ਸੰਗਰੂਰ, ਲੌਂਗੋਵਾਲ, 20 ਅਗਸਤ (ਸੁਖਵਿੰਦਰ ਸਿੰਘ ਫੁੱਲ, ਵਿਨੋਦ, ਖੰਨਾ) - ਅਮਰ ਸ਼ਹੀਦ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ 41ਵੀਂ ਬਰਸੀ ਨੂੰ ਲੈ ਕੇ ਅਕਾਲੀ ਦਲ ਪੁਨਰ ਸੁਰਜੀਤ ਵਲੋਂ ਅਨਾਜ ਮੰਡੀ ਲੌਂਗੋਵਾਲ ਵਿਖੇ ਵਿਸ਼ਾਲ ਸ਼ਰਧਾਂਜਲੀ ਸਮਾਗਮ ਕਰਵਾਇਆ ਗਿਆ। ਪਾਰਟੀ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਸੰਤ ਹਰਚੰਦ ਸਿੰਘ ਲੌਂਗੋਵਾਲ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ ਉਪਰੰਤ ਸੂਬੇ ਅੰਦਰ ਪੰਥਕ ਸੋਚ ਨੂੰ ਮੁੜ ਸੁਰਜੀਤ ਕਰਨ ਦੀ ਲੋੜ ’ਤੇ ਜ਼ੋਰ ਦਿੱਤਾ । ਉਨ੍ਹਾਂ ਕਿਹਾ ਕਿ ਕੇਂਦਰ ਦੀਆਂ ਹਕੂਮਤਾਂ ਨੇ ਤਾਂ ਹਮੇਸ਼ਾ ਸਿੱਖਾਂ ਨਾਲ ਧੱਕਾ ਹੀ ਕੀਤਾ ਹੈ। ਬੰਦੀ ਸਿੰਘਾਂ ਦੀ ਰਿਹਾਈ ਦਾ ਮਾਮਲਾ ਬੇਹੱਦ ਅਹਿਮ ਹੈ । ਉਨ੍ਹਾਂ ਸਵਾਲ ਉਠਾਇਆ ਕਿ ਜੇਕਰ ਦਿੱਲੀ ਦੰਗਿਆਂ ਦੇ ਦੋਸ਼ੀ ਰਿਹਾਅ ਹੋ ਸਕਦੇ ਹਨ ਤਾਂ ਸਜ਼ਾਵਾਂ ਪੂਰੀਆਂ ਕਰਨ ਦੇ ਬਾਵਜੂਦ ਸਿੰਘਾਂ ਨੂੰ ਰਿਹਾਅ ਕਿਉਂ ਨੀ ਕੀਤਾ ਜਾ ਰਿਹਾ । ਉਨ੍ਹਾਂ ਕਿਹਾ ਕਿ ਇਨ੍ਹਾਂ ਵਲੋਂ ਸਭ ਤੋਂ ਵੱਡੀ ਬੇਅਦਬੀ ਇਹ ਕੀਤੀ ਗਈ ਹੈ ਕਿ ਇਨ੍ਹਾਂ ਨੇ ਸੂਬੇ ’ਚੋਂ ਪੰਥਕ ਸੋਚ ਨੂੰ ਖ਼ਤਮ ਕਰ ਕੇ ਰੱਖ ਦਿੱਤਾ । ਉਨ੍ਹਾਂ ਕਿਹਾ ਕਿ ਸਾਡੀ ਪਾਰਟੀ ਦੂਜੀਆਂ ਪਾਰਟੀਆਂ ਦੇ ਲੋਕਾਂ ਨੂੰ ਸ਼ਾਮਿਲ ਕਰਵਾਉਣ ਦੀ ਬਜਾਏ ਆਪਣੀ ਲੀਡਰਸ਼ਿਪ ਨੂੰ ਹੀ ਅੱਗੇ ਲਿਆਉਣ ਦੀ ਤਰਜੀਹ ਦੇਵੇਗੀ । ਪਰਮਿੰਦਰ ਸਿੰਘ ਢੀਂਡਸਾ ਸਾਬਕਾ ਖ਼ਜ਼ਾਨਾ ਮੰਤਰੀ ਨੇ ਕਿਹਾ ਕਿ ਜਿਹੋ ਜਿਹੇ ਹਾਲਾਤ ਵਿਚੋਂ ਅੱਜ ਕੌਮ ਲੰਘ ਰਹੀ ਹੈ, ਜਿਸ ਰੂਪ ਵਿਚ ਪੰਜਾਬ ਤੋਂ ਬਾਹਰਲੇ ਲੋਕਾਂ ਦਾ ਕਬਜ਼ਾ ਹੋ ਰਿਹਾ ਹੈ ਅੱਜ ਸੰਤ ਹਰਚੰਦ ਸਿੰਘ ਲੌਂਗੋਵਾਲ ਵਰਗੇ ਆਗੂ ਦੀ ਪੰਜਾਬ ਨੂੰ ਲੋੜ ਹੈ । ਸੰਤ ਜੀ ਦੇ ਜਾਨਸ਼ੀਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਸਾਬਕਾ ਪ੍ਰਧਾਨ ਸ਼੍ਰੋਮਣੀ ਕਮੇਟੀ ਨੇ ਪਹੁੰਚੇ ਆਗੂਆਂ ਤੇ ਸੰਗਤ ਦਾ ਧੰਨਵਾਦ ਕੀਤਾ । ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਸਾਬਕਾ ਮੈਂਬਰ ਪਾਰਲੀਮੈਂਟ ਨੇ ਕਿਹਾ ਕਿ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਸ਼ਹਾਦਤ ਨੇ ਦੁਨੀਆ ਅੱਗੇ ਇਹ ਅਨੋਖੀ ਤਸਵੀਰ ਪੇਸ਼ ਕੀਤੀ ਕਿ ਅਕਾਲੀ ਗੁਰੂ ਦੇ ਆਸ਼ੇ ਅਨੁਸਾਰ ਜੀਵਨ ਬਤੀਤ ਕਰਨ ਵਾਲੇ ਹਨ । ਸੰਤ ਜੀ ਨੇ ਪੰਥ ਦੀ ਚੜ੍ਹਦੀ ਕਲਾ ਰੱਖਣ ਲਈ ਸ਼ਹਾਦਤ ਦਾ ਜਾਮ ਪੀਤਾ ਸੀ । ਸਾਬਕਾ ਪਾਰਲੀਮਾਨੀ ਸਕੱਤਰ ਬਾਬੂ ਪ੍ਰਕਾਸ਼ ਚੰਦ ਗਰਗ ਨੇ ਸੰਤ ਹਰਚੰਦ ਸਿੰਘ ਲੌਂਗੋਵਾਲ ਨੂੰ ਸ਼ਰਧਾਂਜਲੀ ਭੇਟ ਕੀਤੀ । ਸਮਾਗਮ ਨੂੰ ਜਥੇ. ਗੁਰਪ੍ਰਤਾਪ ਸਿੰਘ ਵਡਾਲਾ ਸਕੱਤਰ ਜਰਨਲ, ਜਥੇ. ਸੁੱਚਾ ਸਿੰਘ ਛੋਟੇਪੁਰ, ਗਗਨਦੀਪ ਸਿੰਘ ਬਰਨਾਲਾ ਸਾਬਕਾ ਵਿਧਾਇਕ, ਰਿਪੁਦਮਨ ਸਿੰਘ ਢਿੱਲੋਂ ਸ਼ਹਿਰੀ ਜ਼ਿਲ੍ਹਾ ਪ੍ਰਧਾਨ, ਗੁਰਜੀਤ ਸਿੰਘ ਤਲਵੰਡੀ ਪ੍ਰਧਾਨ ਯੂਥ ਵਿੰਗ, ਪ੍ਰਕਾਸ਼ ਚੰਦ ਗਰਗ ਸਾਬਕਾ ਪਾਰਲੀਮਾਨੀ ਸਕੱਤਰ, ਮਿੱਠੂ ਸਿੰਘ ਕਾਹਨੇ ਕੇ ਮੈਂਬਰ ਸ਼੍ਰੋਮਣੀ ਕਮੇਟੀ, ਜਥੇ. ਹਰਦੇਵ ਸਿੰਘ ਰੋਗਲਾ ਮੈਂਬਰ ਸ਼੍ਰੋਮਣੀ ਕਮੇਟੀ, ਤੇਜਾ ਸਿੰਘ ਕਮਾਲਪੁਰ ਮੈਂਬਰ ਸ਼੍ਰੋਮਣੀ ਕਮੇਟੀ, ਮਲਕੀਤ ਸਿੰਘ ਚੰਗਾਲ ਮੈਂਬਰ ਸ਼੍ਰੋਮਣੀ ਕਮੇਟੀ ਨੇ ਸੰਬੋਧਨ ਕੀਤਾ । ਇਸ ਮੌਕੇ ਸਰਬਣ ਸਿੰਘ ਫਿਲੌਰ, ਤੁਫ਼ੈਲ ਮੁੰਹਮਦ ਮਲਿਕ, ਅਬਦੁਲ ਗਫ਼ਾਰ, ਹਰਿੰਦਰਪਾਲ ਸਿੰਘ ਚੰਦੂਮਾਜਰਾ, ਜਗਜੀਤ ਸਿੰਘ ਕੋਹਲੀ, ਰਣਜੀਤ ਸਿੰਘ ਛੱਜਲਵੱਡੀ, ਨਵਿੰਦਰਪ੍ਰੀਤ ਸਿੰਘ ਲੌਂਗੋਵਾਲ, ਜੀਤ ਸਿੰਘ ਸਿੱਧੂ ਸਾ. ਚੇਅਰਮੈਨ, ਬਲਕਾਰ ਸਿੰਘ ਸੰਗਾਲਾ, ਹਰਮੇਸ਼ ਸਿੰਘ ਸਿੱਧੂ, ਕੇਵਲ ਸਿੰਘ ਸ਼ੇਰੋਂ, ਚਮਕੌਰ ਸਿੰਘ ਪੀ.ਏ., ਬਚਿੱਤਰ ਸਿੰਘ ਮੱਟ, ਡਾ. ਮਲਵਿੰਦਰ ਸਿੰਘ ਸਿੱਧੂ, ਬਾਬਾ ਬਲਵਿੰਦਰ ਸਿੰਘ ਕੈਂਬੋਵਾਲ, ਜਗਜੀਤ ਸਿੰਘ ਜੱਗਾ ਮਾਰਕਫੈੱਡ, ਭਾਈ ਮਹਿੰਦਰ ਸਿੰਘ ਦੁੱਲਟ, ਰਣਧੀਰ ਸਿੰਘ ਰੱਖੜਾ ਹਾਜ਼ਰ ਸਨ । ਮੰਚ ਸੰਚਾਲਨ ਜਥੇ. ਰਾਮਪਾਲ ਸਿੰਘ ਬਹਿਣੀਵਾਲ ਜ਼ਿਲ੍ਹਾ ਪ੍ਰਧਾਨ ਵਲੋਂ ਕੀਤਾ ਗਿਆ।
ਸੰਤ ਲੌਂਗੋਵਾਲ ਦੀ ਬਰਸੀ ’ਤੇ ਅਕਾਲੀ ਦਲ ਪੁਨਰ ਸੁਰਜੀਤ ਵਲੋਂ ਪੰਥਕ ਸੋਚ ਮੁੜ ਸੁਰਜੀਤ ਕਰਨ ਦਾ ਸੱਦਾ
ਸੰਗਰੂਰ, ਲੌਂਗੋਵਾਲ, 20 ਅਗਸਤ (ਸੁਖਵਿੰਦਰ ਸਿੰਘ ਫੁੱਲ, ਵਿਨੋਦ, ਖੰਨਾ) - ਅਮਰ ਸ਼ਹੀਦ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ 41ਵੀਂ ਬਰਸੀ ਨੂੰ ਲੈ ਕੇ ਅਕਾਲੀ ਦਲ ਪੁਨਰ ਸੁਰਜੀਤ ਵਲੋਂ ਅਨਾਜ ਮੰਡੀ ਲੌਂਗੋਵਾਲ ਵਿਖੇ ਵਿਸ਼ਾਲ ...
ਅਜੀਤ ਡੈਸਕ
21-08-2026