29-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

ਕਾਂਗਰਸ ਵਲੋਂ ਮੁੱਖ ਚੋਣ ਕਮਿਸ਼ਨਰ ਦੇ ਘਰ ਅੱਗੇ ਪ੍ਰਦਰਸ਼ਨ

ਕਾਂਗਰਸ ਵਲੋਂ ਮੁੱਖ ਚੋਣ ਕਮਿਸ਼ਨਰ ਦੇ ਘਰ ਅੱਗੇ ਪ੍ਰਦਰਸ਼ਨ

ਅਜੀਤ ਡੈਸਕ 29-09-2026

ਆਗਰਾ/ਲਖਨਊ, 28 ਸਤੰਬਰ (ਪੀ.ਟੀ.ਆਈ.)-ਕਾਂਗਰਸ ਦੇ ਵਰਕਰਾਂ ਨੇ ਸੋਮਵਾਰ ਨੂੰ ਆਗਰਾ ਵਿਖੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਘਰ ਦੇ ਬਾਹਰ ਪ੍ਰਦਰਸ਼ਨ ਕਰਦਿਆਂ ਨਾਅਰੇਬਾਜ਼ੀ ਕੀਤੀ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਘਰ ਦੇ ਮੁੱਖ ਗੇਟ ਤੇ ਕੰਧ ’ਤੇ ਸਪਰੇਅ ਪੇਂਟ ਨਾਲ ਇਤਰਾਜ਼ਯੋਗ ਨਾਅਰੇ ਲਿਖੇ। ਉਨ੍ਹਾਂ ਘਰ ਦੇ ਬਾਹਰ ਸਟਿੱਕਰ ਅਤੇ ਪੈਂਫਲਿਟ ਵੀ ਚਿਪਕਾਏ। ਕਾਂਗਰਸ ਤੇ ਇਸ ਨਾਲ ਸੰਬੰਧਿਤ ਸੰਗਠਨਾਂ ਦੇ ਵਰਕਰ ਸਵੇਰੇ ਵੱਡੀ ਗਿਣਤੀ ਵਿਚ ਵਿਜੈ ਨਗਰ ਸਥਿਤ ਕੁਮਾਰ ਦੀ ਰਿਹਾਇਸ਼ ਦੇ ਬਾਹਰ ਇਕੱਠੇ ਹੋਏ। ਕਾਂਗਰਸ ਚੋਣ ਕਮਿਸ਼ਨ ’ਤੇ ਭਾਜਪਾ ਦੇ ਹੱਕ ਵਿਚ ਕਾਰਵਾਈ ਕਰਨ ਦੇ ਦੋਸ਼ ਲਗਾ ਰਹੀ ਹੈ। ਰਾਹੁਲ ਗਾਂਧੀ ਨੇ ਵੀ ਮੁੱਖ ਚੋਣ ਕਮਿਸ਼ਨਰ ’ਤੇ ਕਥਿਤ ਤੌਰ ’ਤੇ ਗੈਰ-ਸੰਵਿਧਾਨਕ ਕਦਮ ਚੁੱਕਣ ਦੇ ਦੋਸ਼ ਲਗਾਏ ਹਨ। ਇਸ ਦੇ ਜਵਾਬ ’ਚ ਭਾਜਪਾ ਆਗੂ ਚੋਣ ਕਮਿਸ਼ਨ ਦੀ ਕਾਰਵਾਈ ਦਾ ਬਚਾਅ ਕਰ ਰਹੇ ਹਨ। ਇਤਰਾਜ਼ਯੋਗ ਨਾਅਰੇ ਲਿਖਣ ਦੇ ਮਾਮਲੇ ’ਚ ਪੁਲਿਸ ਵਲੋਂ 2 ਕਾਂਗਰਸੀ ਆਗੂਆਂ ਵਿਰੁੱਧ ਕੇਸ ਦਰਜ ਕਰਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ।

ਪਿਛਲੀ ਖ਼ਬਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਯੂਥ ਕਾਂਗਰਸ ਵਲੋਂ ਪ੍ਰਦਰਸ਼ਨ ਅਗਲੀ ਖ਼ਬਰ ਤੇਜ਼ ਮੀਂਹ ਕਾਰਨ ਮੰਡੀਆਂ ’ਚ ਝੋਨਾ ਭਿੱਜਿਆ, ਪ੍ਰਬੰਧਾਂ ਦੀ ਨਿਕਲੀ ਫੂਕ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।