22-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-08-2026

ਭਾਜਪਾ ਦੇ ‘ਗੁੰਡਿਆਂ’ ਨੇ ਸੀ.ਜੇ.ਪੀ. ਵਲੰਟੀਅਰਾਂ ’ਤੇ ਹਮਲਾ ਕੀਤਾ-ਕੇਜਰੀਵਾਲ

ਨਵੀਂ ਦਿੱਲੀ, 21 ਅਗਸਤ (ਪੀ.ਟੀ.ਆਈ.)- ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਭਾਜਪਾ ’ਤੇ ਦੋਸ਼ ਲਗਾਇਆ ਕਿ ਉਸ ਨੇ ਸੀ.ਜੇ.ਪੀ. ਵਲੰਟੀਅਰਾਂ ’ਤੇ ਉਸ ਵੇਲੇ ਹਮਲਾ ਕੀਤਾ ਜਦੋਂ ਉਹ ਰਾਜਸਥਾਨ ਦੇ ਇਕ ਪਿੰਡ ..

ਅਜੀਤ ਡੈਸਕ 22-08-2026

ਨਵੀਂ ਦਿੱਲੀ, 21 ਅਗਸਤ (ਪੀ.ਟੀ.ਆਈ.)- ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਭਾਜਪਾ ’ਤੇ ਦੋਸ਼ ਲਗਾਇਆ ਕਿ ਉਸ ਨੇ ਸੀ.ਜੇ.ਪੀ. ਵਲੰਟੀਅਰਾਂ ’ਤੇ ਉਸ ਵੇਲੇ ਹਮਲਾ ਕੀਤਾ ਜਦੋਂ ਉਹ ਰਾਜਸਥਾਨ ਦੇ ਇਕ ਪਿੰਡ ਦੇ ਦੌਰੇ ’ਤੇ ਸਨ। ਕਾਕਰੋਚ ਜਨਤਾ ਪਾਰਟੀ (ਸੀ ਜੇ ਪੀ) ਦੇ ਸਹਿ-ਕਨਵੀਨਰ ਆਸ਼ੂਤੋਸ਼ ਰੰਕਾ ਦੀ ਇੱਕ ਪੋਸਟ ਦਾ ਜਵਾਬ ਦਿੰਦੇ ਹੋਏ ਕੇਜਰੀਵਾਲ ਨੇ ਕਿਹਾ ਕਿ “ਭਾਜਪਾ ਦੇ ਗੁੰਡਿਆਂ” ਨੇ ਸੀ.ਜੇ.ਪੀ. ਵਲੰਟੀਅਰਾਂ ’ਤੇ ਹਮਲਾ ਕੀਤਾ। ਕੇਜਰੀਵਾਲ ਨੇ ਐਕਸ ‘ਤੇ ਇੱਕ ਪੋਸਟ ਵਿੱਚ ਕਿਹਾ ਕਿ ਦੇਸ਼ ਵਿੱਚ ਕੀ ਹੋ ਰਿਹਾ ਹੈ? ਭਾਜਪਾ ਦੇ ਗੁੰਡਿਆਂ ਨੇ ਸੀ.ਜੇ.ਪੀ. ਵਲੰਟੀਅਰਾਂ ‘ਤੇ ਬੇਰਹਿਮੀ ਨਾਲ ਹਮਲਾ ਕੀਤਾ, ਉਨ੍ਹਾਂ ਨੂੰ ਕੁੱਟਿਆ, ਉਨ੍ਹਾਂ ਦੇ ਕੱਪੜੇ ਪਾੜ ਦਿੱਤੇ ਅਤੇ ਕਾਰ ਦੀਆਂ ਖਿੜਕੀਆਂ ਤੋੜ ਦਿੱਤੀਆਂ।” ਕੇਜਰੀਵਾਲ ਨੇ ਅੱਗੇ ਸਵਾਲ ਕੀਤਾ ਕਿ ਕੀ ਇਹ ਉਨ੍ਹਾਂ ਨੂੰ ਬੱਚਿਆਂ ਲਈ ਚੰਗੀ ਸਿੱਖਿਆ ਲਈ ਆਵਾਜ਼ ਉਠਾਉਣ ਤੋਂ ਰੋਕਣ ਲਈ ਕੀਤਾ ਗਿਆ ਸੀ। ਉਨ੍ਹਾਂ ਇਹ ਵੀ ਦੋਸ਼ ਲਗਾਇਆ ਕਿ ਭਾਜਪਾ ਬੱਚਿਆਂ ਨੂੰ ਅਨਪੜ੍ਹ ਰੱਖਣਾ ਚਾਹੁੰਦੀ ਹੈ।

ਪਿਛਲੀ ਖ਼ਬਰ ਸਪੀਕਰ ਸੰਧਵਾਂ ਵਲੋਂ ਰਾਜਸਥਾਨ ਦੇ ਮੁੱਖ ਮੰਤਰੀ ਤੋਂ ਫੌਰੀ ਕਾਰਵਾਈ ਦੀ ਮੰਗ ਅਗਲੀ ਖ਼ਬਰ ਕਾਂਗਰਸ ਵਲੋਂ ਵੰਦੇ ਮਾਤਰਮ ਨੂੰ ਪੂਰਾ ਗਾਉਣ ਦਾ ਵਿਰੋਧ ਗ਼ੈਰ-ਸੰਵਿਧਾਨਕ-ਰਾਜਨਾਥ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।