ਖੰਨਾ, 16 ਅਗਸਤ (ਹਰਜਿੰਦਰ ਸਿੰਘ ਲਾਲ)-ਗੋਆ ਦੀ ਅਜ਼ਾਦੀ ਦੇ ਮਹਾਨ ਸ਼ਹੀਦ ਮਾਸਟਰ ਕਰਨੈਲ ਸਿੰਘ ਈਸੜੂ ਦੀ ਯਾਦ ਵਿਚ ਕਾਂਗਰਸ ਦੀ ਈਸੜੂ ਸ਼ਹੀਦੀ ਕਾਨਫਰੰਸ ਵਿਚ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਸਾਬਕਾ ਮੰਤਰੀ ਗੁਰਜੀਤ ਸਿੰਘ ਰਾਣਾ, ਭਾਰਤ ਭੂਸ਼ਣ ਆਸ਼ੂ, ਸਾਬਕਾ ਮੰਤਰੀ ਤੇਜਪ੍ਰਕਾਸ਼ ਸਿੰਘ ਕੋਟਲੀ, ਸਾਬਕਾ ਮੰਤਰੀ ਗੁਰਕੀਰਤ ਸਿੰਘ ਕੋਟਲੀ, ਸਾਬਕਾ ਵਿਧਾਇਕ ਲਖਵੀਰ ਸਿੰਘ ਪਾਇਲ ਅਤੇ ਰੁਪਿੰਦਰ ਸਿੰਘ ਰਾਜਾ ਗਿੱਲ ਸਮੇਤ ਅਨੇਕਾਂ ਆਗੂ ਸ਼ਰਧਾਂਜਲੀ ਭੇਟ ਕਰਨ ਲਈ ਪੁੱਜੇ, ਪਰ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਗੈਰ ਹਾਜ਼ਰ ਸਨ । ਪੰਡਾਲ ਵਿਚ ਵਾਰ ਵਾਰ ਚਰਨਜੀਤ ਸਿੰਘ ਚੰਨੀ ਜ਼ਿੰਦਾਬਾਦ ਦੇ ਨਾਅਰੇ ਗੂੰਜਦੇ ਰਹੇ। ਇਸ ਮੌਕੇ ਹੋਏ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਮਾ. ਕਰਨੈਲ ਸਿੰਘ ਈਸੜੂ ਨੂੰ ਸਰਧਾਂਜਲੀ ਭੇਟ ਕਰਦਿਆਂ ਕਿਹਾ ਕਿ ਜਿਹੜੀਆਂ ਕੌਮਾਂ ਸ਼ਹੀਦ ਨੂੰ ਯਾਦ ਰੱਖਦੀਆਂ ਹਨ, ਉਹ ਹੀ ਤਰੱਕੀ ਕਰਦੀਆਂ ਹਨ । ਆਮ ਆਦਮੀ ਪਾਰਟੀ ਦੀ ਸਰਕਾਰ ਨੇ 4 ਸਾਲਾਂ ਦੌਰਾਨ ਸ਼ਹੀਦ ਦੇ ਪਿੰਡ ਈਸੜੂ ਦੇ ਵਿਕਾਸ ਵੱਲ ਕੋਈ ਧਿਆਨ ਨਹੀਂ ਦਿੱਤਾ । ਸਾਬਕਾ ਉਪ ਮੁੱਖ ਮੰਤਰੀ ਅਤੇ ਐਮ.ਪੀ. ਸੁਖਜਿੰਦਰ ਸਿੰਘ ਰੰਧਾਵਾ ਨੇ ਕਾਂਗਰਸ ਪਾਰਟੀ ਦੇ ਪ੍ਰਧਾਨ ਦਾ ਨਾਂਅ ਲਏ ਬਗੈਰ ਕਿਹਾ ਕਿ ਪਾਰਟੀ ਵਿਚ ਪ੍ਰਧਾਨਗੀਆਂ ਆਉਂਦੀਆਂ ਜਾਂਦੀਆਂ ਰਹਿੰਦੀਆਂ ਹਨ, ਸਾਨੂੰ ਕਿਸੇ ਪ੍ਰਧਾਨ ਤੋਂ ਕਾਂਗਰਸੀ ਹੋਣ ਦਾ ਸਰਟੀਫਿਕੇਟ ਲੈਣ ਦੀ ਲੋੜ ਨਹੀਂ ਹੈ । ਇਸ ਮੌਕੇ ਸਾਬਕਾ ਮੰਤਰੀ ਗੁਰਕੀਰਤ ਸਿੰਘ ਕੋਟਲੀ ਨੇ ਮਾ. ਕਰਨੈਲ ਸਿੰਘ ਈਸੜੂ ਨੂੰ ਸ਼ਰਧਾਂਜਲੀ ਭੇਟ ਕੀਤੀ । ਇਸ ਮੌਕੇ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ, ਰਾਣਾ ਗੁਰਜੀਤ ਸਿੰਘ, ਬਿਕਰਮ ਸਿੰਘ ਬਾਜਵਾ, ਸਾਬਕਾ ਮੰਤਰੀ ਮਲਕੀਤ ਸਿੰਘ ਦਾਖਾ, ਸੁਮਿਤ ਮਾਲ ਅਮਰਗੜ, ਐਡ. ਜਸਪ੍ਰੀਤ ਸਿੰਘ ਕਲਾਲਮਾਜਰਾ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਗੁਰਵਿੰਦਰ ਸਿੰਘ ਟੀਨੂੰ, ਯਾਦਵਿੰਦਰ ਸਿੰਘ ਜੰਡਾਲੀ, ਗੁਰਦੀਪ ਸਿੰਘ ਰਸੂਲੜਾ, ਪਰਮਿੰਦਰ ਸਿੰਘ ਗੋਲਡੀ, ਚੇਅਰਮੈਨ ਅਜਮੇਰ ਸਿੰਘ ਪੂਰਬਾ, ਜਤਿੰਦਰ ਸਿੰਘ ਜੋਗਾ, ਸਨਦੀਪ ਸਿੰਘ ਮਾਣਕੀ, ਸਤਨਾਮ ਸਿੰਘ ਮਾਣਕੀ, ਡਾ. ਸ਼ਿਵਾਨੀ ਸ਼ਰਮਾ, ਅੰਕਿਤ ਸ਼ਰਮਾ, ਰਜਿੰਦਰ ਸਿੰਘ ਲੱਖਾ ਰੌਣੀ, ਗੁਰਦੀਪ ਸਿੰਘ ਜ਼ੁਲਮਗੜ੍ਹ, ਸਤਨਾਮ ਸਿੰਘ ਸੋਨੀ ਰੋਹਣੋਂ, ਸਰਪੰਚ ਗੁਰਬਿੰਦਰ ਸਿੰਘ ਈਸੜੂ, ਗੁਰਮੇਲ ਸਿੰਘ ਗਿੱਲ਼ ਬੇਰਕਲਾਂ, ਪ੍ਰੋ. ਗੁਰਮੁੱਖ ਗੋਮੀ ਸਿਆੜ, ਸੁਖਵੀਰ ਸਿੰਘ ਸੋਨੀ, ਸਾਬਕਾ ਪ੍ਰਧਾਨ ਮਲਕੀਤ ਸਿੰਘ ਗੋਗਾ, ਨਗਰ ਕੌਂਸਲ ਖੰਨਾ ਸਾਬਕਾ ਪ੍ਰਧਾਨ ਮਹਿਤਾ, ਪਰਮਜੀਤ ਸਿੰਘ ਧੌਲਮਾਜਰਾ, ਸਾਬਕਾ, ਜਸਪਾਲ ਸਿੰਘ ਹੋਲ ਆਦਿ ਹਾਜ਼ਰ ਸਨ।
ਸ਼ਹੀਦੀ ਕਾਨਫ਼ਰੰਸ ’ਚ ਠਾਠਾਂ ਮਾਰਦਾ ਇਕੱਠ ਪੰਜਾਬ ਵਿਚ ਕਾਂਗਰਸ ਸਰਕਾਰ ਬਣਨ ਦਾ ਸੰਕੇਤ-ਚੰਨੀ
ਖੰਨਾ, 16 ਅਗਸਤ (ਹਰਜਿੰਦਰ ਸਿੰਘ ਲਾਲ)-ਗੋਆ ਦੀ ਅਜ਼ਾਦੀ ਦੇ ਮਹਾਨ ਸ਼ਹੀਦ ਮਾਸਟਰ ਕਰਨੈਲ ਸਿੰਘ ਈਸੜੂ ਦੀ ਯਾਦ ਵਿਚ ਕਾਂਗਰਸ ਦੀ ਈਸੜੂ ਸ਼ਹੀਦੀ ਕਾਨਫਰੰਸ ਵਿਚ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ
ਅਜੀਤ ਡੈਸਕ
17-08-2026