19-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-09-2026

ਵਿਆਹ ਪੁਰਬ ਮੌਕੇ ਗੁਰਦੁਆਰਾ ਡੇਹਰਾ ਸਾਹਿਬ ਤੋਂ ਸਜਾਇਆ ਅਲੌਕਿਕ ਨਗਰ ਕੀਰਤਨ

ਬਟਾਲਾ, 18 ਸਤੰਬਰ (ਸਤਿੰਦਰ ਸਿੰਘ)-ਗੁਰੂ ਨਾਨਕ ਦੇਵ ਜੀ ਦਾ 539ਵਾਂ ਵਿਆਹ ਪੁਰਬ ਸ਼੍ਰੋਮਣੀ ਕਮੇਟੀ ਵਲੋਂ ਸੰਗਤਾਂ ਦੇ ਵਿਸ਼ੇਸ਼ ਸਹਿਯੋਗ ਨਾਲ ਇਤਿਹਾਸਕ ਗੁਰਦੁਆਰਾ ਸ੍ਰੀ ਕੰਧ ਸਾਹਿਬ, ਗੁਰਦੁਆਰਾ ਡੇਹਰਾ ਸਾਹਿਬ ਤੇ ਗੁਰਦੁਆਰਾ ਸਤਿਕਰਤਾਰੀਆਂ ਸਾਹਿਬ ਵਿਖੇ ...

ਅਜੀਤ ਡੈਸਕ 19-09-2026

ਲੰਗਾਹ, ਸ਼ੈਰੀ ਕਲਸੀ, ਜਥੇਦਾਰ ਗੋਰਾ, ਸੁਖਜਿੰਦਰ ਸਿੰਘ ਰੰਧਾਵਾ, ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਗੁਰਦੀਪ ਸਿੰਘ ਰੰਧਾਵਾ ਦੀਪੂ ਜੈਂਤੀਪੁਰ, ਲੋਧੀਨੰਗਲ, ਕਾਕੀ, ਵਾਹਲਾ, ਲਾਡੀ, ਬਾਠ, ਸੰਧੂ, ਜੱਸਲ, ਮੈਨੇਜਰ ਧਾਰੋਵਾਲੀ ਸਮੇਤ ਵੱਡੀ ਗਿਣਤੀ ’ਚ ਸੰਗਤ ਨਤਮਸਤਕ
ਬਟਾਲਾ, 18 ਸਤੰਬਰ (ਸਤਿੰਦਰ ਸਿੰਘ)-ਗੁਰੂ ਨਾਨਕ ਦੇਵ ਜੀ ਦਾ 539ਵਾਂ ਵਿਆਹ ਪੁਰਬ ਸ਼੍ਰੋਮਣੀ ਕਮੇਟੀ ਵਲੋਂ ਸੰਗਤਾਂ ਦੇ ਵਿਸ਼ੇਸ਼ ਸਹਿਯੋਗ ਨਾਲ ਇਤਿਹਾਸਕ ਗੁਰਦੁਆਰਾ ਸ੍ਰੀ ਕੰਧ ਸਾਹਿਬ, ਗੁਰਦੁਆਰਾ ਡੇਹਰਾ ਸਾਹਿਬ ਤੇ ਗੁਰਦੁਆਰਾ ਸਤਿਕਰਤਾਰੀਆਂ ਸਾਹਿਬ ਵਿਖੇ ਬਹੁਤ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਵਿਆਹ ਪੁਰਬ ਦੀ ਖੁਸ਼ੀ ’ਚ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਦੌਰਾਨ ਸਟੇਜ ਸਕੱਤਰ ਦੀ ਸੇਵਾ ਜਥੇਦਾਰ ਗੁਰਿੰਦਰਪਾਲ ਸਿੰਘ ਗੋਰਾ ਮੈਂਬਰ ਸ਼੍ਰੋਮਣੀ ਕਮੇਟੀ ਨੇ ਨਿਭਾਈ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਜਥੇਦਾਰ ਸੁੱਚਾ ਸਿੰਘ ਲੰਗਾਹ, ਜਥੇਦਾਰ ਸੁਰਜੀਤ ਸਿੰਘ ਤੁਗਲਵਾਲ ਅੰਤ੍ਰਿੰਗ ਕਮੇਟੀ ਮੈਂਬਰ ਸ਼੍ਰੋਮਣੀ ਕਮੇਟੀ, ਜਥੇਦਾਰ ਗੁਰਨਾਮ ਸਿੰਘ ਜੱਸਲ ਮੈਂਬਰ ਸ਼੍ਰੋਮਣੀ ਕਮੇਟੀ, ਐਡਵੋਕੇਟ ਭਗਵੰਤ ਸਿੰਘ ਸਿਆਲਕਾ ਮੈਂਬਰ ਸ਼੍ਰੋਮਣੀ ਕਮੇਟੀ, ਮੇਜਰ ਸਿੰਘ ਅਰਜਨ ਮਾਗਾਂ ਜਨਰਲ ਮੈਨੇਜਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਕੰਵਲਪ੍ਰੀਤ ਸਿੰਘ ਕਾਕੀ ਕੌਮੀ ਜਨਰਲ ਸਕੱਤਰ ਸ਼੍ਰੋਮਣੀ ਅਕਾਲੀ ਦਲ, ਨਰੇਸ਼ ਮਹਾਜਨ ਹਲਕਾ ਇੰਚਾਰਜ ਬਟਾਲਾ, ਬਾਬਾ ਸੁਖਵਿੰਦਰ ਸਿੰਘ ਮਲਕਪੁਰ ਵਾਲੇ, ਬਾਬਾ ਸਰਵਨ ਸਿੰਘ ਮਲਕਪੁਰ ਵਾਲੇ, ਸੁਖਜਿੰਦਰ ਸਿੰਘ ਸੋਨੂੰ ਲੰਗਾਹ ਹਲਕਾ ਇੰਚਾਰਜ ਡੇਰਾ ਬਾਬਾ ਨਾਨਕ, ਰਮਨਦੀਪ ਸਿੰਘ ਸੰਧੂ ਮੀਤ ਪ੍ਰਧਾਨ, ਪਰਮਵੀਰ ਸਿੰਘ ਲਾਡੀ ਮੈਂਬਰ ਕੋਰ ਕਮੇਟੀ, ਸੁਖਬੀਰ ਸਿੰਘ ਵਾਹਲਾ ਸਾਬਕਾ ਚੇਅਰਮੈਨ, ਅੰਮ੍ਰਿਤ ਕਲਸੀ, ਗੁਰਤਿੰਦਰਪਾਲ ਸਿੰਘ ਭਾਟੀਆ ਐਡੀਸ਼ਨਲ ਮੈਨੇਜਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਜਗਦੀਪ ਸਿੰਘ ਧਾਰੋਵਾਲੀ ਮੈਨੇਜਰ ਗੁਰਦੁਆਰਾ ਸ੍ਰੀ ਕੰਧ ਸਾਹਿਬ, ਦਵਿੰਦਰ ਸਿੰਘ ਲਾਲੀ ਬਾਜਵਾ ਮੈਨੇਜਰ ਗੁਰਦੁਆਰਾ ਓਠੀਆਂ ਸਾਹਿਬ ਨਤਮਸਤਕ ਹੋਏ। ਜਥੇਦਾਰ ਸੁੱਚਾ ਸਿੰਘ ਲੰਗਾਹ ਤੇ ਜਥੇਦਾਰ ਗੁਰਿੰਦਰਪਾਲ ਸਿੰਘ ਗੋਰਾ ਨੇ ਸੰਗਤਾਂ ਨੂੰ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਦੀ ਵਧਾਈ ਦਿੰਦਿਆਂ ਕਿਹਾ ਕਿ ਸਾਨੂੰ ਗੁਰੂ ਜੀ ਦੇ ਦਿੱਤੇ ਸਿਧਾਂਤ ਕਿਰਤ ਕਰੋ, ਨਾਮ ਜਪੋ ਤੇ ਵੰਡ ਛਕੋ ’ਤੇ ਚੱਲਣਾ ਚਾਹੀਦਾ ਹੈ। ਉਪਰੰਤ ਵਿਆਹ ਅਸਥਾਨ ਇਤਿਹਾਸਕ ਗੁਰਦੁਆਰਾ ਡੇਹਰਾ ਸਾਹਿਬ ਤੋਂ ਮਹਾਨ ਨਗਰ ਕੀਰਤਨ ਖਾਲਸਾਈ ਜਾਹੋ ਜਲਾਲ ਨਾਲ ਸਜਾਇਆ ਗਿਆ। ਨਗਰ ਕੀਰਤਨ ਦੀ ਆਰੰਭਤਾ ਮੌਕੇ ਸਿੰਘ ਸਾਹਿਬ ਗਿਆਨੀ ਪਰਮਿੰਦਰਪਾਲ ਸਿੰਘ ਬੁੱਟਰ ਗ੍ਰੰਥੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਨੇ ਪਾਵਨ ਸਰੂਪ ਆਪਣੇ ਸੀਸ ’ਤੇ ਰੱਖ ਕੇ ਸੁੰਦਰ ਪਾਲਕੀ ਸਾਹਿਬ ’ਚ ਸੁਸ਼ੋਭਿਤ ਕੀਤਾ। ਨਗਰ ਕੀਰਤਨ ’ਚ ਗਤਕੇ ਦੇ ਜੌਹਰ ਦਿਖਾਏ ਜਾ ਰਹੇ ਸਨ। ਵਿਆਹ ਪੁਰਬ ਮੌਕੇ ਗੁਰਦੁਆਰਾ ਸਾਹਿਬ ਵਿਖੇ ਤੇ ਮਹਾਨ ਨਗਰ ਕੀਰਤਨ ’ਚ ਦੇਸ਼-ਵਿਦੇਸ਼ ਤੋਂ ਲੱਖਾਂ ਸੰਗਤਾਂ ਪਰਿਵਾਰਾਂ ਸਮੇਤ ਨਤਮਸਤਕ ਹੋਏ। ਇਲਾਕੇ ਦੀਆਂ ਸੰਗਤਾਂ ਵਲੋਂ ਵੱਖ-ਵੱਖ ਸਥਾਨਾਂ ’ਤੇ ਵੱਖ-ਵੱਖ ਲੰਗਰ, ਮਠਿਆਈਆਂ, ਚਾਹ-ਪਕੌੜਿਆਂ, ਫਲਾਂ ਤੇ ਠੰਡੇ ਮਿੱਠੇ ਜਲ ਦੀਆਂ ਛਬੀਲਾਂ ਲਗਾਈਆਂ ਗਈਆਂ। ਨਗਰ ਕੀਰਤਨ ਮੌਕੇ ਪਾਲਕੀ ਸਾਹਿਬ ਦੇ ਰਸਤੇ ਨੂੰ ਸਾਫ-ਸਫਾਈ ਦੀ ਪੂਰੀ ਜ਼ਿੰਮੇਵਾਰੀ ਐਸ.ਸੀ. ਮੰਡੀਬੋਰਡ ਬਲਦੇਵ ਸਿੰਘ ਸ਼ਾਹਪੁਰ ਤੇ ਉਨ੍ਹਾਂ ਦੀ ਟੀਮ ਵਲੋਂ ਨਿਭਾਈ ਗਈ। ਇਸ ਮੌਕੇ ਸਾਬਕਾ ਮੰਤਰੀ ਕੈਪਟਨ ਬਲਬੀਰ ਸਿੰਘ ਬਾਠ, ਵਿਧਾਇਕ ਅਮਨਸ਼ੇਰ ਸਿੰਘ ਕਲਸੀ ਕਾਰਜਕਾਰੀ ਪ੍ਰਧਾਨ ਆਮ ਆਦਮੀ ਪਾਰਟੀ, ਲੋਕ ਸਭਾ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ, ਵਿਧਾਇਕ ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਵਿਧਾਇਕ ਗੁਰਦੀਪ ਸਿੰਘ ਰੰਧਾਵਾ, ਬਲਦੇਵ ਸਿੰਘ ਸ਼ਾਹਪੁਰ ਐਸ.ਸੀ. ਮੰਡੀਕਰਨ ਬੋਰਡ, ਸਾ. ਵਿਧਾਇਕ ਲਖਬੀਰ ਸਿੰਘ ਲੋਧੀਨੰਗਲ, ਸਾ. ਵਿਧਾਇਕ ਬਲਵਿੰਦਰ ਸਿੰਘ ਲਾਡੀ, ਮਨਦੀਪ ਸਿੰਘ ਰੰਗੜ ਨੰਗਲ ਹਲਕਾ ਇੰਚਾਰਜ, ਜੋਬਨ ਸਿੰਘ ਰੰਧਾਵਾ ਹਲਕਾ ਇੰਚਾਰਜ, ਜਗਰੂਪ ਸਿੰਘ ਸੇਖਵਾਂ ਕੌਮੀ ਉੱਪ ਪ੍ਰਧਾਨ ਆਮ ਆਦਮੀ ਪਾਰਟੀ, ਸਾ. ਮੰਤਰੀ ਜਥੇਦਾਰ ਸੁੱਚਾ ਸਿੰਘ ਛੋਟੇਪੁਰ, ਸ੍ਰੀ ਅਦਿਤਿਆ ਉੱਪਲ ਡਿਪਟੀ ਕਮਿਸ਼ਨਰ ਗੁਰਦਾਸਪੁਰ, ਡਾ. ਮਹਿਤਾਬ ਸਿੰਘ ਐਸ.