ਅੰਮ੍ਰਿਤਸਰ, 19 ਸਤੰਬਰ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਖ਼ੈਬਰ ਪਖ਼ਤੂਨਖ਼ਵਾ ਸੂਬੇ ਦੇ ਕੋਹਾਟ ਜ਼ਿਲ੍ਹੇ ’ਚ ਹੋਏ ਇਕ ਵੱਡੇ ਅੱਤਵਾਦੀ ਹਮਲੇ ਤੋਂ ਤੁਰੰਤ ਬਾਅਦ ਅਫ਼ਗਾਨਿਸਤਾਨ ਦੀ ਤਾਲਿਬਾਨ ਸਰਕਾਰ ਨੇ ਇਸਲਾਮਾਬਾਦ ਨੂੰ ਸਿੱਧੀ ਚਿਤਾਵਨੀ ਦਿੱਤੀ ਹੈ। ਤਾਲਿਬਾਨ ਨੇ ਸਪਸ਼ਟ ਕੀਤਾ ਹੈ ਕਿ ਜੇਕਰ ਪਾਕਿ ਨੇ ਅੱਤਵਾਦੀ ਹਮਲਿਆਂ ਦਾ ਹਵਾਲਾ ਦੇ ਕੇ ਅਫ਼ਗਾਨਿਸਤਾਨ ਦੀ ਜ਼ਮੀਨ ’ਤੇ ਕੋਈ ਫ਼ੌਜੀ ਕਾਰਵਾਈ ਕੀਤੀ ਤਾਂ ਅਫ਼ਗਾਨ ਫ਼ੌਜ ਆਪਣੀ ਪ੍ਰਭੂਸੱਤਾ ਅਤੇ ਖੇਤਰੀ ਅਖੰਡਤਾ ਦੀ ਰਾਖੀ ਲਈ ਪੂਰੀ ਤਾਕਤ ਨਾਲ ਜਵਾਬ ਦੇਵੇਗੀ। ਇਸ ਚਿਤਾਵਨੀ ਤੋਂ ਬਾਅਦ ਦੋਵਾਂ ਗੁਆਂਢੀ ਮੁਲਕਾਂ ਵਿਚਾਲੇ ਤਣਾਅ ਮੁੜ ਖ਼ਤਰਨਾਕ ਮੋੜ ’ਤੇ ਪਹੁੰਚ ਗਿਆ ਹੈ। ਤਾਲਿਬਾਨ ਬੁਲਾਰੇ ਜ਼ਬੀਹੁੱਲਾ ਮੁਜਾਹਿਦ ਨੇ ਇਕ ਇੰਟਰਵਿਊ ਦੌਰਾਨ ਕਿਹਾ ਕਿ ਜੇਕਰ ਪਾਕਿ ਸੰਯੁਕਤ ਰਾਸ਼ਟਰ ਦੇ ਚਾਰਟਰ ਦੀ ਧਾਰਾ 51 ਭਾਵ ਸਵੈ-ਰੱਖਿਆ ਦੇ ਅਧਿਕਾਰ ਦਾ ਹਵਾਲਾ ਦੇ ਕੇ ਅਫ਼ਗਾਨਿਸਤਾਨ ਦੀ ਧਰਤੀ ’ਤੇ ਹਮਲਾ ਕਰਦਾ ਹੈ ਤਾਂ ਅਫ਼ਗਾਨਿਸਤਾਨ ਕੋਲ ਵੀ ਆਪਣੀ ਰੱਖਿਆ ਕਰਨ ਦਾ ਪੂਰਾ ਹੱਕ ਹੈ। ਮੁਜਾਹਿਦ ਨੇ ਕਿਹਾ ਕਿ ਅਫ਼ਗਾਨਿਸਤਾਨ ਆਪਣੀ ਪ੍ਰਭੂਸੱਤਾ ਦੀ ਉਲੰਘਣਾ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕਰੇਗਾ ਅਤੇ ਕਿਸੇ ਵੀ ਸੰਭਾਵੀ ਫ਼ੌਜੀ ਕਾਰਵਾਈ ਦਾ ਕਰਾਰਾ ਜਵਾਬ ਦਿੱਤਾ ਜਾਵੇਗਾ।
ਪਾਕਿਸਤਾਨ-ਅਫ਼ਗਾਨ ਵਿਚਾਲੇ ਮੁੜ ਖ਼ਤਰਨਾਕ ਮੋੜ ’ਤੇ ਪਹੁੰਚਿਆ ਤਣਾਅ ਜੇ ਸਰਹੱਦ ਪਾਰ ਫ਼ੌਜੀ ਕਾਰਵਾਈ ਕੀਤੀ ਤਾਂ ਮਿਲੇਗਾ ਮੂੰਹ ਤੋੜ ਜਵਾਬ-ਜ਼ਬੀਹੁੱਲਾ ਮੁਜਾਹਿਦ
ਅੰਮ੍ਰਿਤਸਰ, 19 ਸਤੰਬਰ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਖ਼ੈਬਰ ਪਖ਼ਤੂਨਖ਼ਵਾ ਸੂਬੇ ਦੇ ਕੋਹਾਟ ਜ਼ਿਲ੍ਹੇ ’ਚ ਹੋਏ ਇਕ ਵੱਡੇ ਅੱਤਵਾਦੀ ਹਮਲੇ ਤੋਂ ਤੁਰੰਤ ਬਾਅਦ ਅਫ਼ਗਾਨਿਸਤਾਨ ਦੀ ਤਾਲਿਬਾਨ ਸਰਕਾਰ ਨੇ ਇਸਲਾਮਾਬਾਦ ਨੂੰ ਸਿੱਧੀ ਚਿਤਾਵਨੀ ਦਿੱਤੀ ਹੈ। ਤਾਲਿਬਾਨ ਨੇ ...
ਅਜੀਤ ਡੈਸਕ
20-09-2026