14-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-09-2026

ਪੱਛਮੀ ਏਸ਼ੀਆ ’ਚ ਟੈਂਕਰ ’ਤੇ ਹਮਲੇ ਤੋਂ ਬਾਅਦ ਇਕ ਭਾਰਤੀ ਲਾਪਤਾ, ਭਾਰਤ ਵਲੋਂ ਹਮਲੇ ਦੀ ਨਿੰਦਾ

ਨਵੀਂ ਦਿੱਲੀ, 13 ਸਤੰਬਰ (ਪੀ.ਟੀ.ਆਈ.)-ਓਮਾਨ ਦੇ ਤੱਟ ਨੇੜੇ ਪਨਾਮਾ-ਝੰਡੇ ਵਾਲੇ ਇਕ ਤੇਲ ਟੈਂਕਰ ’ਤੇ ਹੋਏ ਹਮਲੇ ਤੋਂ ਬਾਅਦ ਇਕ ਭਾਰਤੀ ਸਮੁੰਦਰੀ ਕਰਮਚਾਰੀ ਲਾਪਤਾ ਹੋ ਗਿਆ। ਇਸ ਹਮਲੇ ਦੀ ਭਾਰਤ ਵਲੋਂ ਸਖ਼ਤ ਨਿੰਦਾ ਕੀਤੀ ਗਈ। ਵਿਦੇਸ਼ ਮੰਤਰਾਲੇ ਵਲੋਂ ਜਾਰੀ ...

ਅਜੀਤ ਡੈਸਕ 14-09-2026

ਨਵੀਂ ਦਿੱਲੀ, 13 ਸਤੰਬਰ (ਪੀ.ਟੀ.ਆਈ.)-ਓਮਾਨ ਦੇ ਤੱਟ ਨੇੜੇ ਪਨਾਮਾ-ਝੰਡੇ ਵਾਲੇ ਇਕ ਤੇਲ ਟੈਂਕਰ ’ਤੇ ਹੋਏ ਹਮਲੇ ਤੋਂ ਬਾਅਦ ਇਕ ਭਾਰਤੀ ਸਮੁੰਦਰੀ ਕਰਮਚਾਰੀ ਲਾਪਤਾ ਹੋ ਗਿਆ। ਇਸ ਹਮਲੇ ਦੀ ਭਾਰਤ ਵਲੋਂ ਸਖ਼ਤ ਨਿੰਦਾ ਕੀਤੀ ਗਈ। ਵਿਦੇਸ਼ ਮੰਤਰਾਲੇ ਵਲੋਂ ਜਾਰੀ ਬਿਆਨ ’ਚ ਕਿਹਾ ਗਿਆ ਕਿ  ਸਮੁੰਦਰੀ ਜਹਾਜ਼ ਦੇ 13 ਹੋਰ ਭਾਰਤੀ ਚਾਲਕ ਦਲ ਦੇ ਮੈਂਬਰਾਂ ਨੂੰ ਬਚਾ ਲਿਆ ਗਿਆ ਹੈ ਜਦਕਿ ਲਾਪਤਾ ਭਾਰਤੀ ਨਾਗਰਿਕ ਲਈ ਖੋਜ ਤੇ ਬਚਾਅ ਕਾਰਜ ਜਾਰੀ ਹਨ। ਓਮਾਨ ’ਚ ਸਾਡਾ ਦੂਤਾਵਾਸ ਸਥਿਤੀ ’ਤੇ ਨੇੜਿਓਂ ਨਜ਼ਰ ਰੱਖ ਰਿਹਾ ਹੈ ਤੇ ਚੱਲ ਰਹੇ ਖੋਜ ਅਤੇ ਬਚਾਅ ਕਾਰਜ ’ਚ ਓਮਾਨੀ ਅਧਿਕਾਰੀਆਂ ਨਾਲ ਸਰਗਰਮੀ ਨਾਲ ਤਾਲਮੇਲ ਕਰ ਰਿਹਾ ਹੈ।

ਪਿਛਲੀ ਖ਼ਬਰ ਪਾਕਿ ਫ਼ੌਜ ਦੀ ਸਖ਼ਤ ਸੁਰੱਖਿਆ ਹੇਠ ਰਹਿ ਰਿਹਾ ਹੈ ਹਾਫ਼ਿਜ਼ ਸਈਦ ਅਗਲੀ ਖ਼ਬਰ ਤੀਰਅੰਦਾਜ਼ੀ ਵਿਸ਼ਵ ਕੱਪ : ਧੀਰਜ ਸੋਨ ਤਗਮਾ ਜਿੱਤਣ ਵਾਲਾ ਪਹਿਲਾ ਭਾਰਤੀ ਰਿਕਰਵ ਤੀਰਅੰਦਾਜ਼ ਬਣਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।