ਐਸ.ਪੀ. ਬਟਾਲਾ, ਐਡਵੋਕੇਟ ਅਮਨਦੀਪ ਜੈਂਤੀਪੁਰ, ਗੁੱਡੂ ਸੇਠ, ਹਰਜਿੰਦਰ ਸਿੰਘ ਕਲਸੀ ਡੀ.ਪੀ.ਆਰ.ਓ., ਪਲਵਿੰਦਰ ਸਿੰਘ ਲੰਬੜਦਾਰ ਪੰਜਾਬ ਪ੍ਰਧਾਨ, ਜਥੇਦਾਰ ਗੁਰਵਿੰਦਰ ਸਿੰਘ ਸ਼ਾਮਪੁਰਾ ਸਾਬਕਾ ਮੈਂਬਰ ਸ਼੍ਰੋਮਣੀ ਕਮੇਟੀ, ਹਰਸਿਮਰਤ ਸਿੰਘ ਬਾਜਵਾ ਯੂਥ ਪ੍ਰਧਾਨ, ਗੁਰਪ੍ਰੀਤ ਸਿੰਘ ਬਾਦਲ, ਸਵਰਨ ਸਿੰਘ ਥਾਣੇਦਾਰ, ਕੰਵਰਦੀਪ ਸਿੰਘ ਮਹਿਤਾ, ਰੁਪਿੰਦਰ ਸਿੰਘ ਸ਼ਾਮਪੁਰਾ, ਡਾ. ਲਖਬੀਰ ਸਿੰਘ ਭਾਗੋਵਾਲੀਆ, ਡਾ. ਕਮਲਜੀਤ ਸਿੰਘ ਕੇ.ਜੇ., ਡਾ. ਗੁਰਮੁੱਖ ਸਿੰਘ, ਮਲਕੀਤ ਸਿੰਘ ਹੈਪੀ ਮੈਨੇਜਰ ਗੁਰਦੁਆਰਾ ਸ੍ਰੀ ਅੱਚਲ ਸਾਹਿਬ, ਤਰਲੋਕ ਸਿੰਘ ਬਾਠ, ਜਗਦੀਸ਼ ਸਿੰਘ ਬੁੱਟਰ ਇੰਚਾਰਜ ਸ਼੍ਰੋਮਣੀ ਕਮੇਟੀ, ਲਖਵਿੰਦਰ ਸਿੰਘ ਘੁੰਮਣ ਜ਼ਿਲ੍ਹਾ ਪ੍ਰਧਾਨ ਐਸ.ਸੀ. ਵਿੰਗ, ਗੁਰਜੀਤ ਸਿੰਘ ਬਿਜਲੀਵਾਲ, ਐਡਵੋਕੇਟ ਰਜਿੰਦਰ ਸਿੰਘ ਪਦਮ ਪ੍ਰਧਾਨ, ਮਾਸਟਰ ਜੋਗਿੰਦਰ ਸਿੰਘ ਅੱਚਲੀ ਗੇਟ, ਕਲਵੰਤ ਸਿੰਘ ਐਮ.ਸੀ. ਮੈਂਬਰ ਪੀ.ਏ.ਸੀ., ਅਮਰਦੀਪ ਸਿੰਘ ਚੀਮਾ, ਸ਼ਮਸ਼ੇਰ ਸਿੰਘ ਚੀਮਾ ਜਥੇਬੰਦਕ ਸਕੱਤਰ, ਜਥੇਦਾਰ ਅਮਰਜੀਤ ਸਿੰਘ ਸੇਖਵਾਂ ਮੈਂਬਰ ਪੀ.ਏ.ਸੀ. ਸਮੇਤ ਲੱਖਾਂ ਸੰਗਤਾਂ ਨਤਮਸਤਕ ਹੋਈਆਂ।

 

ਅਗਲੀ ਖ਼ਬਰ ਮੁੱਖ ਮੰਤਰੀ ਵਲੋਂ 8 ਲੱਖ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ 8 ਫ਼ੀਸਦੀ ਵਾਧੂ ਡੀ.ਏ. ਦੇਣ ਦਾ ਐਲਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।