ਨਵੀਂ ਦਿੱਲੀ, 20 ਅਗਸਤ (ਜਗਤਾਰ ਸਿੰਘ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ, ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਅਤੇ ਧਰਮ ਪ੍ਰਚਾਰ ਚੇਅਰਮੈਨ ਜਸਪ੍ਰੀਤ ਸਿੰਘ ਕਰਮਸਰ ਨੇ ਕਿਹਾ ਹੈ ਕਿ 1984 ਦੇ ਸਿੱਖ ਕਤਲੇਆਮ ਕੇਸਾਂ ਵਿਚ ਸਜ਼ਾ ਕੱਟਣ ਵਾਲੇ ਸੱਜਣ ਕੁਮਾਰ ਦੀ ਮੌਤ ਜੇਕਰ ਫਾਂਸੀ ਨਾਲ ਹੁੰਦੀ ਤਾਂ ਸ਼ਾਇਦ ਜ਼ਖ਼ਮੀ ਸਿੱਖ ਹਿਰਦਿਆਂ ਨੂੰ ਜ਼ਿਆਦਾ ਸਕੂਨ ਮਿਲਦਾ। ਕਾਲਕਾ, ਕਾਹਲੋਂ ਅਤੇ ਕਰਮਸਰ ਨੇ ਕਿਹਾ ਕਿ ਸੱਜਣ ਕੁਮਾਰ ਨੇ 1984 ਦੇ ਸਿੱਖ ਕਤਲੇਆਮ ਦੌਰਾਨ ਮਨੁੱਖਤਾ ਦੇ ਖ਼ਿਲਾਫ਼ ਅਜਿਹੇ ਘਿਨੌਣੇ ਅਪਰਾਧ ਕੀਤੇ, ਜਿਸ ਦੀ ਜਿੰਨੇ ਵੀ ਸਖ਼ਤ ਸ਼ਬਦਾਂ ’ਚ ਨਿਖੇਧੀ ਕੀਤੀ ਜਾਵੇ ਥੋੜ੍ਹੀ ਹੈ। ਦਿੱਲੀ ਕਮੇਟੀ ਨੇ ਅਦਾਲਤਾਂ ਨੂੰ ਅਪੀਲ ਕੀਤੀ ਹੈ ਕਿ ਟਾਈਟਲਰ ,ਕਮਲਨਾਥ ਤੇ ਹੋਰ ਦੋਸ਼ੀਆਂ ਖ਼ਿਲਾਫ਼ ਕੇਸਾਂ ਦੀ ਸੁਣਵਾਈ ’ਚ ਤੇਜ਼ੀ ਲਿਆਂਦੀ ਜਾਵੇ।
ਸੱਜਣ ਦੀ ਮੌਤ ਜੇਕਰ ਫਾਂਸੀ ਨਾਲ ਹੁੰਦੀ ਤਾਂ ਜ਼ਿਆਦਾ ਸਕੂਨ ਮਿਲਦਾ-ਦਿੱਲੀ ਕਮੇਟੀ
ਨਵੀਂ ਦਿੱਲੀ, 20 ਅਗਸਤ (ਜਗਤਾਰ ਸਿੰਘ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ, ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਅਤੇ ਧਰਮ ਪ੍ਰਚਾਰ ਚੇਅਰਮੈਨ ਜਸਪ੍ਰੀਤ ਸਿੰਘ ਕਰਮਸਰ ਨੇ ਕਿਹਾ ਹੈ.....
ਅਜੀਤ ਡੈਸਕ
21-08-2026