ਬਟਾਲਾ, 16 ਸਤੰਬਰ (ਸਤਿੰਦਰ ਸਿੰਘ)-ਗੁਰੂ ਨਾਨਕ ਦੇਵ ਜੀ ਤੇ ਜਗਤ ਮਾਤਾ ਸੁਲੱਖਣੀ ਜੀ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਮਨਾਏ ਜਾ ਰਹੇ 539ਵੇਂ ਵਿਆਹ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੋਂ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ-ਛਾਇਆ ਹੇਠ ਅਤੇ ਪੰਜਾ ਪਿਆਰਿਆਂ ਦੀ ਅਗਵਾਈ ’ਚ ਮਹਾਨ ਨਗਰ ਕੀਰਤਨ ਗੁਰਦੁਆਰਾ ਸਤਿਕਰਤਾਰੀਆਂ ਸਾਹਿਬ ਬਟਾਲਾ ਵਾਸਤੇ ਅਕਾਸ਼ ਗੁੰਜਾਊ ਖ਼ਾਲਸਾਈ ਜੈਕਾਰਿਆਂ ਨਾਲ ਰਵਾਨਾ ਹੋਇਆ। ਇਹ ਨਗਰ ਕੀਰਤਨ ਵਾ-ਰਸਤਾ ਤਲਵੰਡੀ ਚੌਧਰੀਆ, ਮੁੰਡੀ ਮੋੜ, ਫੱਤੂ ਢੀਂਗਾ, ਉੱਚਾ ਬੇਟ, ਫੈਸਲਾਬਾਦ, ਸੰਗੋਜਲਾ, ਢਿੱਲਵਾਂ, ਬਿਆਸ, ਰਈਆ ਮੋੜ ਤੋਂ ਹੁੰਦਾ ਹੋਇਆ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਪਾਤਸ਼ਾਹੀ ਨੌਵੀਂ ਬਾਬਾ ਬਕਾਲਾ ਸਾਹਿਬ ਵਿਖੇ ਪਹੁੰਚੇਗਾ ਰਾਤ ਦਾ ਵਿਸ਼ਰਾਮ ਕਰਨ ਤੋਂ ਬਾਅਦ ਬਟਾਲਾ ਲਈ ਰਵਾਨਾ ਹੋਵੇਗਾ, ਜੋ ਵੱਖ-ਵੱਖ ਪੜਾਵਾਂ ਤੋਂ ਹੁੰਦਾ ਹੋਇਆ ਸ਼ਾਮ ਨੂੰ ਗੁਰਦੁਆਰਾ ਸਤਿਕਰਤਾਰੀਆਂ ਸਾਹਿਬ ਵਿਖੇ ਪਹੁੰਚ ਕੇ ਸੰਪੂਰਨ ਹੋਵੇਗਾ।
ਇਸ ਮਹਾਨ ਨਗਰ ਕੀਰਤਨ ਵਿਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਸ: ਹਰਜਿੰਦਰ ਸਿੰਘ ਧਾਮੀ ਨੇ ਵਿਸ਼ੇਸ਼ ਤੌਰ ’ਤੇ ਪਹੁੰਚ ਕੇ ਵਿਆਹ ਪੁਰਬ ਦੀ ਵਧਾਈ ਦਿੱਤੀ। ਇਸ ਮੌਕੇ ਜਥੇ. ਬਲਦੇਵ ਸਿੰਘ ਕਲਿਆਣ ਮੀਤ ਪ੍ਰਧਾਨ, ਜਥੇ. ਗੁਰਿੰਦਰਪਾਲ ਸਿੰਘ ਗੋਰਾ, ਜਥੇ. ਜਰਨੈਲ ਸਿੰਘ ਡੋਗਰਾਂਵਾਲਾ, ਜਥੇ. ਬਲਜੀਤ ਸਿੰਘ ਜਲਾਲਉਸਮ ਮੈਂਬਰ ਸ਼੍ਰੋਮਣੀ ਕਮੇਟੀ, ਜਥੇ. ਮਲਕੀਤ ਸਿੰਘ ਚੰਗਾਲ, ਬੀਬੀ ਗੁਰਪ੍ਰੀਤ ਕੌਰ ਰੂਹੀ, ਬੀਬੀ ਭਜਨ ਕੌਰ, ਗੁਰਤਿੰਦਰਪਾਲ ਸਿੰਘ ਭਾਟੀਆ ਐਡੀਸ਼ਨਲ ਮੈਨੇਜਰ, ਅਵਤਾਰ ਸਿੰਘ ਮੈਨੇਜਰ, ਚੇਤਨ ਸਿੰਘ ਜੰਡੂ ਸੁਪਰਵਾਈਜ਼ਰ, ਨਿਸ਼ਾਨ ਸਿੰਘ ਜਫਰਵਾਲ ਮੈਨੇਜਰ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਪਾਤਸ਼ਾਹੀ ਨੌਵੀਂ ਬਾਬਾ ਬਕਾਲਾ ਸਾਹਿਬ, ਸ਼ਮਸ਼ੇਰ ਸਿੰਘ ਮੀਤ ਮੈਨੇਜਰ, ਚੈਂਚਲ ਸਿੰਘ ਮੀਤ ਮੈਨੇਜਰ, ਐਡਵੋਕੇਟ ਰਜਿੰਦਰ ਸਿੰਘ ਪਦਮ ਪ੍ਰਧਾਨ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਰਜਿ. ਬਟਾਲਾ, ਸਮਾਜ ਸੇਵੀ ਮਾਸਟਰ ਜੋਗਿੰਦਰ ਸਿੰਘ ਅੱਚਲੀ ਗੇਟ, ਗੁਰਜੋਤ ਸਿੰਘ ਪਦਮ, ਸਿਮਰਤਪਾਲ ਸਿੰਘ ਭਾਟੀਆ, ਕੁਲਵੰਤ ਸਿੰਘ ਕੋਂਸਲਰ., ਗੁਰਪ੍ਰੀਤ ਸਿੰਘ, ਰਛਪਾਲ ਸਿੰਘ, ਗੁਰਵਿੰਦਰ ਸਿੰਘ ਕਾਲੇਕੇ, ਦਲਜੀਤ ਸਿੰਘ ਬਿੱਟੂ ਆਦਿ ਹਜ਼ਾਰਾਂ ਸੰਗਤਾਂ ਹਾਜ਼ਰ ਸਨ।