30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2026

’84 ਪੀੜਤਾਂ ਨਾਲ ਚੱਟਾਨ ਵਾਂਗ ਖੜ੍ਹੀ ਹੈ ਭਾਜਪਾ, ਦੋਸ਼ੀਆਂ ਲਈ ਕੋਈ ਥਾਂ ਨਹੀਂ -ਕੇਵਲ ਸਿੰਘ ਢਿੱਲੋਂ

ਚੰਡੀਗੜ੍ਹ, 29 ਅਗਸਤ (ਅਜੀਤ ਬਿਊਰੋ)-ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ 1984 ਦੇ ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੇ ਘਰ ਭਾਜਪਾ ਦੇ ਤਿੰਨ ਸੰਸਦ ਮੈਂਬਰਾਂ ਵਲੋਂ ਨਿੱਜੀ ਤੌਰ ’ਤੇ ਜਾ ਕੇ ਸ਼ੋਕ ਪ੍ਰਗਟ ਕਰਨ ਦੀ ਘਟਨਾ ਨੂੰ ...

ਅਜੀਤ ਡੈਸਕ 30-08-2026

ਚੰਡੀਗੜ੍ਹ, 29 ਅਗਸਤ (ਅਜੀਤ ਬਿਊਰੋ)-ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ 1984 ਦੇ ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੇ ਘਰ ਭਾਜਪਾ ਦੇ ਤਿੰਨ ਸੰਸਦ ਮੈਂਬਰਾਂ ਵਲੋਂ ਨਿੱਜੀ ਤੌਰ ’ਤੇ ਜਾ ਕੇ ਸ਼ੋਕ ਪ੍ਰਗਟ ਕਰਨ ਦੀ ਘਟਨਾ ਨੂੰ ਮੰਦਭਾਗੀ ਕਰਾਰ ਦਿੱਤਾ ਹੈ। ਕੇਵਲ ਸਿੰਘ ਢਿੱਲੋਂ ਨੇ ਸਪੱਸ਼ਟ ਕੀਤਾ ਕਿ ਇਸ ਦੌਰੇ ਨਾਲ ਭਾਜਪਾ ਦਾ ਕੋਈ ਲੈਣਾ-ਦੇਣਾ ਨਹੀਂ ਅਤੇ ਪੰਜਾਬ ਭਾਜਪਾ ਇਸ ਦੀ ਕਰੜੇ ਸ਼ਬਦਾਂ ਵਿਚ ਨਿੰਦਾ ਕਰਦੀ ਹੈ। ਉਨ੍ਹਾਂ ਨੇ ਦੱਸਿਆ ਕਿ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਨੇ ਇਸ ਘਟਨਾ ਦਾ ਗੰਭੀਰ ਨੋਟਿਸ ਲੈਂਦਿਆਂ ਤੁਰੰਤ ਨਾਰਾਜ਼ਗੀ ਪ੍ਰਗਟ ਕੀਤੀ ਹੈ ਅਤੇ ਤਿੰਨਾਂ ਸੰਸਦ ਮੈਂਬਰਾਂ ਨੂੰ ਸਖ਼ਤ ਫਟਕਾਰ ਲਗਾਈ ਹੈ। ਇਹ ਕਦਮ ਸਪੱਸ਼ਟ ਕਰਦਾ ਹੈ ਕਿ ਭਾਜਪਾ ਦੀ ਕੇਂਦਰੀ ਲੀਡਰਸ਼ਿਪ 1984 ਦੇ ਪੀੜਤਾਂ ਦੀਆਂ ਭਾਵਨਾਵਾਂ ਪ੍ਰਤੀ ਕਿੰਨੀ ਸੰਵੇਦਨਸ਼ੀਲ ਹੈ। ਸੂਬਾ ਪ੍ਰਧਾਨ ਨੇ ਦੁਹਰਾਇਆ ਕਿ ਭਾਜਪਾ ਪੰਜਾਬ ਹਮੇਸ਼ਾ 1984 ਦੇ ਪੀੜਤ ਪਰਿਵਾਰਾਂ ਨਾਲ ਚਟਾਨ ਵਾਂਗ ਖੜ੍ਹੀ ਰਹੀ ਹੈ ਅਤੇ ਭਵਿੱਖ ਵਿਚ ਵੀ ਖੜ੍ਹੀ ਰਹੇਗੀ।

ਪਿਛਲੀ ਖ਼ਬਰ ਨਿਪਾਲ ਦੇ ਹੜ੍ਹ-ਗ੍ਰਸਤ ਖੇਤਰਾਂ ’ਚ ਹੋਰ ਮੀਂਹ ਦੀ ਚਿਤਾਵਨੀ ਅਗਲੀ ਖ਼ਬਰ ਪੰਜਾਬ ਦੇ ਸਰਕਾਰੀ ਸਕੂਲ ਦੇਸ਼ ਦੇ ਚੰਗੇ ਨਿੱਜੀ ਸਕੂਲਾਂ ਨੂੰ ਵੀ ਮਾਤ ਦੇ ਰਹੇ ਹਨ- ਕੇਜਰੀਵਾਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।