲ

ਲੋਕ ਸਭਾ ਦੀ ਕਾਰਵਾਈ ਸ਼ੁਰੂ ਹੁੰਦਿਆਂ ਹੀ ਵਿਰੋਧੀ ਧਿਰਾਂ ਵਲੋਂ ਹੰਗਾਮਾ ਕਰਨ ’ਤੇ ਸਪੀਕਰ ਓਮ ਬਿਰਲਾ ਨੇ ਸਦਨ ਚਲਾਉਣ ਦੀ ਅਪੀਲ ਕੀਤੀ। ਸਪੀਕਰ ਨੇ ਕਿਹਾ ਕਿ ਵਿਰੋਧੀ ਧਿਰਾਂ ਦੀਆਂ ਦੋਵੇਂ ਮੁੱਖ ਮੰਗਾਂ ਮੰਨ ਲਈਆਂ ਗਈਆਂ ਹਨ।

ਅਜੀਤ ਡੈਸਕ 12-08-2026

ਲੋਕ ਸਭਾ ਦੀ ਕਾਰਵਾਈ ਸ਼ੁਰੂ ਹੁੰਦਿਆਂ ਹੀ ਵਿਰੋਧੀ ਧਿਰਾਂ ਵਲੋਂ ਹੰਗਾਮਾ ਕਰਨ ’ਤੇ ਸਪੀਕਰ ਓਮ ਬਿਰਲਾ ਨੇ ਸਦਨ ਚਲਾਉਣ ਦੀ ਅਪੀਲ ਕੀਤੀ। ਸਪੀਕਰ ਨੇ ਕਿਹਾ ਕਿ ਵਿਰੋਧੀ ਧਿਰਾਂ ਦੀਆਂ ਦੋਵੇਂ ਮੁੱਖ ਮੰਗਾਂ ਮੰਨ ਲਈਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਗ੍ਰਹਿ ਮੰਤਰੀ ਚਰਚਾ ’ਚ ਹਿੱਸਾ ਲੈਣਗੇ ਅਤੇ ਵਿਦਿਆਰਥੀਆਂ ਦੇ ਮੁੱਦੇ ’ਤੇ ਚਰਚਾ ਹੋਵੇਗੀ। ਸਪੀਕਰ ਨੇ ਕਿਹਾ ਕਿ ਸੋਮਵਾਰ ਨੂੰ ਵੀ ਉਨ੍ਹਾਂ ਨੇ ਸਦਨ ਚਲਾਉਣ ਦੀ ਅਪੀਲ ਕੀਤੀ ਸੀ। ਅੱਜ ਉਹ ਫਿਰ ਅਪੀਲ ਕਰਦੇ ਹਨ ਕਿ ਸਦਨ ਦੇ ਸੰਚਾਲਨ ’ਚ ਮਦਦ ਕਰਨ। ਹੰਗਾਮਾ ਸ਼ਾਂਤ ਨਾ ਹੁੰਦਾ ਵੇਖ ਕੇ ਉਨ੍ਹਾਂ ਸਦਨ ਦੀ ਕਾਰਵਾਈ ਦੁਪਹਿਰ 2 ਵਜੇ ਤੱਕ ਲਈ ਉਠਾ ਦਿੱਤੀ।

 

ਅਗਲੀ ਖ਼ਬਰ ਅਮਰੀਕਾ ਤੇ ਈਰਾਨ ਸਮਝੌਤੇ ਦੇ ਨੇੜੇ ਪਹੁੰਚ ਰਹੇ ਹਨ- ਖ਼ਵਾਜਾ ਆਸਿਫ਼

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।