ਚੰਡੀਗੜ੍ਹ, 20 ਅਗਸਤ (ਮਾਰਕੰਡਾ)-ਪੰਜਾਬ ਦੇ ਸਾਬਕਾ ਮੁੱਖ ਮੰਤਰੀ ਤੇ ਜਲੰਧਰ ਤੋਂ ਕਾਂਗਰਸ ਦੇ ਲੋਕ ਸਭਾ ਮੈਂਬਰ ਚਰਨਜੀਤ ਸਿੰਘ ਚੰਨੀ ਦਿੱਲੀ ਵਿਚ ਕਾਂਗਰਸ ਵਰਕਿੰਗ ਕਮੇਟੀ (ਸੀ.ਡਬਲਯੂ.ਸੀ) ਦੀ ਮੀਟਿੰਗ ਵਿਚ ਸ਼ਾਮਿਲ ਨਾ ਹੋ ਕੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿਖੇ ਆਪਣੀ ਐਮ.ਏ ਲੋਕ ਪ੍ਰਸ਼ਾਸਨ (ਪਬਲਿਕ ਐਡਮਿਨਟਰੇਸ਼ਨ) ਦੀ ਪ੍ਰੀਖਿਆ ਦੇਣ ਪਹੁੰਚੇ ਸਨ। ਜਿੱਥੇ ਪੇਪਰ ਦੇਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਚੰਨੀ ਨੇ ਕਿਹਾ ਕਿ ਕਾਂਗਰਸ ਹਾਈਕਮਾਨ ਨੇ ਉਨ੍ਹਾਂ ਨੂੰ ਪੇਪਰ ਦੇਣ ਦੀ ਲਿਖਤੀ ਇਜਾਜ਼ਤ ਦੇ ਦਿੱਤੀ ਸੀ, ਕਿਉਂਕਿ ਪੇਪਰ ਨਾ ਦੇਣ ਦੀ ਸੂਰਤ ਵਿਚ ਮਾਸਟਰ ਡਿਗਰੀ ਇਕ ਸਾਲ ਲਈ ਪਿੱਛੇ ਚੱਲੀ ਜਾਣੀ ਸੀ ਅਤੇ ਪੀ.ਐਚ.ਡੀ ਕਰਨ ਵਿਚ ਹੋਰ ਦੇਰੀ ਹੋ ਜਾਣੀ ਸੀ। ਜਿਸ ਕਾਰਨ ਮੀਟਿੰਗ ਨੂੰ ਛੱਡਣਾ ਪਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਪੰਜਾਬ ਵਿਚ ਅਗਲੀ ਸਰਕਾਰ ਬਣਾਏਗੀ। ਉਨ੍ਹਾਂ ਕਿਹਾ ਕਿ ਪਾਰਟੀ ਸੂਬੇ ’ਚ ਸੁਧਾਰ ਲਿਆਏਗੀ ਤਾਂ ਜੋ ਕੋਈ ਸਰਕਾਰੀ ਕਰਮਚਾਰੀ ਭ੍ਰਿਸ਼ਟਾਚਾਰ ਵਿਚ ਸ਼ਾਮਿਲ ਨਾ ਹੋ ਸਕੇ। ਉਨ੍ਹਾਂ ਨੇ ਲੋਕਾਂ ਲਈ ਮੁਫ਼ਤ ਸਿੱਖਿਆ ਅਤੇ ਮੁਫ਼ਤ ਸਿਹਤ ਸਹੂਲਤਾਂ ਬਾਰੇ ਜ਼ਿਕਰ ਕਰਦਿਆਂ ਕਿਹਾ ਕਿ ਜੇਕਰ ਕਾਂਗਰਸ ਸੂਬੇ ’ਚ ਅਗਲੀ ਸਰਕਾਰ ਬਣਾਉਂਦੀ ਹੈ, ਤਾਂ ਇਸ ਮਾਡਲ ਨੂੰ ਲਾਗੂ ਕੀਤਾ ਜਾਵੇਗਾ।
ਇਮਤਿਹਾਨ ਦੇਣ ਲਈ ਕਾਂਗਰਸ ਵਰਕਿੰਗ ਕਮੇਟੀ ਦੀ ਮੀਟਿੰਗ ਛੱਡੀ-ਚੰਨੀ
ਚੰਡੀਗੜ੍ਹ, 20 ਅਗਸਤ (ਮਾਰਕੰਡਾ)-ਪੰਜਾਬ ਦੇ ਸਾਬਕਾ ਮੁੱਖ ਮੰਤਰੀ ਤੇ ਜਲੰਧਰ ਤੋਂ ਕਾਂਗਰਸ ਦੇ ਲੋਕ ਸਭਾ ਮੈਂਬਰ ਚਰਨਜੀਤ ਸਿੰਘ ਚੰਨੀ ਦਿੱਲੀ ਵਿਚ ਕਾਂਗਰਸ ਵਰਕਿੰਗ ਕਮੇਟੀ (ਸੀ.ਡਬਲਯੂ.ਸੀ) ਦੀ ਮੀਟਿੰਗ ਵਿਚ ਸ਼ਾਮਿਲ ਨਾ ਹੋ ਕੇ ...
ਅਜੀਤ ਡੈਸਕ
21-08-2026