27-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2026

‘ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ’ ਦੇ ਅਮਲ ਲਈ 7 ਮੈਂਬਰੀ ਕਮੇਟੀ ਦੀ ਬੈਠਕ ਅੱਜ

ਚੰਡੀਗੜ੍ਹ, 26 ਸਤੰਬਰ (ਪ੍ਰੋ. ਅਵਤਾਰ ਸਿੰਘ)-ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਤਿਕਾਰ, ਪਵਿੱਤਰਤਾ ਅਤੇ ਮਰਿਆਦਾ ਨਾਲ ਸੰਬੰਧਿਤ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026’ ਨੂੰ ਲਾਗੂ ਕਰਨ ਦੀ ਦਿਸ਼ਾ ਵਿਚ ...

ਅਜੀਤ ਡੈਸਕ 27-09-2026

ਚੰਡੀਗੜ੍ਹ, 26 ਸਤੰਬਰ (ਪ੍ਰੋ. ਅਵਤਾਰ ਸਿੰਘ)-ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਤਿਕਾਰ, ਪਵਿੱਤਰਤਾ ਅਤੇ ਮਰਿਆਦਾ ਨਾਲ ਸੰਬੰਧਿਤ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026’ ਨੂੰ ਲਾਗੂ ਕਰਨ ਦੀ ਦਿਸ਼ਾ ਵਿਚ ਪੰਜਾਬ ਸਰਕਾਰ ਵਲੋਂ ਗਠਿਤ 7 ਮੈਂਬਰੀ ਕੋਆਰਡੀਨੇਸ਼ਨ ਕਮੇਟੀ ਦੀ ਅਹਿਮ ਮੀਟਿੰਗ ਐਤਵਾਰ 27 ਸਤੰਬਰ ਨੂੰ ਹੋਵੇਗੀ। ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸੱਦੀ ਇਹ ਬੈਠਕ ਚੰਡੀਗੜ੍ਹ ਸਥਿਤ ਉਨ੍ਹਾਂ ਦੀ ਸਰਕਾਰੀ ਰਿਹਾਇਸ਼ ’ਤੇ ਦੁਪਹਿਰ 1 ਵਜੇ ਹੋਵੇਗੀ। ਮੀਟਿੰਗ ਦੌਰਾਨ ਐਕਟ ਦੇ ਉਪਬੰਧਾਂ ਤੇ ਇਸ ਨੂੰ ਲਾਗੂ ਕਰਨ ਨਾਲ ਸਬੰਧਿਤ ਵੱਖ-ਵੱਖ ਮਾਮਲਿਆਂ ’ਤੇ ਵਿਚਾਰ-ਵਟਾਂਦਰਾ ਕੀਤਾ ਜਾਵੇਗਾ। ਪੰਜਾਬ ਸਰਕਾਰ ਵਲੋਂ ਜਾਰੀ ਅਧਿਕਾਰਤ ਸੂਚਨਾ ਅਨੁਸਾਰ ਕੋਆਰਡੀਨੇਸ਼ਨ ਕਮੇਟੀ ਦੇ ਸਾਰੇ ਮੈਂਬਰ ਮੀਟਿੰਗ ਵਿਚ ਸ਼ਾਮਿਲ ਹੋਣਗੇ। ਕਮੇਟੀ ਵਲੋਂ ਐਕਟ ਦੀਆਂ ਵਿਵਸਥਾਵਾਂ ਦੇ ਨਾਲ-ਨਾਲ ਇਸ ਦੇ ਅਮਲ ਦੌਰਾਨ ਸਾਹਮਣੇ ਆਉਣ ਵਾਲੇ ਪ੍ਰਸ਼ਾਸਨਿਕ ਅਤੇ ਹੋਰ ਪੱਖਾਂ ’ਤੇ ਵੀ ਵਿਚਾਰ ਕੀਤੇ ਜਾਣ ਦੀ ਸੰਭਾਵਨਾ ਹੈ। ਇਸ 7 ਮੈਂਬਰੀ ਕੋਆਰਡੀਨੇਸ਼ਨ ਕਮੇਟੀ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ, ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ, ਸੰਤ ਬਾਬਾ ਸੇਵਾ ਸਿੰਘ, ਸਾਬਕਾ ਜਸਟਿਸ ਜਸਵਿੰਦਰ ਸਿੰਘ, ਸਾਬਕਾ ਜਸਟਿਸ ਗੁਰਬੀਰ ਸਿੰਘ, ਸਾਬਕਾ ਆਈ.