05-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-10-2026

ਹਰੇਕ ਮਾਂ ਤੇ ਭੈਣ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀ ਬ੍ਰਾਂਡ ਅੰਬੈਸਡਰ-ਮੁੱਖ ਮੰਤਰੀ ਕਿਹਾ, ਔਰਤਾਂ ਦੇ ਖਾਤਿਆਂ ’ਚ ਸਨਮਾਨ ਰਾਸ਼ੀ ਵਜੋਂ 3,824.87 ਕਰੋੜ ਰੁਪਏ ਪਾਏ

ਚੰਡੀਗੜ੍ਹ, 4 ਅਕਤੂਬਰ (ਅਜੀਤ ਬਿਊਰੋ)-ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੀ ਹਰ ਮਾਂ ਅਤੇ ਭੈਣ ਨੂੰ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀ ਬ੍ਰਾਂਡ ਅੰਬੈਸਡਰ ਐਲਾਨਦਿਆਂ ਇਸ ਪਹਿਲਕਦਮੀ ਨੂੰ ਆਪਣੀ ਕਿਸਮ ਦਾ ਪਹਿਲਾ ...

ਅਜੀਤ ਡੈਸਕ 05-10-2026

ਚੰਡੀਗੜ੍ਹ, 4 ਅਕਤੂਬਰ (ਅਜੀਤ ਬਿਊਰੋ)-ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੀ ਹਰ ਮਾਂ ਅਤੇ ਭੈਣ ਨੂੰ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀ ਬ੍ਰਾਂਡ ਅੰਬੈਸਡਰ ਐਲਾਨਦਿਆਂ ਇਸ ਪਹਿਲਕਦਮੀ ਨੂੰ ਆਪਣੀ ਕਿਸਮ ਦਾ ਪਹਿਲਾ ਸਮਾਜਿਕ ਇਨਕਲਾਬ ਕਰਾਰ ਦਿੱਤਾ, ਜੋ ਔਰਤਾਂ ਦੇ ਸਨਮਾਨ ਅਤੇ ਵਿੱਤੀ ਖ਼ੁਦਮੁਖਤਿਆਰੀ ਨੂੰ ਮਜ਼ਬੂਤ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ 75 ਲੱਖ ਤੋਂ ਵੱਧ ਔਰਤਾਂ ਦੀ ਪਹਿਲਾਂ ਹੀ ਰਜਿਸਟ੍ਰੇਸ਼ਨ ਹੋਣ ਅਤੇ ਸਨਮਾਨ ਰਾਸ਼ੀ ਵਜੋਂ 3,824.87 ਕਰੋੜ ਰੁਪਏ ਸਿੱਧੇ ਉਨ੍ਹਾਂ ਦੇ ਬੈਂਕ ਖਾਤਿਆਂ ਵਿਚ ਤਬਦੀਲ ਕੀਤੇ ਜਾਣ ਦੇ ਨਾਲ ਇਹ ਯੋਜਨਾ ਪੂਰੇ ਪੰਜਾਬ ’ਚ ਔਰਤਾਂ ਲਈ ਸਤਿਕਾਰ ਅਤੇ ਵਿੱਤੀ ਸ਼ਕਤੀਕਰਨ ਦੇ ਨਵੇਂ ਯੁੱਗ ਦੀ ਸ਼ੁਰੂਆਤ ਕਰ ਰਹੀ ਹੈ। ਇਹ ਮੌਕਾ ਉਸ ਵੇਲੇ ਭਾਵੁਕ ਹੋ ਗਿਆ, ਜਦੋਂ ਇਸ ਯੋਜਨਾ ਦੀ ਲਾਭਪਾਤਰੀ ਪਿੰਡ ਆਦਮਪੁਰਾ ਦੀ ਬੀਬੀ ਗੁਰਮੇਲ ਕੌਰ ਉਰਫ਼ ਮੇਲੋ, ਜੋ ਮੁੱਖ ਮੰਤਰੀ ਦੀ ਰਿਹਾਇਸ਼ ’ਤੇ ਆਈ ਸੀ, ਨੇ ਭਗਵੰਤ ਮਾਨ ਨਾਲ ਮੁਲਾਕਾਤ ਕੀਤੀ। ਮੁੱਖ ਮੰਤਰੀ ਨੂੰ ਦੇਖਦਿਆਂ ਹੀ ਉਸ ਨੇ ਤੁਰੰਤ ਮੁੱਖ ਮੰਤਰੀ ਨੂੰ ਕਲਾਵੇ ਵਿਚ ਲੈ ਲਿਆ ਅਤੇ ਆਸ਼ੀਰਵਾਦ ਦਿੱਤਾ। ਭਗਵੰਤ ਮਾਨ ਨੇ ਕਿਹਾ ਕਿ ਬੀਬੀ ਗੁਰਮੇਲ ਕੌਰ ਨੂੰ ਮਿਲ ਕੇ ਉਨ੍ਹਾਂ ਦੀ ਰੂਹ ਨੂੰ ਸਕੂਨ ਮਿਲਿਆ ਹੈ ਅਤੇ ਅਰਦਾਸ ਕੀਤੀ ਕਿ ਵਾਹਿਗੁਰੂ ਬੀਬੀ ਗੁਰਮੇਲ ਕੌਰ ਦੇ ਚਿਹਰੇ ’ਤੇ ਹਮੇਸ਼ਾ ਮੁਸਕਰਾਹਟ ਬਣਾਈ ਰੱਖੇ। ਮੁੱਖ ਮੰਤਰੀ ਨੇ ਬੀਬੀ ਗੁਰਮੇਲ ਕੌਰ (ਮੇਲੋ) ਦਾ ਸਨਮਾਨ ਕੀਤਾ, ਜੋ ਇਸ ਯੋਜਨਾ ਦੀ ਲਾਂਚਿੰਗ ਤੋਂ ਬਾਅਦ ਸੋਸ਼ਲ ਮੀਡੀਆ ’ਤੇ ਕਾਫ਼ੀ ਚਰਚਿਤ ਹੋਈ ਸੀ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦੀਆਂ ਲਗਪਗ 97 ਫ਼ੀਸਦੀ ਔਰਤਾਂ ਇਸ ਯੋਜਨਾ ਦਾ ਲਾਭ ਲੈਣ ਲਈ ਯੋਗ ਹਨ ਤੇ ਸਾਡਾ ਟੀਚਾ ਇਕ ਕਰੋੜ ਬੀਬੀਆਂ ਤੱਕ ਸਤਿਕਾਰ ਰਾਸ਼ੀ ਦਾ ਲਾਭ ਪਹੁੰਚਾਉਣਾ ਹੈ। ਉਨ੍ਹਾਂ ਕਿਹਾ ਕਿ ਦੇਸ਼ ’ਚ ਇਹ ਆਪਣੀ ਕਿਸਮ ਦੀ ਪਹਿਲੀ ਯੋਜਨਾ ਹੈ, ਜਿਸ ਤਹਿਤ ਸਾਰੀਆਂ ਯੋਗ ਲਾਭਪਾਤਰੀ ਬੀਬੀਆਂ ਨੂੰ ਸਤਿਕਾਰ ਰਾਸ਼ੀ ਦਿੱਤੀ ਜਾ ਰਹੀ ਹੈ। 18 ਸਾਲ ਤੋਂ ਵੱਧ ਉਮਰ ਦੀ ਹਰ ਬੀਬੀ ਨੂੰ ਹੁਣ 1,000 ਰੁਪਏ ਅਤੇ ਐੱਸ.ਸੀ. ਵਰਗ ਦੀਆਂ ਬੀਬੀਆਂ ਨੂੰ 1,500 ਰੁਪਏ ਦੀ ਵਿੱਤੀ ਸਹਾਇਤਾ ਬਾਰੇ ਉਨ੍ਹਾਂ ਦੇ ਮੋਬਾਈਲ ਫੋਨਾਂ ’ਤੇ ਮੈਸੇਜ ਆ ਰਹੇ ਹਨ।

ਪਿਛਲੀ ਖ਼ਬਰ ਸਰਕਾਰ ਤੇ ਇਮਰਾਨ ਦੀ ਪਾਰਟੀ ਵਿਚਾਲੇ ਗੱਲਬਾਤ ਨਾਕਾਮ-ਪੀ.ਟੀ.ਆਈ. ਵਲੋਂ ਰੋਸ ਮਾਰਚ ਦੀ ਤਿਆਰੀ ਇਸਲਾਮਾਬਾਦ ’ਚ ਦਾਖ਼ਲੇ ’ਤੇ... ਅਗਲੀ ਖ਼ਬਰ ਮੁੱਖ ਚੋਣ ਕਮਿਸ਼ਨਰ ਖ਼ਿਲਾਫ਼ ਲੋਕ ਰੋਹ ਵਧਿਆ-ਮੁੰਬਈ ’ਚ ਸ਼ਿਵ ਸੈਨਾ ਵਲੋਂ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।