03-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਵੱਖ-ਵੱਖ ਆਗੂਆਂ ਨੇ ਦਿੱਤੀ ਵਧਾਈ

ਚੰਡੀਗੜ੍ਹ, 2 ਅਕਤੂਬਰ (ਪੀ.ਟੀ.ਆਈ.)-ਕਾਂਗਰਸ ਦੀ ਸੂਬਾ ਇਕਾਈ ਦੇ ਕਈ ਸੀਨੀਅਰ ਆਗੂਆਂ ਨੇ ਪਰਗਟ ਸਿੰਘ ਨੂੰ ਨਵੀਂ ਜ਼ਿੰਮੇਵਾਰੀ ਲਈ ਵਧਾਈ ਦਿੱਤੀ। ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ‘ਐਕਸ’ ’ਤੇ ਪੋਸਟ ’ਚ ਕਿਹਾ ...

ਅਜੀਤ ਡੈਸਕ 03-10-2026

ਚੰਡੀਗੜ੍ਹ, 2 ਅਕਤੂਬਰ (ਪੀ.ਟੀ.ਆਈ.)-ਕਾਂਗਰਸ ਦੀ ਸੂਬਾ ਇਕਾਈ ਦੇ ਕਈ ਸੀਨੀਅਰ ਆਗੂਆਂ ਨੇ ਪਰਗਟ ਸਿੰਘ ਨੂੰ ਨਵੀਂ ਜ਼ਿੰਮੇਵਾਰੀ ਲਈ ਵਧਾਈ ਦਿੱਤੀ। ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ‘ਐਕਸ’ ’ਤੇ ਪੋਸਟ ’ਚ ਕਿਹਾ ਕਿ ਪਰਗਟ ਸਿੰਘ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦਾ ਪ੍ਰਧਾਨ ਨਿਯੁਕਤ ਕੀਤੇ ਜਾਣ ’ਤੇ ਵਧਾਈ। ਉਨ੍ਹਾਂ ਲਈ ਸ਼ੁਭਕਾਮਨਾਵਾਂ ਅਤੇ ਸਫਲਤਾ ਦੀ ਕਾਮਨਾ ਕਰਦਾ ਹਾਂ। ਸਾਬਕਾ ਉਪ ਮੁੱਖ ਮੰਤਰੀ ਤੇ ਗੁਰਦਾਸਪੁਰ ਤੋਂ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ‘ਐਕਸ’ ’ਤੇ ਪੋਸਟ ’ਚ ਕਿਹਾ ਕਿ ਮੈਨੂੰ ਪੂਰਾ ਭਰੋਸਾ ਹੈ ਕਿ ਤੁਹਾਡੀ ਤਜਰਬੇਕਾਰ ਅਗਵਾਈ ਹੇਠ ਪੰਜਾਬ ਕਾਂਗਰਸ ਏਕਤਾ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰੇਗੀ, ਲੋਕਾਂ ਦੀ ਆਵਾਜ਼ ਉਠਾਉਂਦੀ ਰਹੇਗੀ । ਕਾਂਗਰਸ ਦੇ ਸੀਨੀਅਰ ਆਗੂਆਂ ਰਾਣਾ ਗੁਰਜੀਤ ਸਿੰਘ ਤੇ ਰਾਜ ਕੁਮਾਰ ਵੇਰਕਾ ਨੇ ਪਾਰਟੀ ਹਾਈਕਮਾਂਡ ਦੇ ਫ਼ੈਸਲੇ ਦਾ ਸਵਾਗਤ ਕੀਤਾ ਅਤੇ ਪਰਗਟ ਸਿੰਘ ਨੂੰ ਵਧਾਈ ਦਿੱਤੀ।ਸਾਬਕਾ ਕੇਂਦਰੀ ਕਾਨੂੰਨ ਮੰਤਰੀ ਅਸ਼ਵਨੀ ਕੁਮਾਰ ਨੇ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਨੂੰ ਕਿਹਾ ਕਿ ਉਹ ਯਕੀਨੀ ਬਣਾਉਣ ਕਿ ਉਨ੍ਹਾਂ ਦੇ ਕੰਮਾਂ ’ਚ ਉਸ ਬਦਲਾਅ ਦੀ ਝਲਕ ਮਿਲੇ ਜਿਸ ਦੀ ਉਹ ਨੁਮਾਇੰਦਗੀ ਕਰਦੇ ਹਨ। ਉਨ੍ਹਾਂ ਕਿਹਾ ਕਿ ਪਰਗਟ ਸਿੰਘ ਕਦੇ ਵੀ ਧੜੇਬੰਦੀ ਵਾਲੀ ਰਾਜਨੀਤੀ ਦਾ ਹਿੱਸਾ ਨਹੀਂ ਰਹੇ।

ਪਿਛਲੀ ਖ਼ਬਰ ਮੁੱਖ ਚੋਣ ਕਮਿਸ਼ਨਰ ਨੇ ਅਸਤੀਫਾ ਨਾ ਦਿੱਤਾ ਤਾਂ 10 ਨੂੰ ਜੰਤਰ-ਮੰਤਰ ’ਤੇ ਕਰਾਂਗੇ ਪ੍ਰਦਰਸ਼ਨ-ਦੀਪਕੇ ਅਗਲੀ ਖ਼ਬਰ ਤਿੰਨ ਹੋਰ ਮੁਲਜ਼ਮ ਅਦਾਲਤ ’ਚ ਪੇਸ਼

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।