21-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2026

ਐਸ.ਆਈ.ਆਰ. ’ਚ ਗੜਬੜੀਆਂ ਅਡਵਾਨੀ, ਜੈਸ਼ੰਕਰ ਤੇ ਸਿਸੋਦੀਆ ਸਮੇਤ ਕਈ ਪ੍ਰਮੁੱਖ ਹਸਤੀਆਂ ਨੂੰ ਭੇਜੇ ਨੋਟਿਸ

ਨਵੀਂ ਦਿੱਲੀ, 20 ਸਤੰਬਰ (ਉਪਮਾ ਡਾਗਾ ਪਾਰਥ)–ਸਾਬਕਾ ਉਪ ਪ੍ਰਧਾਨ ਮੰਤਰੀ ਐਲ.ਕੇ. ਅਡਵਾਨੀ, ਵਿਦੇਸ਼ ਮੰਤਰੀ ਐਸ. ਜੈਸ਼ੰਕਰ, ਸਾਬਕਾ ਉਪ-ਰਾਸ਼ਟਰਪਤੀ ਜਗਦੀਪ ਧਨਖੜ ਤੇ ਹੋਰ ਕਈ ਪ੍ਰਮੁੱਖ ਹਸਤੀਆਂ ’ਚ ਨੂੰ ‘ਐਸ. ਆਈ. ਆਰ.’ ਪ੍ਰਕਿਰਿਆ ਤਹਿਤ ਦਿੱਤੇ ਗਏ ...

ਅਜੀਤ ਡੈਸਕ 21-09-2026

ਨਵੀਂ ਦਿੱਲੀ, 20 ਸਤੰਬਰ (ਉਪਮਾ ਡਾਗਾ ਪਾਰਥ)–ਸਾਬਕਾ ਉਪ ਪ੍ਰਧਾਨ ਮੰਤਰੀ ਐਲ.ਕੇ. ਅਡਵਾਨੀ, ਵਿਦੇਸ਼ ਮੰਤਰੀ ਐਸ. ਜੈਸ਼ੰਕਰ, ਸਾਬਕਾ ਉਪ-ਰਾਸ਼ਟਰਪਤੀ ਜਗਦੀਪ ਧਨਖੜ ਤੇ ਹੋਰ ਕਈ ਪ੍ਰਮੁੱਖ ਹਸਤੀਆਂ ’ਚ ਨੂੰ ‘ਐਸ. ਆਈ. ਆਰ.’ ਪ੍ਰਕਿਰਿਆ ਤਹਿਤ ਦਿੱਤੇ ਗਏ ਵੇਰਵਿਆਂ ’ਚ ‘ਖਾਮੀਆਂ’ ਕਾਰਨ ਨੋਟਿਸ ਜਾਰੀ ਕੀਤੇ ਗਏ ਹਨ। ਅਧਿਕਾਰੀਆਂ ਨੇ ਦੱਸਿਆ ਕਿ ਜਿਨ੍ਹਾਂ ਲੋਕਾਂ ਨੂੰ ਪਹਿਲਾਂ ਹੀ ਨੋਟਿਸ ਜਾਰੀ ਕੀਤੇ ਜਾ ਚੁੱਕੇ ਹਨ ਜਾਂ ਜਿਨ੍ਹਾਂ ਨੂੰ ਜਲਦੀ ਹੀ ਜਾਰੀ ਕੀਤੇ ਜਾਣੇ ਹਨ, ਉਨ੍ਹਾਂ ’ਚ ਵਿਦੇਸ਼ ਸਕੱਤਰ ਵਿਕਰਮ ਮਿਸਰੀ, ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ, ਜੇ.ਐਨ.ਯੂ. ਦੇ ਸਾਬਕਾ ਉਪ-ਕੁਲਪਤੀ ਐਮ. ਜਗਦੀਸ਼ ਕੁਮਾਰ, ਦਿੱਲੀ ਦੇ ਸਾਬਕਾ ਉਪ ਰਾਜਪਾਲ ਨਜੀਬ ਜੰਗ, ਨੀਤੀ ਆਯੋਗ ਦੇ ਸਾਬਕਾ ਉਪ ਚੇਅਰਮੈਨ ਅਰਵਿੰਦ ਪਨਗੜੀਆ, ਸੇਬੀ  ਦੇ ਚੇਅਰਮੈਨ ਤੁਹਿਨ ਕਾਂਤਾ ਪਾਂਡੇ, ਸਾਬਕਾ ਫੌਜ ਮੁਖੀ ਉਪੇਂਦਰ ਦਿਵੇਦੀ ਤੇ ਸੀ. ਬੀ. ਆਈ. ਡਾਇਰੈਕਟਰ ਪ੍ਰਵੀਨ ਸੂਦ ਸ਼ਾਮਲ ਹਨ। ਨੋਟਿਸ ਪ੍ਰਾਪਤ ਕਰਨ ਵਾਲੇ ਜ਼ਿਆਦਾਤਰ ਪ੍ਰਮੁੱਖ ਵੋਟਰ ਨਵੀਂ ਦਿੱਲੀ ਵਿਧਾਨ ਸਭਾ ਹਲਕੇ ਦੇ ਅਧੀਨ ਆਉਂਦੇ ਹਨ। ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਸਿਸੋਦੀਆ, ਉਨ੍ਹਾਂ ਦੀ ਪਤਨੀ ਸੀਮਾ ਤੇ ਉਨ੍ਹਾਂ ਦੇ ਪੁੱਤਰ ਮੀਰ ਨੂੰ ਵੀ ਨੋਟਿਸ ਜਾਰੀ ਕੀਤੇ ਗਏ ਹਨ। ਵਿਵਾਦ ਦੇ ਵਿਚਕਾਰ, ਜ਼ਿਲ੍ਹਾ ਚੋਣ ਅਧਿਕਾਰੀ ਨੇ ਸੋਸ਼ਲ ਮੀਡੀਆ ਪੋਸਟ ਰਾਹੀਂ ਕਿਹਾ ਕਿ ਚੋਣ ਕਮਿਸ਼ਨਰ ਐਸ. ਐਸ. ਸੰਧੂ ਦੇ ਨਾਂਅ ਵਿਚ ਵੀ ਫਰਕ ਸੀ, ਪਰ ਉਨ੍ਹਾਂ ਵਲੋਂ ਪੇਸ਼ ਕੀਤੇ ਗਏ ਤੱਥਾਂ, ਵੇਰਵਿਆਂ ਤੇ ਦਸਤਾਵੇਜ਼ਾਂ ਦੀ ਢੁਕਵੀਂ ਤਸਦੀਕ ਕਰ ਲਈ ਗਈ ਹੈ। ਉਨ੍ਹਾਂ ਦੀ ਐਂਟਰੀ ਨੂੰ ਪ੍ਰਮਾਣਿਤ ਕਰਕੇ ਅੰਤਿਮ ਵੋਟਰ ਸੂਚੀ ਵਿਚ ਸ਼ਾਮਲ ਕਰਨ ਲਈ ਸੂਚੀ ’ਚ ਦਰਜ ਕਰ ਲਿਆ ਗਿਆ ਹੈ। ਇਸ ਸੂਚੀ ਦਾ ਪ੍ਰਕਾਸ਼ਨ 4 ਨਵੰਬਰ, 2026 ਨੂੰ ਹੋਣਾ ਤੈਅ ਹੈ।

ਪਿਛਲੀ ਖ਼ਬਰ ਪੰਜਾਬ ਯੂਨੀਵਰਸਿਟੀ ਦੀਆਂ ਸੈਨੇਟ ਚੋਣਾਂ ਦਾ ਕੰਮ ਅਮਨ ਸਾਂਤੀ ਨਾਲ ਨੇਪਰੇ ਚੜ੍ਹਿਆ ਅਗਲੀ ਖ਼ਬਰ ਮੁੱਖ ਮੰਤਰੀ ਨੇ ਧੂਰੀ ਤੋਂ ਘਰ-ਘਰ ਚੋਣ ਮੁਹਿੰਮ ਦੀ ਕੀਤੀ ਸ਼ੁਰੂਆਤ ‘ਮਾਨ ਦਾ ਮੁਨਾਫ਼ਾ’ ਨੂੰ ਬਣਾਇਆ ਮੁਹਿੰਮ ਦਾ ਕੇਂਦਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।