ਪੀ.ਐਸ. ਅਧਿਕਾਰੀ ਜਤਿੰਦਰ ਸਿੰਘ ਔਲਖ ਅਤੇ ਐਡਵੋਕੇਟ ਐਸ. ਪ੍ਰੀਤ ਇੰਦਰ ਪਾਲ ਸਿੰਘ ਸ਼ਾਮਿਲ ਹਨ। ਦੱਸਣਯੋਗ ਹੈ ਕਿ ਇਸ ਮਾਮਲੇ ਵਿਚ ਪਹਿਲਾਂ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਇਕ ਕਮੇਟੀ ਦਾ ਗਠਨ ਕੀਤਾ ਗਿਆ ਸੀ। ਇਸ ਤੋਂ ਬਾਅਦ ਪੰਜਾਬ ਸਰਕਾਰ ਵਲੋਂ ਵੀ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ’ ਨਾਲ ਸਬੰਧਤ 7 ਮੈਂਬਰੀ ਕੋਆਰਡੀਨੇਸ਼ਨ ਕਮੇਟੀ ਬਣਾਈ ਗਈ। ਦੋਵਾਂ ਕਮੇਟੀਆਂ ਵਿਚਕਾਰ ਤਾਲਮੇਲ ਬਣਾਉਣ ਅਤੇ ਕਾਰਵਾਈ ਨੂੰ ਸੁਚਾਰੂ ਢੰਗ ਨਾਲ ਅੱਗੇ ਵਧਾਉਣ ਲਈ ਪੰਜਾਬ ਸਰਕਾਰ ਨੇ ਕੁੱਝ ਦਿਨ ਪਹਿਲਾਂ ਪੀ.ਸੀ.ਐਸ. ਅਧਿਕਾਰੀ ਹਰਜੀਤ ਸਿੰਘ ਸੰਧੂ ਨੂੰ ਨੋਡਲ ਅਫ਼ਸਰ ਤਾਇਨਾਤ ਕੀਤਾ ਸੀ ਪਰ ਅਜੇ ਤੱਕ ਇਨ੍ਹਾਂ ਦੋਵਾਂ ਕਮੇਟੀਆਂ ਦੀ ਆਪਸ ਵਿਚ ਇਕ ਵੀ ਮੀਟਿੰਗ ਨਹੀਂ ਹੋਈ ਹੈ। ਹੁਣ 27 ਸਤੰਬਰ ਨੂੰ ਹੋਣ ਵਾਲੀ ਮੀਟਿੰਗ ਦੌਰਾਨ ਐਕਟ ਦੀਆਂ ਵਿਵਸਥਾਵਾਂ ਅਤੇ ਇਸ ਦੇ ਅਮਲ ਨਾਲ ਜੁੜੇ ਮਾਮਲਿਆਂ ’ਤੇ ਕਮੇਟੀ ਵਲੋਂ ਵਿਚਾਰ-ਵਟਾਂਦਰਾ ਕੀਤਾ ਜਾਣਾ ਹੈ। ਦੋਵਾਂ ਕਮੇਟੀਆਂ ਦੇ ਤਾਲਮੇਲ ਲਈ ਨੋਡਲ ਅਧਿਕਾਰੀ ਦੀ ਤਾਇਨਾਤੀ ਤੋਂ ਬਾਅਦ ਹੋ ਰਹੀ ਇਹ ਮੀਟਿੰਗ ਨੂੰ ਇਸ ਪ੍ਰਕਿਰਿਆ ਦੀ ਅਗਲੀ ਕੜੀ ਵਜੋਂ ਦੇਖੀ ਜਾ ਰਹੀ ਹੈ।

ਪਿਛਲੀ ਖ਼ਬਰ ਪੰਜਾਬ ਦੀ ਧਰਤੀ ਤੋਂ ਨਸ਼ਿਆਂ ਦਾ ਖਾਤਮਾ ਮੁੱਖ ਏਜੰਡਾ-ਮਨਪ੍ਰੀਤ ਸਿੰਘ ਇਯਾਲੀ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਵਲੋਂ ਮੇਲਾ ਛ... ਅਗਲੀ ਖ਼ਬਰ ਅਕਾਲੀ ਮਹਿਲਾ ਸਰਪੰਚ ਦੇ ਪਤੀ ਦੀ ਗੋਲੀ ਮਾਰ ਕੇ ਹੱਤਿਆ ਨਵਦੀਪ ਸਿੰਘ ਨੇ ਨਸ਼ਾ ਵੇਚਣ ਵਾਲਿਆਂ ਦੀ ਪੁਲਿਸ ਨੂੰ ਦਿੱਤੀ ਸੀ ਇਤ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।