ਸੰਗਰੂਰ, ਲੌਂਗੋਵਾਲ, 20 ਅਗਸਤ (ਫੁੱਲ, ਦਮਨ, ਵਿਨੋਦ, ਖੰਨਾ) - ਪੰਜਾਬ ਦੇ ਵਿੱਤ, ਯੋਜਨਾ ਤੇ ਕਰ ਤੇ ਆਬਕਾਰੀ ਮੰਤਰੀ ਐਡ. ਹਰਪਾਲ ਸਿੰਘ ਚੀਮਾ ਨੇ ਅੱਜ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ ਮੌਕੇ ਰੈੱਡ ਕਰਾਸ ਵਲੋਂ ਲਾਏ ਖੂਨਦਾਨ ਕੈਂਪ ਵਿਚ ਸ਼ਮੂਲੀਅਤ ਕੀਤੀ ਤੇ ਸੰਤ ਲੌਂਗੋਵਾਲ ਦੀ ਲਾਸਾਨੀ ਕੁਰਬਾਨੀ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਇਸ ਮੌਕੇ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਧਰਮ ਪਤਨੀ ਸ੍ਰੀਮਤੀ ਸਬੀਨਾ ਅਰੋੜਾ ਵੀ ਹਾਜ਼ਰ ਸਨ । ਇਸ ਮੌਕੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਅੱਜ ਤੋਂ ਠੀਕ 41 ਸਾਲ ਪਹਿਲਾਂ ਸੰਤ ਹਰਚੰਦ ਸਿੰਘ ਲੌਂਗੋਵਾਲ ਨੇ ਪੰਜਾਬ ਦੀ ਅਮਨ-ਸ਼ਾਂਤੀ ਲਈ ਆਪਣੀ ਸ਼ਹਾਦਤ ਦਿੱਤੀ ਸੀ । ਉਨ੍ਹਾਂ ਦੀ ਇਹ ਲਾਸਾਨੀ ਕੁਰਬਾਨੀ ਅਜਾਈਂ ਨਹੀਂ ਜਾਵੇਗੀ। ਅੱਜ ਪੰਜਾਬ ਸਰਕਾਰ ਉਨ੍ਹਾਂ ਦੇ ਦਰਸਾਏ ਸ਼ਾਂਤੀ ਤੇ ਭਾਈਚਾਰਕ ਸਾਂਝ ਦੇ ਮਾਰਗ ’ਤੇ ਚਲਦਿਆਂ ਉਨ੍ਹਾਂ ਦੇ ਬਲਿਦਾਨ ਨੂੰ ਪ੍ਰਣਾਮ ਕਰਦੀ ਹੈ। ਸੰਤ ਲੌਂਗੋਵਾਲ ਦੀ ਯਾਦ ਵਿਚ ਵਿਸ਼ੇਸ਼ ਖੂਨਦਾਨ ਕੈਂਪ ਲਾਇਆ ਗਿਆ, ਜਿਸ ਵਿਚ ਵੱਡੀ ਗਿਣਤੀ ਵਿਚ ਲੋਕਾਂ ਨੇ ਖੂਨਦਾਨ ਕਰਕੇ ਸ਼ਰਧਾਂਜਲੀ ਦਿੱਤੀ । ਕੈਬਨਿਟ ਮੰਤਰੀ ਚੀਮਾ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਅਮਨ ਅਰੋੜਾ, ਜੋ ਉਦਯੋਗ ਮੰਤਰੀ ਵਜੋਂ ਬੈਂਗਲੌਰ ਵਿਖੇ ਵਿਸ਼ਵ ਪੱਧਰੀ ਕਾਨਫਰੰਸ ਵਿਚ ਸਰਕਾਰ ਦੀ ਨੁਮਾਇੰਦਗੀ ਕਰ ਰਹੇ ਹਨ, ਵਲੋਂ ਵੀ ਸ਼ਰਧਾ ਦੇ ਭਾਵ ਪ੍ਰਗਟਾਏ ਗਏ । ਵੱਖ-ਵੱਖ ਜਥੇਬੰਦੀਆਂ ਦੇ ਧਰਨਿਆਂ ’ਤੇ ਬੋਲਦਿਆਂ ਉਨ੍ਹਾਂ ਕਿਹਾ ਕਿ ਚੋਣਾਂ ਜਾਂ ਆਮ ਦਿਨਾਂ ਵਿਚ ਆਪਣੀਆਂ ਮੰਗਾਂ ਰੱਖਣਾ ਜਥੇਬੰਦੀਆਂ ਦਾ ਹੱਕ ਹੈ । ਉਨ੍ਹਾਂ ਦੀ ਅਗਵਾਈ ਹੇਠ ਬਣੀ ਕੈਬਨਿਟ ਸਬ-ਕਮੇਟੀ ਲਗਾਤਾਰ ਸਾਰੀਆਂ ਜਥੇਬੰਦੀਆਂ ਨਾਲ ਬੈਠਕਾਂ ਕਰ ਰਹੀ ਹੈ ਅਤੇ ਬਹੁਤ ਸਾਰੀਆਂ ਜਾਇਜ਼ ਮੰਗਾਂ ਦਾ ਹੱਲ ਕੱਢਿਆ ਜਾ ਚੁੱਕਾ ਹੈ। ਇਹ ਸਿਲਸਿਲਾ ਅੱਗੇ ਵੀ ਜਾਰੀ ਰਹੇਗਾ।
‘ਆਪ’ ਸਰਕਾਰ ਪੰਜਾਬ ਦੀ ਸ਼ਾਂਤੀ, ਤਰੱਕੀ ਤੇ ਹਰ ਵਰਗ ਦੇ ਹਿਤਾਂ ਦੀ ਰਾਖੀ ਲਈ ਵਚਨਬੱਧ
ਸੰਗਰੂਰ, ਲੌਂਗੋਵਾਲ, 20 ਅਗਸਤ (ਫੁੱਲ, ਦਮਨ, ਵਿਨੋਦ, ਖੰਨਾ) - ਪੰਜਾਬ ਦੇ ਵਿੱਤ, ਯੋਜਨਾ ਤੇ ਕਰ ਤੇ ਆਬਕਾਰੀ ਮੰਤਰੀ ਐਡ. ਹਰਪਾਲ ਸਿੰਘ ਚੀਮਾ ਨੇ ਅੱਜ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ ਮੌਕੇ ਰੈੱਡ ਕਰਾਸ ਵਲੋਂ ਲਾਏ ...
ਅਜੀਤ ਡੈਸਕ
21-08-2026