14-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-09-2026

ਜ਼ਮਾਨਤ ਮਿਲਣ ਤੋਂ ਬਾਅਦ ‘ਜੇਤੂ ਜਲੂਸ’ ਕੱਢਣ ’ਤੇ ਸੁਪਰੀਮ ਕੋਰਟ ਸਖ਼ਤ ਕਿਹਾ, ਮੁਲਜ਼ਮ ਨੂੰ ਤੁਰੰਤ ਗ੍ਰਿਫ਼ਤਾਰ ਕਰਕੇ ਅਦਾਲਤ ’ਚ ਕੀਤਾ ਜਾਵੇ ਪੇਸ਼

ਨਵੀਂ ਦਿੱਲੀ, 13 ਸਤੰਬਰ (ਜਗਤਾਰ ਸਿੰਘ)-ਸੁਪਰੀਮ ਕੋਰਟ ਨੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਤੋਂ ਜ਼ਮਾਨਤ ਮਿਲਣ ਤੋਂ ਬਾਅਦ ‘ਜੇਤੂ ਜਲੂਸ’ ਕੱਢਣ ਤੇ ਗਵਾਹਾਂ ਨੂੰ ਧਮਕਾਉਣ ਵਾਲੇ ਕਤਲ ਦੇ ਮੁਲਜ਼ਮ ਵਿਸ਼ਾਲ ਵਿਰੁੱਧ ਸਖ਼ਤ ਰੁਖ਼ ਅਖ਼ਤਿਆਰ ਕੀਤਾ ਹੈ। ...

ਅਜੀਤ ਡੈਸਕ 14-09-2026

ਨਵੀਂ ਦਿੱਲੀ, 13 ਸਤੰਬਰ (ਜਗਤਾਰ ਸਿੰਘ)-ਸੁਪਰੀਮ ਕੋਰਟ ਨੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਤੋਂ ਜ਼ਮਾਨਤ ਮਿਲਣ ਤੋਂ ਬਾਅਦ ‘ਜੇਤੂ ਜਲੂਸ’ ਕੱਢਣ ਤੇ ਗਵਾਹਾਂ ਨੂੰ ਧਮਕਾਉਣ ਵਾਲੇ ਕਤਲ ਦੇ ਮੁਲਜ਼ਮ ਵਿਸ਼ਾਲ ਵਿਰੁੱਧ ਸਖ਼ਤ ਰੁਖ਼ ਅਖ਼ਤਿਆਰ ਕੀਤਾ ਹੈ। ਸ਼ਿਕਾਇਤਕਰਤਾ ਨੇ  ਅਦਾਲਤ ਨੂੰ ਦੱਸਿਆ ਕਿ ਪੰਜਾਬ-ਹਰਿਆਣਾ ਹਾਈ ਕੋਰਟ ਤੋਂ ਜ਼ਮਾਨਤ ਮਿਲਣ ਤੋਂ ਬਾਅਦ ਮੁਲਜ਼ਮ ਨੇ ਜਲੂਸ ਕੱਢਿਆ ਤੇ ਗਵਾਹਾਂ ਨੂੰ ਵੀ ਧਮਕਾਇਆ। ਸਰਬਉੱਚ ਅਦਾਲਤ ਨੇ ਸਖ਼ਤੀ ਦਿਖਾਉਂਦੇ ਹੋਏ ਹਰਿਆਣਾ ਪੁਲਿਸ ਨੂੰ ਹੁਕਮ ਦਿੱਤਾ ਹੈ ਕਿ ਮੁਲਜ਼ਮ ਨੂੰ ਤੁਰੰਤ ਗ੍ਰਿਫ਼ਤਾਰ ਕਰਕੇ ਕੋਰਟ ਦੇ ਸਾਹਮਣੇ ਪੇਸ਼ ਕੀਤਾ ਜਾਵੇ।

