24-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਜਸਟਿਸ ਯਸ਼ਵੰਤ ਵਰਮਾ ਖ਼ਿਲਾਫ਼ ਐਫ.ਆਈ.ਆਰ. ਦਰਜ ਕਰਨ ਦੀ ਮੰਗ ਵਾਲੀ ਪਟੀਸ਼ਨ ਸੁਪਰੀਮ ਕੋਰਟ ’ਚ ਪੇਸ਼

ਨਵੀਂ ਦਿੱਲੀ, 23 ਸਤੰਬਰ (ਜਗਤਾਰ ਸਿੰਘ)-ਸਾਬਕਾ ਜੱਜ ਜਸਟਿਸ ਯਸ਼ਵੰਤ ਵਰਮਾ ਵਿਰੁੱਧ ਉਨ੍ਹਾਂ ਦੇ ਸਰਕਾਰੀ ਨਿਵਾਸ ਸਥਾਨ ਤੋਂ ਭਾਰੀ ਮਾਤਰਾ ਵਿਚ ਸੜੀ ਹੋਈ ਨਕਦੀ ਬਰਾਮਦ ਹੋਣ ਦੇ ਮਾਮਲੇ ਵਿਚ ਐਫ.ਆਈ.ਆਰ. ਦਰਜ ਕਰਨ ਦੀ ਮੰਗ ਵਾਲੀ ਇੱਕ ਨਵੀਂ ਪਟੀਸ਼ਨ ...

ਅਜੀਤ ਡੈਸਕ 24-09-2026

ਨਵੀਂ ਦਿੱਲੀ, 23 ਸਤੰਬਰ (ਜਗਤਾਰ ਸਿੰਘ)-ਸਾਬਕਾ ਜੱਜ ਜਸਟਿਸ ਯਸ਼ਵੰਤ ਵਰਮਾ ਵਿਰੁੱਧ ਉਨ੍ਹਾਂ ਦੇ ਸਰਕਾਰੀ ਨਿਵਾਸ ਸਥਾਨ ਤੋਂ ਭਾਰੀ ਮਾਤਰਾ ਵਿਚ ਸੜੀ ਹੋਈ ਨਕਦੀ ਬਰਾਮਦ ਹੋਣ ਦੇ ਮਾਮਲੇ ਵਿਚ ਐਫ.ਆਈ.ਆਰ. ਦਰਜ ਕਰਨ ਦੀ ਮੰਗ ਵਾਲੀ ਇੱਕ ਨਵੀਂ ਪਟੀਸ਼ਨ ਨੂੰ ਤੁਰੰਤ ਸੂਚੀਬੱਧ ਕਰਨ ਲਈ ਭਾਰਤ ਦੇ ਚੀਫ਼ ਜਸਟਿਸ ਸੂਰਿਆ ਕਾਂਤ ਦੇ ਸਾਹਮਣੇ ਪੇਸ਼ ਕੀਤਾ ਗਿਆ । ਪਟੀਸ਼ਨਕਰਤਾ ਦੇ ਵਕੀਲ ਮੈਥਿਊਜ਼ ਜੇ. ਨੇਦੁਮਪਾਰਾ ਨੇ ਅਦਾਲਤ ਨੂੰ ਦੱਸਿਆ ਕਿ ਸੁਪਰੀਮ ਕੋਰਟ ਦੀ 
ਰਜਿਸਟਰੀ ਇਸ ਪਟੀਸ਼ਨ ਨੂੰ ਨੰਬਰ ਦੇਣ ਅਤੇ ਸੂਚੀਬੱਧ ਕਰਨ ਤੋਂ ਇਨਕਾਰ ਕਰ ਰਹੀ ਹੈ। ਉਨ੍ਹਾਂ ਅਪੀਲ ਕੀਤੀ ਕਿ ਭਾਵੇਂ ਅਦਾਲਤ ਇਸ ਨੂੰ ਖ਼ਾਰਜ ਕਰ ਦੇਵੇ, ਪਰ ਘੱਟੋ-ਘੱਟ ਇਸ ਨੂੰ ਸੂਚੀਬੱਧ ’ਤੇ ਕੀਤਾ ਜਾਣਾ ਚਾਹੀਦਾ ਹੈ । ਪਟੀਸ਼ਨਕਰਤਾਵਾਂ ਨੇ ਦਲੀਲ ਦਿੱਤੀ ਕਿ ਲੋਕ ਸਭਾ ਦੀ ਜਾਂਚ ਕਮੇਟੀ ਨੇ ਜਸਟਿਸ ਵਰਮਾ ਵਿਰੁੱਧ ਲੱਗੇ ਦੋਸ਼ਾਂ ਨੂੰ ਸਹੀ ਪਾਇਆ ਹੈ। ਇਸ ਲਈ ਕਾਨੂੰਨ ਦੇ ਸਾਹਮਣੇ ਬਰਾਬਰੀ ਦੇ ਅਧਿਕਾਰ ਤਹਿਤ ਉਨ੍ਹਾਂ ਖ਼ਿਲਾਫ਼ ਤੁਰੰਤ ਐੱਫ਼.ਆਈ.ਆਰ. ਦਰਜ ਹੋਣੀ ਚਾਹੀਦੀ ਹੈ। ਚੀਫ਼ ਜਸਟਿਸ ਸੂਰਿਆ ਕਾਂਤ ਨੇ ਇਸ ਪਟੀਸ਼ਨ ਨੂੰ ਸੁਣਵਾਈ ਲਈ ਸੂਚੀਬੱਧ ਕਰਨ ਬਾਰੇ ਫ਼ਿਲਹਾਲ ਕੋਈ ਸਪਸ਼ਟ ਹਾਮੀ ਨਹੀਂ ਭਰੀ ਹੈ।

ਪਿਛਲੀ ਖ਼ਬਰ ਭਾਜਪਾ ਵੋਟਾਂ ਦੀ ਚੋਰੀ ਕਰ ਕੇ ਜਿੱਤ ਰਹੀ ਹੈ ਚੋਣਾਂ-ਕੇਜਰੀਵਾਲ ਅਗਲੀ ਖ਼ਬਰ ਮੋਦੀ ਸਰਕਾਰ ਦੇ ਮੰਤਰੀਆਂ ਦਾ ਦੋ ਦਿਨਾ ਚਿੰਤਨ ਕੈਂਪ ਸ਼ੁਰੂ ਪ੍ਰਧਾਨ ਮੰਤਰੀ ਵੀ ਹੋਏ ਸ਼ਾਮਿਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।