18-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-08-2026

ਸਰਕਾਰ ਵਲੋਂ ਆਈ.ਐਸ.ਆਈ.-ਸਮਰਥਿਤ ਸ਼ਹਿਜ਼ਾਦ ਭੱਟੀ ਦਾ ਨੈੱਟਵਰਕ ਤਬਾਹ, 200 ਗ੍ਰਿਫ਼ਤਾਰ ਕੀਤੇ-ਅਮਿਤ ਸ਼ਾਹ

ਸਰਕਾਰ ਵਲੋਂ ਆਈ.ਐਸ.ਆਈ.-ਸਮਰਥਿਤ ਸ਼ਹਿਜ਼ਾਦ ਭੱਟੀ ਦਾ ਨੈੱਟਵਰਕ ਤਬਾਹ, 200 ਗ੍ਰਿਫ਼ਤਾਰ ਕੀਤੇ-ਅਮਿਤ ਸ਼ਾਹ

ਅਜੀਤ ਡੈਸਕ 18-08-2026

ਨਵੀਂ ਦਿੱਲੀ, 17 ਅਗਸਤ (ਪੀ.ਟੀ.ਆਈ.)-ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸੋਮਵਾਰ ਨੂੰ ਕਿਹਾ ਕਿ ਆਜ਼ਾਦੀ ਦਿਵਸ ਤੋਂ ਪਹਿਲਾਂ ਆਈ.ਐਸ.ਆਈ.-ਸਮਰਥਿਤ ਅੱਤਵਾਦੀ ਸਮੂਹ, ਸ਼ਹਿਜ਼ਾਦ ਭੱਟੀ ਨੈੱਟਵਰਕ ਦੇ 200 ਤੋਂ ਵੱਧ ਕਾਰਕੁੰਨਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜਿਸ ਨਾਲ ਸਮੂਹ ਦੀਆਂ ਵਿਨਾਸ਼ਕਾਰੀ ਹਮਲੇ ਕਰਨ ਦੀਆਂ ਯੋਜਨਾਵਾਂ ਨੂੰ ਨਾਕਾਮ ਕਰ ਦਿੱਤਾ ਗਿਆ ਹੈ । ਉਨ੍ਹਾਂ ਕਿਹਾ ਕਿ 14 ਰਾਜਾਂ ਵਿਚ ਵੱਖ-ਵੱਖ ਥਾਵਾਂ ’ਤੇ ਤਾਲਮੇਲ ਵਾਲੀਆਂ ਕਾਰਵਾਈਆਂ ਕੀਤੀਆਂ ਗਈਆਂ, ਜੋ ਦੇਸ਼ ਦੀ ਅੱਤਵਾਦ ਪ੍ਰਤੀ ਜ਼ੀਰੋ ਸਹਿਣਸ਼ੀਲਤਾ ਨੂੰ ਦਰਸਾਉਂਦੀਆਂ ਹਨ । ਉਨ੍ਹਾਂ ਕਿਹਾ ਕਿ ਆਈ.ਈ.ਡੀ., ਪਾਕਿਸਤਾਨ ਆਰਡੀਨੈਂਸ ਫੈਕਟਰੀ ਦੇ ਨਿਸ਼ਾਨ ਵਾਲੇ ਗ੍ਰਨੇਡ, ਪਿਸਤੌਲ, ਜ਼ਿੰਦਾ ਕਾਰਤੂਸ ਅਤੇ ਜਾਸੂਸੀ ਲਈ ਵਰਤੇ ਜਾਂਦੇ ਸੀ.ਸੀ.ਟੀ.ਵੀ. ਕੈਮਰੇ ਸਮੇਤ ਕਾਫ਼ੀ ਬਰਾਮਦਗੀਆਂ ਆਈ.ਐਸ.ਆਈ.-ਫੰਡ ਪ੍ਰਾਪਤ ਸਮੂਹ ਤੋਂ ਕੀਤੀਆਂ ਗਈਆਂ ਸਨ । ‘ਐਕਸ’ ’ਤੇ ਇੱਕ ਸੰਦੇਸ਼ ਵਿਚ, ਗ੍ਰਹਿ ਮੰਤਰੀ ਨੇ ਕਿਹਾ ਕਿ ਮੋਦੀ ਸਰਕਾਰ ਵਲੋਂ ਕਾਰਵਾਈ ਦੌਰਾਨ ਸ਼ਹਿਜ਼ਾਦ ਭੱਟੀ ਨੈੱਟਵਰਕ ਨੂੰ ਤਬਾਹ ਕਰ ਦਿੱਤਾ ਅਤੇ 200 ਤੋਂ ਵੱਧ ਕਾਰਕੁੰਨਾਂ ਨੂੰ ਗ੍ਰਿਫ਼ਤਾਰ ਕਰਕੇ ਵਿਨਾਸ਼ਕਾਰੀ ਹਮਲਿਆਂ ਦੀਆਂ ਯੋਜਨਾਵਾਂ ਨੂੰ ਨਾਕਾਮ ਕਰ ਦਿੱਤਾ। ਅਮਿਤ ਸ਼ਾਹ ਨੇ ਕਿਹਾ ਕਿ ਇਹ ਨੈੱਟਵਰਕ ਕਈ ਅੱਤਵਾਦੀ ਗਤੀਵਿਧੀਆਂ ਵਿਚ ਸ਼ਾਮਿਲ ਸੀ।

ਪਿਛਲੀ ਖ਼ਬਰ ਰਾਸ਼ਟਰਪਤੀ ਨੇ ਕੇਰਲ ਦਾ ਨਾਂਅ ‘ਕੇਰਲਮ’ ਕਰਨ ਵਾਲੇ ਬਿੱਲ ਨੂੰ ਦਿੱਤੀ ਮਨਜ਼ੂਰੀ ਅਗਲੀ ਖ਼ਬਰ ਯੂ.ਜੀ.ਸੀ. -ਨੈੱਟ ’ਚ ਗੜਬੜੀ ਤੋਂ ਬਾਅਦ ਤਿੰਨ ਵਿਸ਼ਿਆਂ ਦੀ ਦੁਬਾਰਾ ਹੋਵੇਗੀ ਪ੍ਰੀਖਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।