ਜਸਟਿਸ ਵਿਕਰਮ ਨਾਥ ਤੇ ਜਸਟਿਸ ਸੰਦੀਪ ਮਹਿਤਾ ਦੀ ਬੈਂਚ ਨੇ ਮੁਲਜ਼ਮ ਦੇ ਵਕੀਲ ਨੂੰ ਫਟਕਾਰ ਲਗਾਉਂਦੇ ਹੋਏ ਕਿਹਾ ਕਿ ਜ਼ਮਾਨਤ ਮਿਲਣ ’ਤੇ ਇਸ ਤਰ੍ਹਾਂ ਜੇਤੂ ਜਲੂਸ ਕੱਢਣਾ ਨਿਆਂ ਪ੍ਰਣਾਲੀ ਦਾ ਮਜ਼ਾਕ ਉਡਾਉਣਾ ਹੈ। ਕੋਰਟ ਨੇ ਕਿਹਾ ਕਿ ਤੁਹਾਡੀ ਜ਼ਮਾਨਤ ਦੀ ਅਪੀਲ ’ਤੇ ਸੁਣਵਾਈ ਸਿਰਫ਼ ਉਦੋਂ ਹੀ ਕੀਤੀ ਜਾਵੇਗੀ ਜਦੋਂ ਮੁਲਜ਼ਮ ਪਹਿਲਾਂ ਆਤਮਸਮਰਪਣ ਕਰੇਗਾ। ਅਦਾਲਤ ਨੇ ਇਸ ਗੱਲ ’ਤੇ ਵੀ ਨਾਰਾਜ਼ਗੀ ਜ਼ਾਹਰ ਕੀਤੀ ਕਿ ਅਗਸਤ ਮਹੀਨੇ ਵਿਚ ਮੁਲਜ਼ਮ ਖ਼ਿਲਾਫ਼ ਗੈਰ-ਜ਼ਮਾਨਤੀ ਵਾਰੰਟ ਜਾਰੀ ਹੋਣ ਦੇ ਬਾਵਜੂਦ ਹਰਿਆਣਾ ਪੁਲਿਸ ਨੇ ਉਸ ਨੂੰ ਹਿਰਾਸਤ ਵਿਚ ਨਹੀਂ ਲਿਆ ਸੀ। ਸੁਪਰੀਮ ਕੋਰਟ ਨੇ ਚਰਖੀ ਦਾਦਰੀ (ਹਰਿਆਣਾ) ਦੇ ਪੁਲਿਸ ਸੁਪਰਡੈਂਟ ਨੂੰ ਸਖ਼ਤ ਨਿਰਦੇਸ਼ ਦਿੱਤੇ ਹਨ ਕਿ ਉਹ ਨਿੱਜੀ ਤੌਰ ’ਤੇ ਇਸ ਗੈਰ-ਜ਼ਮਾਨਤੀ ਵਾਰੰਟ ਨੂੰ ਤਾਮੀਲ ਕਰਵਾਉਣ। ਮੁਲਜ਼ਮ ਨੂੰ ਗ੍ਰਿਫ਼ਤਾਰ ਕਰਕੇ 21 ਸਤੰਬਰ 2026 ਨੂੰ ਸੁਪਰੀਮ ਕੋਰਟ ਦੇ ਸਾਹਮਣੇ ਪੇਸ਼ ਕਰਨ ਦਾ ਹੁਕਮ ਦਿੱਤਾ ਗਿਆ ਹੈ।

ਪਿਛਲੀ ਖ਼ਬਰ ‘ਆਪ’ ਤੇ ਜੀ.ਐਫ.ਪੀ. ਵਲੋਂ ਗੋਆ ਵਿਧਾਨ ਸਭਾ ਚੋਣਾਂ ਲਈ ਗੱਠਜੋੜ ਦਾ ਐਲਾਨ ਅਗਲੀ ਖ਼ਬਰ ਲੁਧਿਆਣਾ ’ਚ ਪੁਲਿਸ ਮੁਕਾਬਲੇ ਦੌਰਾਨ ਦੋ ਗੈਂਗਸਟਰ ਹਲਾਕ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।