ਕੋਲਕਾਤਾ, 20 ਸਤੰਬਰ (ਰਣਜੀਤ ਸਿੰਘ ਲੁਧਿਆਣਵੀ)-ਨੰਦੀਗ੍ਰਾਮ ਦੀ ਜ਼ਿਮਨੀ ਚੋਣ ਲਈ ਸਾਬਕਾ ਮੁੱਖ ਮੰਤਰੀ ਮਮਤਾ ਬੈਨਰਜੀ ਵਲੋਂ ਇਸ ਸੀਟ ’ਤੇ ਕਾਂਗਰਸ ਨੂੰ ਹਮਾਇਤ ਦੇਣ ਦੇ ਫੈਸਲੇ ਤੋਂ ਬਾਅਦ ਕਾਂਗਰਸ ਅਤੇ ਮਮਤਾ ਗਠਜੋੜ ਨੂੰ ਮਜਬੂਤ ਬਣਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਕਾਂਗਰਸ ਨੇ ਸਾਫ਼ ਕਿਹਾ ਹੈ ਕਿ ਉਹ ਤ੍ਰਿਣਮੂਲ ਕਾਂਗਰਸ ਦਾ ਚੋਣ ਨਿਸ਼ਾਨ ਤੇ ਪਾਰਟੀ ਦਾ ਨਾਂਅ ਫ੍ਰੀਜ ਕੀਤੇ ਜਾਣ ਦੇ ਮੁੱਦੇ ’ਤੇ ਮਮਤਾ ਦੀ ਹਮਾਇਤ ਕਰਦੇ ਹਨ। ਕਾਂਗਰਸ ਨੇ ਨੰਦੀਗ੍ਰਾਮ ਸੀਟ ਜੇਲ੍ਹ ਤੋਂ ਲੜਨ ਦਾ ਐਲਾਨ ਕੀਤਾ ਹੈ। ਤ੍ਰਿਣਮੂਲ ਸੰਸਦ ਮੈਂਬਰ ਮਹੂਆ ਮੋਇਤਰਾ ਦਾ ਕਹਿਣਾ ਹੈ ਕਿ ਜੇਕਰ ਅੰਮ੍ਰਿਤਪਾਲ ਸਿੰਘ (ਸੰਸਦ ਮੈਂਬਰ ਖਡੂਰ ਸਾਹਿਬ, ਪੰਜਾਬ) ਜੇਲ੍ਹ ’ਚ ਰਹਿ ਕੇ ਚੋਣ ਜਿੱਤ ਸਕਦੇ ਹਨ ਤਾਂ ਕਾਂਗਰਸੀ ਉਮੀਦਵਾਰ ਵੀ ਚੋਣ ਜਿੱਤ ਸਕਦਾ ਹੈ। ਨੰਦੀਗ੍ਰਾਮ ਤੋਂ ਤ੍ਰਿਣਮੂਲ ਉਮੀਦਵਾਰ ਵਲੋਂ ਨਾਂਅ ਵਾਪਸ ਲੈਣ ਦਾ ਐਲਾਨ ਕਰਨ ਤੋਂ ਬਾਅਦ ਮਮਤਾ ਬੈਨਰਜੀ ਵਲੋਂ ਕਾਂਗਰਸੀ ਉਮੀਦਵਾਰ ਦੀ ਹਮਾਇਤ ਦਾ ਐਲਾਨ ਕਰ ਦਿੱਤਾ ਗਿਆ, ਜਿਸ ਤੋਂ ਬਾਅਦ ਪੁਲਿਸ ਨੇ ਕਾਂਗਰਸੀ ਉਮੀਦਵਾਰ ਨੂੰ 19 ਸਾਲ ਪੁਰਾਣੇ ਇਕ ਮਾਮਲੇ ’ਚ ਗ੍ਰਿਫ਼ਤਾਰ ਕਰ ਲਿਆ।
ਅੰਮ੍ਰਿਤਪਾਲ ਜੇਲ੍ਹ ਤੋਂ ਚੋਣ ਜਿੱਤ ਸਕਦਾ ਹੈ ਤਾਂ ਕਾਂਗਰਸੀ ਉਮੀਦਵਾਰ ਕਿਉਂ ਨਹੀਂ-ਮਹੂਆ ਮੋਇਤਰਾ
ਕੋਲਕਾਤਾ, 20 ਸਤੰਬਰ (ਰਣਜੀਤ ਸਿੰਘ ਲੁਧਿਆਣਵੀ)-ਨੰਦੀਗ੍ਰਾਮ ਦੀ ਜ਼ਿਮਨੀ ਚੋਣ ਲਈ ਸਾਬਕਾ ਮੁੱਖ ਮੰਤਰੀ ਮਮਤਾ ਬੈਨਰਜੀ ਵਲੋਂ ਇਸ ਸੀਟ ’ਤੇ ਕਾਂਗਰਸ ਨੂੰ ਹਮਾਇਤ ਦੇਣ ਦੇ ਫੈਸਲੇ ਤੋਂ ਬਾਅਦ ਕਾਂਗਰਸ ਅਤੇ ਮਮਤਾ ਗਠਜੋੜ ਨੂੰ ਮਜਬੂਤ ਬਣਾਉਣ ਦੀ ਕੋਸ਼ਿਸ਼ ਕੀਤੀ ...
ਅਜੀਤ ਡੈਸਕ
21-09-2026