19-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-09-2026

ਪਠਾਨਕੋਟ ‘ਨਸ਼ਾ ਮੁਕਤ ਯਾਤਰਾ’ ’ਚ ਜਾਂਦੇ ਰਵਨੀਤ ਸਿੰਘ ਬਿੱਟੂ ’ਤੇ ਹਮਲਾ *ਗੱਡੀ ’ਤੇ ਮਾਰੇ ਆਂਡੇ, ਮੌਕੇ ’ਤੇ ਫੜੇ 2 ਵਿਅਕਤੀ * ਜੇ ਮੈਨੂੰ ਕੁਝ ਹੋਇਆ ਤਾਂ ਡੀ.ਜੀ.ਪੀ. ਹੋਵੇਗਾ ਜ਼ਿੰਮੇਵਾਰ-ਬਿੱਟੂ

ਬਟਾਲਾ, 18 ਸਤੰਬਰ (ਸਤਿੰਦਰ ਸਿੰਘ)-ਭਾਜਪਾ ਆਗੂ ਰਵਨੀਤ ਸਿੰਘ ਬਿੱਟੂ ਅੱਜ ਪਠਾਨਕੋਟ ਵਿਖੇ ਨਸ਼ਾ ਯਾਤਰਾ ਵਿਚ ਸ਼ਾਮਲ ਹੋਣ ਲਈ ਅੰਮ੍ਰਿਤਸਰ-ਪਠਾਨਕੋਟ ਹਾਈਵੇ ਤੋਂ ਲੰਘ ਰਹੇ ਸਨ ਤਾਂ ਜਦੋਂ ਉਨ੍ਹਾਂ ਦਾ ਕਾਫਲਾ ਬਟਾਲਾ ਨਜ਼ਦੀਕ

