27-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2026

ਸੁਖਬੀਰ ਅਤੇ ਮਜੀਠੀਆ ਨੇ ਪੰਜਾਬ ਦੀ ਕਾਨੂੰਨ ਵਿਵਸਥਾ ’ਤੇ ਚੁੱਕੇ ਸਵਾਲ

ਤਰਨ ਤਾਰਨ, 26 ਸਤੰਬਰ (ਹਰਿੰਦਰ ਸਿੰਘ)- ਅਕਾਲੀ ਆਗੂ ਨਵਦੀਪ ਸਿੰਘ ਨਵੀ ਦੀ ਗੋਲੀ ਮਾਰ ਕੇ ਹੱਤਿਆ ਕੀਤੇ ਜਾਣ ’ਤੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ...

ਅਜੀਤ ਡੈਸਕ 27-09-2026

ਤਰਨ ਤਾਰਨ, 26 ਸਤੰਬਰ (ਹਰਿੰਦਰ ਸਿੰਘ)- ਅਕਾਲੀ ਆਗੂ ਨਵਦੀਪ ਸਿੰਘ ਨਵੀ ਦੀ ਗੋਲੀ ਮਾਰ ਕੇ ਹੱਤਿਆ ਕੀਤੇ ਜਾਣ ’ਤੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਸਵਾਲ ਚੁੱਕਦਿਆਂ ਕਿਹਾ ਕਿ ਪੰਜਾਬ ਦੀ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਖਤਮ ਹੋ ਚੁੱਕੀ ਹੈ, ਜਿਥੇ ਚੁਣੇ ਹੋਏ ਨੁਮਾਇੰਦੇ ਵੀ ਸੁਰੱਖਿਅਤ ਨਹੀਂ। ਉਨ੍ਹਾਂ ਕਿਹਾ ਕਿ ਜਿੰਨੇ ਕਤਲ ‘ਆਪ’ ਸਰਕਾਰ ਦੇ ਰਾਜ ਵਿਚ ਹੋਏ ਹਨ ਅਜੇ ਤੱਕ ਕਿਸੇ ਵੀ ਸਰਕਾਰ ਦੇ ਰਾਜ ਸਮੇਂ ਨਹੀਂ ਹੋਏ। ਉਨ੍ਹਾਂ ਨੇ ਕਿਹਾ ਕਿ ਇਕ ਤਰਫ਼ ਨਸ਼ਾ ਵਿਰੋਧੀ ਮੁਹਿੰਮ ਚੱਲ ਰਹੀ ਹੈ, ਦੂਸਰੇ ਪਾਸੇ ਨਸ਼ਾ ਵੇਚਣ ਵਾਲਿਆਂ ਨੂੰ ਨਸ਼ਰ ਕਰਨ ਵਾਲਿਆਂ ਦੇ ਕਤਲ ਹੋ ਰਹੇ ਹਨ। ਉਨ੍ਹਾਂ ਨੇ ਇਸ ਮਾਮਲੇ ਦੀ ਉੱਚ ਪੱਧਰੀ ਜਾਂਚ ਦੀ ਮੰਗ ਕੀਤੀ।

ਪਿਛਲੀ ਖ਼ਬਰ ਈਰਾਨ ਦਾ ਹੋਰਮੁਜ਼ ਜਲਮਾਰਗ ਨੂੰ ਮੁੜ ਖੋਲ੍ਹਣ ਦਾ ਪ੍ਰਸਤਾਵ ਰੱਦ ਅਗਲੀ ਖ਼ਬਰ ਪਾਕਿ ’ਚ ਸੁਰੱਖਿਆ ਚੌਕੀ ’ਤੇ ਆਤਮਘਾਤੀ ਹਮਲਾ-13 ਮੌਤਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।