18-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-08-2026

ਸ਼ਹਿਜ਼ਾਦ ਪੂਨਾਵਾਲਾ ਨੇ ਭਾਜਪਾ ਤੋਂ ਫਿਰ ਦਿੱਤਾ ਅਸਤੀਫ਼ਾ

ਸ਼ਹਿਜ਼ਾਦ ਪੂਨਾਵਾਲਾ ਨੇ ਭਾਜਪਾ ਤੋਂ ਫਿਰ ਦਿੱਤਾ ਅਸਤੀਫ਼ਾ

ਅਜੀਤ ਡੈਸਕ 18-08-2026

ਨਵੀਂ ਦਿੱਲੀ, 17 ਅਗਸਤ (ਉਪਮਾ ਡਾਗਾ ਪਾਰਥ)- ਭਾਜਪਾ ਦੇ ਰਾਸ਼ਟਰੀ ਬੁਲਾਰੇ ਸ਼ਹਿਜ਼ਾਦ ਪੂਨਾਵਾਲਾ ਨੇ ਪਾਰਟੀ ਪ੍ਰਧਾਨ ਨਿਤਿਨ ਨਬੀਨ ਨੂੰ ਚਿੱਠੀ ਲਿਖ ਕੇ ਪਾਰਟੀ ਦੀ ਮੁਢਲੀ ਮੈਂਬਰਸ਼ਿਪ ਅਤੇ ਬੁਲਾਰੇ ਦਾ ਅਹੁਦਾ ਛੱਡਣ ਦਾ ਐਲਾਨ ਕੀਤਾ। ਆਪਣੀ ਚਿੱਠੀ ’ਚ ਅਸਤੀਫ਼ਾ ਸਵੀਕਾਰ ਕਰਨ ਦੀ ਅਪੀਲ ਕਰਦਿਆਂ ਪੂਨਾਵਾਲਾ ਨੇ ਕਿਹਾ ਕਿ ਉਹ ਪਾਰਟੀ ਦੀ ਵਿਵਸਥਾ ਛੱਡ ਰਹੇ ਹਨ, ਪਰ ਵਿਚਾਰ ਅਤੇ ਵਿਅਕਤੀ ਨਹੀਂ। ਪੂਨਾਵਾਲਾ ਨੇ ਸੋਮਵਾਰ ਨੂੰ ਆਪਣਾ ਅਸਤੀਫ਼ਾ ਸੋਸ਼ਲ ਮੀਡੀਆ ’ਤੇ ਸਾਂਝਾ ਕੀਤਾ। ਉਨ੍ਹਾਂ 30 ਜੁਲਾਈ, 2026 ਦੀ ਚਿੱਠੀ ਦਾ ਵੀ ਹਵਾਲਾ ਦਿੱਤਾ, ਜਿਸ ’ਚ ਉਨ੍ਹਾਂ ਆਰਥਿਕ ਅਤੇ ਨਿੱਜੀ ਹਾਲਾਤ ਕਾਰਨ ਭਾਜਪਾ ਦੇ ਸਾਰੇ ਅਹੁਦਿਆਂ ਅਤੇ ਮੁਢਲੀ ਮੈਂਬਰਸ਼ਿਪ ਤੋਂ ਬਿਨਾਂ ਸ਼ਰਤ ਅਸਤੀਫ਼ਾ ਦੇਣ ਦੀ ਪੇਸ਼ਕਸ਼ ਕੀਤੀ ਸੀ। ਉਨ੍ਹਾਂ ਕਿਹਾ ਕਿ ਉਸ ਵੇਲੇ ਪਾਰਟੀ ਨੇ ਉਨ੍ਹਾਂ ਨੂੰ ਫੈਸਲੇ ’ਤੇ ਮੁੜ ਵਿਚਾਰ ਕਰਨ ਨੂੰ ਕਿਹਾ ਸੀ। ਪੂਨਾਵਾਲਾ ਨੇ ਕਿਹਾ ਕਿ ਲੰਬੀ ਸੋਚ-ਵਿਚਾਰ ਤੋਂ ਬਾਅਦ ਉਨ੍ਹਾਂ ਰਾਸ਼ਟਰੀ ਬੁਲਾਰੇ ਦੇ ਅਹੁਦੇ ਅਤੇ ਭਾਜਪਾ ਦੀ ਮੁਢਲੀ ਮੈਂਬਰਸ਼ਿਪ ਤੋਂ ਮੁਕਤ ਹੋਣ ਦਾ ਫੈਸਲਾ ਲਿਆ। ਪੂਨਾਵਾਲਾ ਨੇ ਕਿਹਾ ਕਿ ਜ਼ਰੂਰੀ ਆਰਥਿਕ ਅਤੇ ਨਿੱਜੀ ਹਾਲਾਤ ਕਾਰਨ ਉਹ ਕਾਰਪੋਰੇਟ ਖੇਤਰ ’ਚ ਦਾਖ਼ਲ ਹੋ ਰਹੇ ਹਨ, ਪਰ ਜਿਥੇ ਵੀ ਸੰਭਵ ਹੋਵੇਗਾ ਉਹ ਪ੍ਰਧਾਨ ਮੰਤਰੀ ਮੋਦੀ ਅਤੇ ਭਾਜਪਾ ਦੇ ਨਜ਼ਰੀਏ ਅਤੇ ਕਾਰਜਾਂ ਦਾ ਸਮਰਥਨ ਕਰਦੇ ਰਹਿਣਗੇ। ਉਨ੍ਹਾਂ ਇਹ ਵੀ ਕਿਹਾ ਕਿ ਉਹ ਪਾਰਟੀ ਦੀ ਵਿਵਸਥਾ ਛੱਡ ਰਹੇ ਹਨ, ਪਰ ਵਿਚਾਰ ਅਤੇ ਵਿਅਕਤੀ ਨਹੀਂ।

ਪਿਛਲੀ ਖ਼ਬਰ ਸਰਕਾਰੀ ਸਕੂਲਾਂ ’ਚ ਵਿਦਿਆਰਥਣਾਂ ਦੇ ਪਖਾਨਿਆਂ ਦਾ ਮੁੱਦਾ ਅਗਲੀ ਖ਼ਬਰ ‘ਦਿਮਾਗੀ ਨਕਸਲੀ’ ਹੋਣ ’ਤੇ ਮਾਣ-ਕੇਜਰੀਵਾਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।