ਨਵੀਂ ਦਿੱਲੀ, 20 ਅਗਸਤ (ਉਪਮਾ ਡਾਗਾ ਪਾਰਥ)- ਸਾਬਕਾ ਮਰਹੂਮ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੇ ਜਨਮ ਦਿਨ ਮੌਕੇ ਕਾਂਗਰਸ ਨੇਤਾਵਾਂ ਨੇ ਉਨ੍ਹਾਂ ਦੀ ਸਮਾਧੀ ਵੀਰਭੂਮੀ ਪਹੁੰਚ ਕੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਸੋਸ਼ਲ ਮੀਡੀਆ ਮੰਚ ‘ਐਕਸ’ ’ਤੇ ਸ਼ਰਧਾਂਜਲੀ ਦਿੱਤੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਾਬਕਾ ਪ੍ਰਧਾਨ ਮੰਤਰੀ ਨੂੰ ਯਾਦ ਕਰਦਿਆਂ ਸੋਸ਼ਲ ਮੀਡੀਆ ਮੰਚ ’ਤੇ ਲਿਖਿਆ ਕਿ ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਨੂੰ ਉਨ੍ਹਾਂ ਦੀ ਜੈਅੰਤੀ ਮੌਕੇ ਸ਼ਰਧਾਂਜਲੀ। ਵੀਰਭੂਮੀ ’ਤੇ ਹੋਏ ਸ਼ਰਧਾਂਜਲੀ ਪ੍ਰੋਗਰਾਮ ’ਚ ਮਲਿਕਅਰਜੁਨ ਖੜਗੇ, ਸੋਨੀਆ ਗਾਂਧੀ, ਰਾਹੁਲ ਗਾਂਧੀ, ਪ੍ਰਿਅੰਕਾ ਗਾਂਧੀ, ਕੇ.ਸੀ. ਵੇਣੂਗੋਪਾਲ ਸਮੇਤ ਕਈ ਨੇਤਾ ਪਹੁੰਚੇ। ਇਸ ਮੌਕੇ ’ਤੇ ਪ੍ਰਿਅੰਕਾ ਗਾਂਧੀ ਦੇ ਪਰਿਵਾਰ ਦੇ ਬਾਕੀ ਮੈਂਬਰ-ਉਨ੍ਹਾਂ ਦੇ ਪਤੀ ਰਾਬਰਟ ਵਾਡਰਾ, ਬੇਟਾ ਰੇਹਾਨ ਅਤੇ ਬੇਟੀ ਮਾਯਰਾ ਵੀ ਮੌਜੂਦ ਸਨ। ਕਾਂਗਰਸ ਨੇ ਆਪਣੇ ਐਕਸ ਅਕਾਊਂਟ ’ਤੇ ਪਾਏ ਸੰਦੇਸ਼ ਰਾਹੀਂ ਵੀ ਰਾਜੀਵ ਗਾਂਧੀ ਨੂੰ ਸ਼ਰਧਾਂਜਲੀ ਦਿੱਤੀ। ਰਾਜੀਵ ਗਾਂਧੀ ਦੀ ਜੈਅੰਤੀ, ਜਿਸ ਨੂੰ ਸਦਭਾਵਨਾ ਦਿਵਸ ਵਜੋਂ ਮਨਾਇਆ ਜਾਂਦਾ ਹੈ, ਦਾ ਹਵਾਲਾ ਦਿੰਦਿਆਂ ਕਾਂਗਰਸ ਨੇ ਲਿਖਿਆ ਕਿ ਸਦਭਾਵਨਾ ਦਿਵਸ ਸ਼ਾਂਤੀ, ਮੇਲ ਮਿਲਾਪ, ਰਾਸ਼ਟਰੀ ਏਕਤਾ ਅਤੇ ਸਭ ਲੋਕਾਂ ਦਰਮਿਆਨ ਭਾਈਚਾਰੇ ਨੂੰ ਉਤਸ਼ਾਹਿਤ ਕਰਨ ਦੇ ਉਨ੍ਹਾਂ ਦੇ ਨਜ਼ਰੀਏ ਨੂੰ ਦਰਸਾਉਂਦਾ ਹੈ, ਭਾਵੇਂ ਉਹ ਕਿਸੇ ਵੀ ਜਾਤੀ, ਪੰਥ ਜਾਂ ਧਰਮ ਦੇ ਹੋਣ।
ਸਦਭਾਵਨਾ ਦਿਵਸ ’ਤੇ ਰਾਜੀਵ ਗਾਂਧੀ ਨੂੰ ਪ੍ਰਧਾਨ ਮੰਤਰੀ ਮੋਦੀ ਨੇ ਦਿੱਤੀ ਸ਼ਰਧਾਂਜਲੀ
ਨਵੀਂ ਦਿੱਲੀ, 20 ਅਗਸਤ (ਉਪਮਾ ਡਾਗਾ ਪਾਰਥ)- ਸਾਬਕਾ ਮਰਹੂਮ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੇ ਜਨਮ ਦਿਨ ਮੌਕੇ ਕਾਂਗਰਸ ਨੇਤਾਵਾਂ ਨੇ ਉਨ੍ਹਾਂ ਦੀ ਸਮਾਧੀ ਵੀਰਭੂਮੀ ਪਹੁੰਚ ਕੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਪ੍ਰਧਾਨ ਮੰਤਰੀ ...
ਅਜੀਤ ਡੈਸਕ
21-08-2026