29-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

ਸ਼ਹੀਦ ਭਗਤ ਸਿੰਘ ਜੈਅੰਤੀ ਮੌਕੇ ਮੋਦੀ, ਸ਼ਾਹ, ਖੜਗੇ, ਰਾਹੁਲ ਗਾਂਧੀ ਸਮੇਤ ਹੋਰਾਂ ਵਲੋਂ ਸ਼ਰਧਾਂਜਲੀ

ਸ਼ਹੀਦ ਭਗਤ ਸਿੰਘ ਜੈਅੰਤੀ ਮੌਕੇ ਮੋਦੀ, ਸ਼ਾਹ, ਖੜਗੇ, ਰਾਹੁਲ ਗਾਂਧੀ ਸਮੇਤ ਹੋਰਾਂ ਵਲੋਂ ਸ਼ਰਧਾਂਜਲੀ

ਅਜੀਤ ਡੈਸਕ 29-09-2026

ਨਵੀਂ ਦਿੱਲੀ, 28 ਸਤੰਬਰ (ਉਪਮਾ ਡਾਗਾ ਪਾਰਥ)- ਸ਼ਹੀਦ-ਏ-ਆਜ਼ਮ ਭਗਤ ਸਿੰਘ ਦੀ 119ਵੀਂ ਜੈਅੰਤੀ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ, ਕਾਂਗਰਸ ਪ੍ਰਧਾਨ ਮਲਿਕਅਰਜੁਨ ਖੜਗੇ ਅਤੇ ਲੋਕ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਸਮੇਤ ਕਈ ਸ਼ਖ਼ਸੀਅਤਾਂ ਨੇ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਨੂੰ ਨਮਨ ਕਰਦਿਆਂ ਕਿਹਾ ਕਿ ਭਗਤ ਸਿੰਘ ਨੇ ਆਪਣੇ ਜੀਵਨ ਨਾਲ ਇਹ ਸਾਬਿਤ ਕਰ ਦਿੱਤਾ ਕਿ ਸਮਾਜ ਅਤੇ ਰਾਸ਼ਟਰ ਲਈ ਸੰਘਰਸ਼ ਦੀ ਕੋਈ ਉਮਰ ਜਾਂ ਹੱਦ ਨਹੀਂ ਹੁੰਦੀ। ਕਾਂਗਰਸ ਪ੍ਰਧਾਨ ਮਲਿਕਅਰਜੁਨ ਖੜਗੇ ਨੇ ਕਿਹਾ ਕਿ ਭਗਤ ਸਿੰਘ ਨੇ ਨਾ ਸਿਰਫ ਬ੍ਰਿਟਿਸ਼ ਹਕੂਮਤ ਖ਼ਿਲਾਫ਼ ਸੰਘਰਸ਼ ਕੀਤਾ ਸਗੋਂ ਸਮਾਜਿਕ ਨਾਬਰਾਬਰੀ ਅਤੇ ਸਮਾਜ ਨੂੰ ਵੰਡਣ ਵਾਲੀਆਂ ਤਾਕਤਾਂ ਖ਼ਿਲਾਫ਼ ਵੀ ਆਪਣੀ ਕਲਮ ਅਤੇ ਵਿਚਾਰਾਂ ਨਾਲ ਆਵਾਜ਼ ਬੁਲੰਦ ਕੀਤੀ। ਲੋਕ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਵੀ ਸ. ਭਗਤ ਸਿੰਘ ਨੂੰ ਸ਼ਰਧਾਂਜਲੀ ਭੇਟ ਕੀਤੀ।

ਪਿਛਲੀ ਖ਼ਬਰ ਚੋਣ ਕਮਿਸ਼ਨ ਦੀ ਆਲੋਚਨਾ ’ਤੇ ਚਿਰਾਗ ਨੇ ਕਾਂਗਰਸ ਨੂੰ ਘੇਰਿਆ ਅਗਲੀ ਖ਼ਬਰ ਮਹਿਲਾ ਕਮਿਸ਼ਨ ਵਲੋਂ ਸੀਨੀਅਰ ਅਧਿਕਾਰੀਆਂ ਨੂੰ ਨੋਟਿਸ, ਕੱਲ੍ਹ ਤੱਕ ਰਿਪੋਰਟ ਤਲਬ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।