ਅਜੀਤ ਡੈਸਕ 19-09-2026

ਬਟਾਲਾ, 18 ਸਤੰਬਰ (ਸਤਿੰਦਰ ਸਿੰਘ)-ਭਾਜਪਾ ਆਗੂ ਰਵਨੀਤ ਸਿੰਘ ਬਿੱਟੂ ਅੱਜ ਪਠਾਨਕੋਟ ਵਿਖੇ ਨਸ਼ਾ ਯਾਤਰਾ ਵਿਚ ਸ਼ਾਮਲ ਹੋਣ ਲਈ ਅੰਮ੍ਰਿਤਸਰ-ਪਠਾਨਕੋਟ ਹਾਈਵੇ ਤੋਂ ਲੰਘ ਰਹੇ ਸਨ ਤਾਂ ਜਦੋਂ ਉਨ੍ਹਾਂ ਦਾ ਕਾਫਲਾ ਬਟਾਲਾ ਨਜ਼ਦੀਕ ਪਿੰਡ ਘਸੀਟਪੁਰ ਵਿਖੇ ਪਹੁੰਚਿਆ ਤਾਂ ਉਥੇ ਖੜੇ ਕੁਝ ਵਿਅਕਤੀਆਂ ਵਲੋਂ ਉਨ੍ਹਾਂ ਦੇ ਕਾਫਲੇ ਨੂੰ ਰੋਕਿਆ ਗਿਆ ਤੇ ਆਂਡੇ ਮਾਰਨੇ ਸ਼ੁਰੂ ਕਰ ਦਿੱਤੇ, ਜਿਸ ਤੋਂ ਬਾਅਦ ਰਵਨੀਤ ਸਿੰਘ ਬਿੱਟੂ ਗੱਡੀ ਤੋਂ ਬਾਹਰ ਆ ਗਏ ਤੇ ਕੁਝ ਸਮਾਂ ਬਹਿਸ ਵੀ ਹੋਈ ਤੇ ਉਥੇ ਖੜੇ ਵਿਅਕਤੀਆਂ ਨੇ ਰਵਨੀਤ ਸਿੰਘ ਬਿੱਟੂ ਦੇ ਪਿੱਛੇ ਦੌੜਨਾ ਸ਼ੁਰੂ ਕਰ ਦਿੱਤਾ। ਬਿੱਟੂ ਦੇ ਸੁਰੱਖਿਆ ਕਰਮੀਆਂ ਨੇ ਸੁਰੱਖਿਆ ਕਵਚ ਦਿੰਦਿਆਂ ਉਨ੍ਹਾਂ ਨੂੰ ਨੇੜੇ ਇਕ ਘਰ ਵਿਚ ਬਿਠਾ ਦਿੱਤਾ। ਇਸ ਮੌਕੇ ਬਿੱਟੂੁ ਤੇ ਉਨ੍ਹਾਂ ਦੇ ਸੁਰੱਖਿਆ ਕਰਮੀਆਂ ਵਲੋਂ 2 ਵਿਅਕਤੀਆਂ ਨੂੰ ਫੜ ਲਿਆ ਗਿਆ ਤੇ ਉਨ੍ਹਾਂ ਦੇ ਮੋਬਾਇਲ ਲੈ ਲਏ। ਬਿੱਟੂ ਨੇ ਲਾਇਵ ਹੋ ਕੇ ਦੱਸਿਆ ਕਿ ਇਨ੍ਹਾਂ ਦੇ ਮੋਬਾਇਲਾਂ ’ਚ ਆਮ ਆਦਮੀ ਪਾਰਟੀ ਦੇ ਵਿਧਾਇਕ ਤੇ ਇੰਚਾਰਜ ਵਲੋਂ ਕੀਤੀਆਂ ਹੋਈਆਂ ਫੋਨ ਕਾਲ ਹਨ, ਜਿਸ ਤੋਂ ਇਹ ਸਾਬਤ ਹੁੰਦਾ ਹੈ ਕਿ ਇਹ ਸਾਰਾ ਕੀਤਾ ਕਰਾਇਆ, ਇਨ੍ਹਾਂ ਲੋਕਾਂ ਦਾ ਹੈ। ਇਸ ਤੋਂ ਬਾਅਦ ਉਥੇ ਪੁਲਿਸ ਵੀ ਪਹੁੰਚ ਗਈ। ਇਸ ਮੌਕੇ ਰਵਨੀਤ ਸਿੰਘ ਬਿੱਟੂ ਨੇ ਕਿਹਾ ਕਿ ਉਨ੍ਹਾਂ ਫੜੇ ਵਿਅਕਤੀਆਂ ਨੂੰ ਮੁਆਫ਼ ਕਰ ਦਿੱਤਾ, ਜਿਨ੍ਹਾਂ ਨੂੰ ਉਨ੍ਹਾਂ ਦੀ ਸੁਰੱਖਿਆ ਟੀਮ ਨੇ ਉਨ੍ਹਾਂ ਦੇ ਕਾਫ਼ਲੇ ’ਤੇ ਹੋਏ ਕਥਿਤ ਹਮਲੇ ਦੇ ਸਬੰਧ ਵਿਚ ਫੜਿਆ ਸੀ। ਹਾਲਾਂਕਿ, ਉਨ੍ਹਾਂ ਨੇ ਸਪੱਸ਼ਟ ਕੀਤਾ ਕਿ ਅਜਿਹੀਆਂ ਘਟਨਾਵਾਂ ਨੂੰ ਸਿਆਸੀ ਆਗੂਆਂ ਤੇ ਵਰਕਰਾਂ ਦੇ ਲੋਕਤੰਤਰਿਕ ਅਧਿਕਾਰਾਂ ਨੂੰ ਕਮਜ਼ੋਰ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ। ਬਿੱਟੂ ਨੇ ਪੰਜਾਬ ਪੁਲਿਸ ਦੀ ਕਾਰਜਪ੍ਰਣਾਲੀ ’ਤੇ ਗੰਭੀਰ ਸਵਾਲ ਉਠਾਉਂਦਿਆਂ ਦੋਸ਼ ਲਗਾਇਆ ਕਿ ਕਾਫ਼ਲੇ ਦਾ ਰਸਤਾ ਸਾਫ਼ ਕਰਵਾਉਣ ਅਤੇ ਸੁਰੱਖਿਅਤ ਰਸਤਾ ਯਕੀਨੀ ਬਣਾਉਣ ਦੀ ਬਜਾਏ ਪੁਲਿਸ ਅਧਿਕਾਰੀ ਪ੍ਰਦਰਸ਼ਨਕਾਰੀਆਂ ਨੂੰ ਸੁਰੱਖਿਆ ਦਿੰਦੇ ਹੋਏ ਦਿਖਾਈ ਦਿੱਤੇ। ਉਨ੍ਹਾਂ ਕਿਹਾ ਕਿ ਮੈਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਗ੍ਰਹਿ ਮੰਤਰੀ ਨੂੰ ਇਕ ਵਿਆਪਕ ਰਿਪੋਰਟ ਸੌਂਪਾਂਗਾ, ਜਿਸ ਵਿਚ ਉਨ੍ਹਾਂ ਆਈ.ਪੀ.ਐਸ. ਅਧਿਕਾਰੀਆਂ ਦੇ ਨਾਮ ਹੋਣਗੇ, ਜੋ ਆਪਣੀ ਡਿਊਟੀ ਨਿਭਾਉਣ ਵਿਚ ਅਸਫਲ ਰਹੇ। ਇਸ ਸਬੰਧੀ ਆਮ ਆਦਮੀ ਪਾਰਟੀ ਦੇ ਹਲਕਾ ਫਤਹਿਗੜ੍ਹ ਚੂੜੀਆਂ ਦੇ ਇੰਚਾਰਜ ਜੋਬਨ ਰੰਧਾਵਾ ਨੇ ਕਿਹਾ ਕਿ ਰਵਨੀਤ ਬਿੱਟੂ ਡਰ ਕੇ ਪਿੰਡ ਘਸੀਟਪੁਰ ’ਚ ਆਪਣੇ ਰਿਸ਼ਤੇਦਾਰ ਦੇ ਘਰ ਲੁਕ ਗਏ ਹਨ। ਉਨ੍ਹਾਂ ਦੋਸ਼ ਲਾਇਆ ਕਿ ਬਿੱਟੂ ਨੇ ਸ਼ਾਂਤਮਈ ਰੋਸ ਕਰ ਰਹੇ ‘ਆਪ’ ਵਰਕਰਾਂ ਨੂੰ ਪੁਲਿਸ ਦੀ ਕਥਿਤ ਦੁਰਵਰਤੋਂ ਰਾਹੀਂ ਫੜਨ ਦੀ ਕੋਸ਼ਿਸ਼ ਕੀਤੀ ਰੰਧਾਵਾ ਨੇ ਕਿਹਾ ਕਿ ਭਾਜਪਾ ਵੱਲੋਂ ਭੇਜੇ ਗਏ ਅਜਿਹੇ ਲੋਕਾਂ ਨੂੰ ਮੁਆਫ ਨਹੀਂ ਕੀਤਾ ਜਾਵੇਗਾ। ਉਨ੍ਹਾਂ ਰਵਨੀਤ ਸਿੰਘ ਬਿੱਟੂ ਦੇ ਪਰਿਵਾਰਕ ਪਿਛੋਕੜ ’ਤੇ ਵੀ ਟਿੱਪਣੀ ਕੀਤੀ। ਇਸ ਤੋਂ ਇਲਾਵਾ ਰਾਘਵ ਚੱਢਾ ਅਤੇ ਸੰਦੀਪ ਪਾਠਕ ’ਤੇ ਨਿਸ਼ਾਨਾ ਸਾਧਦਿਆਂ ਉਨ੍ਹਾਂ ਨੂੰ ‘ਗੱਦਾਰ’ ਕਿਹਾ ਤੇ ਦੋਸ਼ ਲਾਇਆ ਕਿ ਉਹ ਭਾਜਪਾ ਰਾਹੀਂ ਪੰਜਾਬ ਨੂੰ ਨੁਕਸਾਨ ਪਹੁੰਚਾਉਣਾ ਚਾਹੁੰਦੇ ਹਨ। ਰੰਧਾਵਾ ਨੇ ਦੋਵਾਂ ਨੂੰ ਆਪਣਾ ਰਵੱਈਆ ਬਦਲਣ ਦੀ ਚਿਤਾਵਨੀ ਦਿੱਤੀ।

ਪਿਛਲੀ ਖ਼ਬਰ ਖ਼ੈਬਰ ਪਖ਼ਤੂਨਖ਼ਵਾ ’ਚ ਨਮਾਜ਼ ਦੌਰਾਨ ਆਤਮਘਾਤੀ ਧਮਾਕਾ-21 ਮੌਤਾਂ ਅਗਲੀ ਖ਼ਬਰ ਬਰਤਾਨਵੀ ਨਾਗਰਿਕ ਜੱਗੀ ਜੌਹਲ ਨੂੰ ਮਿਲੀ ਜ਼ਮਾਨਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।