ਨਵੀਂ ਦਿੱਲੀ, 11 ਸਤੰਬਰ (ਪੀ.ਟੀ.ਆਈ)-ਈਰਾਨ ਦੇ ਰਾਸ਼ਟਰਪਤੀ ਮਸੂਦ ਪੇਜ਼ੇਸ਼ਕੀਅਨ ਨੇ ਅਮਰੀਕਾ ਅਤੇ ਇਜ਼ਰਾਈਲ ਨੂੰ ਸਿੱਧਾ ਸੰਦੇਸ਼ ਦਿੰਦਿਆਂ ਕਿਹਾ ਕਿ ਈਰਾਨ ਧੱਕੇਸ਼ਾਹੀ ਅਤੇ ਹੰਕਾਰ ਅੱਗੇ ਨਹੀਂ ਝੁਕੇਗਾ ਅਤੇ ਆਪਣੇ ਕੌਮੀ ਹਿੱਤਾਂ ਦੀ ਰੱਖਿਆ ਲਈ ਡਟਿਆ ਰਹੇਗਾ। ਉਨ੍ਹਾਂ ਨੇ ਪੱਛਮੀ ਏਸ਼ੀਆ ਵਿਚ ਵਧ ਰਹੇ ਤਣਾਅ ਦਰਮਿਆਨ ਕਿਹਾ ਕਿ ਈਰਾਨ ਸ਼ਾਂਤੀਪੂਰਨ ਸਹਿ-ਹੋਂਦ ਲਈ ਵਚਨਬੱਧ ਹੈ, ਪਰ ਆਪਣੇ ਸਮਾਜ ’ਚ ਫੁੱਟ ਪਾਉਣ ਦੀ ਕੋਸ਼ਿਸ਼ ਕਰਨ ਵਾਲੀਆਂ ਵਿਦੇਸ਼ੀ ਤਾਕਤਾਂ ਦਾ ਮੁਕਾਬਲਾ ਕਰੇਗਾ। ਧਾਰਮਿਕ ਆਗੂਆਂ, ਬੁੱਧੀਜੀਵੀਆਂ, ਸਿੱਖਿਆ ਸ਼ਾਸਤਰੀਆਂ ਅਤੇ ਕਾਰੋਬਾਰੀ ਹਸਤੀਆਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਪੇਜ਼ੇਸ਼ਕੀਅਨ ਨੇ ਕਿਹਾ ਕਿ ਅਸੀਂ ਜ਼ੁਲਮ ਅੱਗੇ ਨਹੀਂ ਝੁਕਾਂਗੇ। ਉਨ੍ਹਾਂ ਕਿਹਾ ਕਿ ਹਸਪਤਾਲਾਂ, ਬੁਨਿਆਦੀ ਢਾਂਚੇ ਅਤੇ ਲੋਕਾਂ ਦੀ ਰੋਜ਼ੀ-ਰੋਟੀ ਨੂੰ ਨਿਸ਼ਾਨਾ ਬਣਾਉਣ ਦੀ ਬਜਾਏ ਹਮਲਾਵਰਾਂ ਨੂੰ ਈਰਾਨੀ ਫੌਜ ਨਾਲ ਮੁਕਾਬਲਾ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਪਲਾਈ ਦੀ ਘਾਟ ਪੈਦਾ ਕਰਕੇ ਈਰਾਨੀ ਲੋਕਾਂ ਨੂੰ ਝੁਕਾਉਣ ਦੀ ਕੋਸ਼ਿਸ਼ ਸਫਲ ਨਹੀਂ ਹੋਵੇਗੀ।
ਈਰਾਨ ਧੱਕੇਸ਼ਾਹੀ ਅੱਗੇ ਨਹੀਂ ਝੁਕੇਗਾ, ਕੌਮੀ ਹਿੱਤਾਂ ਦੀ ਰੱਖਿਆ ਲਈ ਡਟੇ ਰਹਾਂਗੇ- ਪੇਜ਼ੇਸ਼ਕੀਅਨ
ਨਵੀਂ ਦਿੱਲੀ, 11 ਸਤੰਬਰ (ਪੀ.ਟੀ.ਆਈ)-ਈਰਾਨ ਦੇ ਰਾਸ਼ਟਰਪਤੀ ਮਸੂਦ ਪੇਜ਼ੇਸ਼ਕੀਅਨ ਨੇ ਅਮਰੀਕਾ ਅਤੇ ਇਜ਼ਰਾਈਲ ਨੂੰ ਸਿੱਧਾ ਸੰਦੇਸ਼ ਦਿੰਦਿਆਂ ਕਿਹਾ ਕਿ ਈਰਾਨ ਧੱਕੇਸ਼ਾਹੀ ਅਤੇ ਹੰਕਾਰ ਅੱਗੇ ਨਹੀਂ ਝੁਕੇਗਾ ਅਤੇ ਆਪਣੇ ਕੌਮੀ ਹਿੱਤਾਂ ਦੀ ਰੱਖਿਆ ਲਈ ਡਟਿਆ ਰਹੇਗਾ...
ਅਜੀਤ ਡੈਸਕ
12-09-2026