15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2026

ਨਿਹੰਗ ਜਸਪਾਲ ਸਿੰਘ ਦਾ 11 ਦਿਨ ਦਾ ਪੁਲਿਸ ਰਿਮਾਂਡ

ਨਾਂਦੇੜ, 14 ਅਗਸਤ (ਏਜੰਸੀ)-ਇਥੋਂ ਦੀ ਇਕ ਅਦਾਲਤ ਨੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਹਮਲਾ ਕਰਨ ਦੇ ਦੋਸ਼ ’ਚ ਗ੍ਰਿਫ਼ਤਾਰ ਨਿਹੰਗ ਜਸਪਾਲ ਸਿੰਘ ਨੂੰ 24 ਅਗਸਤ ਤੱਕ ਪੁਲਿਸ ਹਿਰਾਸਤ ’ਚ ਭੇਜ ...

ਅਜੀਤ ਡੈਸਕ 15-08-2026

ਨਾਂਦੇੜ, 14 ਅਗਸਤ (ਏਜੰਸੀ)-ਇਥੋਂ ਦੀ ਇਕ ਅਦਾਲਤ ਨੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਹਮਲਾ ਕਰਨ ਦੇ ਦੋਸ਼ ’ਚ ਗ੍ਰਿਫ਼ਤਾਰ ਨਿਹੰਗ ਜਸਪਾਲ ਸਿੰਘ ਨੂੰ 24 ਅਗਸਤ ਤੱਕ ਪੁਲਿਸ ਹਿਰਾਸਤ ’ਚ ਭੇਜ ਦਿੱਤਾ ਹੈ। ਵੀਰਵਾਰ ਨੂੰ ਗੁਰਦੁਆਰਾ ਮਾਤਾ ਸਾਹਿਬ ਦੇਵਾਂ ਅੰਦਰ ਸੁਖਬੀਰ ’ਤੇ ਹਮਲੇ ਤੋਂ ਬਾਅਦ ਪੁਲਿਸ ਨੇ ਤੁਰੰਤ ਹਮਲਾਵਰ ਨੂੰ ਕਾਬੂ ਕਰ ਲਿਆ ਸੀ। ਅਧਿਕਾਰੀਆਂ ਨੇ ਕਿਹਾ ਕਿ ਉਸ ਕੋਲੋਂ ਕੁਝ ਘੰਟਿਆਂ ਤੱਕ ਪੁੱਛਗਿੱਛ ਕੀਤੀ ਗਈ, ਪਰ ਇਸ ਹਮਲੇ ਪਿੱਛੇ ਅਜੇ ਤੱਕ ਕੋਈ ਠੋਸ ਕਾਰਨ ਨਹੀਂ ਮਿਲਿਆ। ਜਸਪਾਲ ਸਿੰਘ ਨੂੰ ਸ਼ਾਮ ਕਰੀਬ 4 ਵਜੇ ਮੁਦਖੇੜ ਦੀ ਇਕ ਅਦਾਲਤ ’ਚ ਪੇਸ਼ ਕੀਤਾ ਗਿਆ, ਜਿਥੋਂ ਉਸ ਨੂੰ 24 ਅਗਸਤ ਤੱਕ ਪੁਲਿਸ ਹਿਰਾਸਤ ’ਚ ਭੇਜ ਦਿੱਤਾ ਗਿਆ।

ਪਿਛਲੀ ਖ਼ਬਰ ਭਾਰਤ ਵਿਕਾਸ ਪ੍ਰੀਸ਼ਦ ਜ਼ੀਰਾ ਨੇ ਮੁਫ਼ਤ ਮੈਡੀਕਲ ਕੈਂਪ ਲਗਾਇਆ ਅਗਲੀ ਖ਼ਬਰ ਗੁਰ ਸ਼ਕਤੀ ਸਕੂਲ ਖਮਾਣੋਂ ਵਿਖੇ ਤੀਆਂ ਦਾ ਤਿਉਹਾਰ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।