22-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-08-2026

ਪੰਜਾਬ ਵਾਸੀਆਂ ਨੇ ਇਕਜੁੱਟਤਾ ਦਾ ਪ੍ਰਗਟਾਵਾ ਕੀਤਾ- ਚੰਦੂਮਾਜਰਾ

ਚੰਡੀਗੜ੍ਹ, 21 ਅਗਸਤ (ਪ੍ਰੋ. ਅਵਤਾਰ ਸਿੰਘ)-ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਸੀਨੀਅਰ ਆਗੂ ਪ੍ਰੇਮ ਸਿੰਘ ਚੰਦੂਮਾਜਰਾ ਨੇ ਬੰਦੀ ਸਿੰਘਾਂ ਦੀ ਰਿਹਾਈ ਅਤੇ ਹੋਰ ਅਹਿਮ ਪੰਥਕ ਮਸਲਿਆਂ ਦੇ ਹੱਲ ਲਈ ਦਿੱਤੇ ‘ਪੰਜਾਬ ਬੰਦ’ ਦੇ ਸੱਦੇ ਨੂੰ ਮਿਲੇ ਭਰਵੇਂ ਹੁੰਗਾਰੇ ਦਾ...

ਅਜੀਤ ਡੈਸਕ 22-08-2026

ਚੰਡੀਗੜ੍ਹ, 21 ਅਗਸਤ (ਪ੍ਰੋ. ਅਵਤਾਰ ਸਿੰਘ)-ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਸੀਨੀਅਰ ਆਗੂ ਪ੍ਰੇਮ ਸਿੰਘ ਚੰਦੂਮਾਜਰਾ ਨੇ ਬੰਦੀ ਸਿੰਘਾਂ ਦੀ ਰਿਹਾਈ ਅਤੇ ਹੋਰ ਅਹਿਮ ਪੰਥਕ ਮਸਲਿਆਂ ਦੇ ਹੱਲ ਲਈ ਦਿੱਤੇ ‘ਪੰਜਾਬ ਬੰਦ’ ਦੇ ਸੱਦੇ ਨੂੰ ਮਿਲੇ ਭਰਵੇਂ ਹੁੰਗਾਰੇ ਦਾ ਸਵਾਗਤ ਕਰਦਿਆਂ ਸਮੁੱਚੇ ਪੰਜਾਬ ਵਾਸੀਆਂ ਅਤੇ ਸਿੱਖ ਪੰਥ ਦਾ ਧੰਨਵਾਦ ਕੀਤਾ ਹੈ।ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਬੰਦ ਨੂੰ ਸਮਰਥਨ ਦੇ ਕੇ ਇਹ ਸਪੱਸ਼ਟ ਕਰ ਦਿੱਤਾ ਹੈ ਕਿ ਬੰਦੀ ਸਿੰਘਾਂ ਦੀ ਰਿਹਾਈ ਦਾ ਮਸਲਾ ਸਿਰਫ਼ ਕਿਸੇ ਇਕ ਵਿਅਕਤੀ ਜਾਂ ਸੰਸਥਾ ਦਾ ਮੁੱਦਾ ਨਹੀਂ, ਸਗੋਂ ਇਹ ਮਨੁੱਖੀ ਅਧਿਕਾਰਾਂ, ਨਿਆਂ ਅਤੇ ਇਨਸਾਫ਼ ਨਾਲ ਜੁੜਿਆ ਗੰਭੀਰ ਮਸਲਾ ਹੈ। ਉਨ੍ਹਾਂ ਪੰਜਾਬ ਬੰਦ ਨੂੰ ਸਫ਼ਲ ਬਣਾਉਣ ਲਈ ਦੁਕਾਨਦਾਰਾਂ, ਵਪਾਰੀਆਂ, ਕਿਸਾਨਾਂ, ਨੌਜਵਾਨਾਂ, ਧਾਰਮਿਕ ਅਤੇ ਸਮਾਜਿਕ ਜਥੇਬੰਦੀਆਂ ਸਮੇਤ ਹਰ ਵਰਗ ਦਾ ਧੰਨਵਾਦ ਕੀਤਾ।

ਪਿਛਲੀ ਖ਼ਬਰ ਮਨਪ੍ਰੀਤ ਸਿੰਘ ਇਆਲੀ ਵਲੋਂ ਸਮੂਹ ਪੰਜਾਬ ਵਾਸੀਆਂ ਦਾ ਧੰਨਵਾਦ ਅਗਲੀ ਖ਼ਬਰ ਕਾਕਰੋਚ ਜਨਤਾ ਪਾਰਟੀ ਦੀ ਟੀਮ ਨੂੰ ਰਾਜਸਥਾਨ ਦੇ ਪਿੰਡ ’ਚੋਂ ਬਾਹਰ ਕੱਢਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।