19-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-09-2026

ਈ.ਪੀ.ਐਫ. ਤਨਖ਼ਾਹ ਹੱਦ ਨੂੰ ਸੋਧਣ ਦੀ ਮੰਗ ਵਾਲੀ ਪਟੀਸ਼ਨ ਖ਼ਾਰਜ

ਨਵੀਂ ਦਿੱਲੀ, 18 ਸਤੰਬਰ (ਜਗਤਾਰ ਸਿੰਘ)-ਸੁਪਰੀਮ ਕੋਰਟ ਨੇ ਈ.ਪੀ.ਐਫ. (ਇੰਪਲਾਈਜ਼ ਪ੍ਰਾਵੀਡੈਂਟ ਫ਼ੰਡ) ਤਨਖ਼ਾਹ ਹੱਦ ਨੂੰ ਸੋਧਣ ਸੰਬੰਧੀ ਦਾਇਰ ਪਟੀਸ਼ਨ ’ਤੇ ਅੱਗੇ ਸੁਣਵਾਈ ਕਰਨ ਤੋਂ ਇਨਕਾਰ ਕਰਦਿਆਂ ਇਸ ਨੂੰ ਖ਼ਾਰਜ ....

ਅਜੀਤ ਡੈਸਕ 19-09-2026

ਨਵੀਂ ਦਿੱਲੀ, 18 ਸਤੰਬਰ (ਜਗਤਾਰ ਸਿੰਘ)-ਸੁਪਰੀਮ ਕੋਰਟ ਨੇ ਈ.ਪੀ.ਐਫ. (ਇੰਪਲਾਈਜ਼ ਪ੍ਰਾਵੀਡੈਂਟ ਫ਼ੰਡ) ਤਨਖ਼ਾਹ ਹੱਦ ਨੂੰ ਸੋਧਣ ਸੰਬੰਧੀ ਦਾਇਰ ਪਟੀਸ਼ਨ ’ਤੇ ਅੱਗੇ ਸੁਣਵਾਈ ਕਰਨ ਤੋਂ ਇਨਕਾਰ ਕਰਦਿਆਂ ਇਸ ਨੂੰ ਖ਼ਾਰਜ (ਨਿਪਟਾਰਾ) ਕਰ ਦਿੱਤਾ ਹੈ। ਅਦਾਲਤ ਨੇ ਕਿਹਾ ਕਿ ਕੇਂਦਰੀ ਕੈਬਨਿਟ ਵੱਲੋਂ ਹਾਲ ਹੀ ਵਿਚ ਇਸ ਹੱਦ ਨੂੰ 15,000 ਰੁਪਏ ਤੋਂ ਵਧਾ ਕੇ 25,000 ਰੁਪਏ ਪ੍ਰਤੀ ਮਹੀਨਾ ਕਰਨ ਦੀ ਪ੍ਰਵਾਨਗੀ ਦਿੱਤੀ ਜਾ ਚੁੱਕੀ ਹੈ, ਇਸ ਲਈ ਹੁਣ ਇਸ ਪਟੀਸ਼ਨ ’ਤੇ ਹੋਰ ਵਿਚਾਰ ਕਰਨ ਦੀ ਕੋਈ ਲੋੜ ਨਹੀਂ ਹੈ। ਜਸਟਿਸ ਬੀ.ਵੀ. ਨਾਗਰਤਨਾ ਤੇ ਜਸਟਿਸ ਅਗਸਤੀਨ ਜਾਰਜ ਮਸੀਹ ਦੀ ਬੈਂਚ ਨੇ ਪਟੀਸ਼ਨਕਰਤਾ ਦੇ ਵਕੀਲ ਨੂੰ ਕਿਹਾ ਕਿ ਉਨ੍ਹਾਂ ਦੀਆਂ ਮੁੱਖ ਮੰਗਾਂ ਨੂੰ ਸਰਕਾਰ ਦੇ ਉਕਤ ਫ਼ੈਸਲੇ ਰਾਹੀਂ ਪੂਰਾ ਕਰ ਦਿੱਤਾ ਗਿਆ ਹੈ। ਅਦਾਲਤ ਨੇ ਉਮੀਦ ਜਤਾਈ ਕਿ ਕੈਬਨਿਟ ਦੇ ਫ਼ੈਸਲੇ ਤੋਂ ਬਾਅਦ ਸਬੰਧਿਤ ਅਥਾਰਿਟੀ ਜਲਦ ਹੀ ਨੋਟੀਫ਼ਿਕੇਸ਼ਨ ਜਾਰੀ ਕਰਨ ਸਮੇਤ ਹੋਰ ਲੋੜੀਂਦੇ ਕਦਮ ਚੁੱਕੇਗੀ।

ਪਿਛਲੀ ਖ਼ਬਰ ਬਰਤਾਨਵੀ ਨਾਗਰਿਕ ਜੱਗੀ ਜੌਹਲ ਨੂੰ ਮਿਲੀ ਜ਼ਮਾਨਤ ਅਗਲੀ ਖ਼ਬਰ ਮਮਤਾ ਤੇ ਬਾਗ਼ੀ ਧੜੇ ਨੂੰ ਮਿਲਿਆ ਨਵਾਂ ਨਾਂਅ ਤੇ ਚੋਣ ਨਿਸ਼ਾਨ ਮਮਤਾ ਆਲ ਇੰਡੀਆ ਤ੍ਰਿਣਮੂਲ ਕਾਂਗਰਸ ਨੂੰ ਮਿਲਿਆ ‘ਫੁੱਟਬਾਲ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।