ਚੰਡੀਗੜ੍ਹ, 13 ਅਕਤੂਬਰ (ਵਿਕਰਮਜੀਤ ਸਿੰਘ ਮਾਨ)-ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ‘ਆਪ’ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ’ਤੇ ਗੰਭੀਰ ਸਵਾਲ ਖੜ੍ਹੇ ਕੀਤੇ। ਬਾਜਵਾ ਨੇ ਕਿਹਾ ਕਿ ਜਦੋਂ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲੇ ਲੋਕਾਂ ਦੀਆਂ ਮੌਤਾਂ, ਧਮਕੀਆਂ ਅਤੇ ਤੰਗ-ਪ੍ਰੇਸ਼ਾਨ ਕੀਤੇ ਜਾਣ ਨਾਲ ਜੁੜੇ ਮਾਮਲੇ ਸਾਹਮਣੇ ਆਉਂਦੇ ਹਨ, ਤਾਂ ਸਰਕਾਰ ਨੂੰ ਜਵਾਬ ਦੇਣਾ ਚਾਹੀਦਾ ਹੈ ਕਿ ਅਜਿਹੇ ਨਾਗਰਿਕਾਂ ਦੀ ਸੁਰੱਖਿਆ ਲਈ ਕੀ ਕਦਮ ਚੁੱਕੇ ਜਾ ਰਹੇ ਹਨ। ਉਨ੍ਹਾਂ ਝੋਟਾ ਦੇ ਕਤਲ ਦੀ ਨਿਰਪੱਖ ਅਤੇ ਸਮਾਂਬੱਧ ਜਾਂਚ ਕਰਵਾਉਣ, ਦੋਸ਼ੀਆਂ ਨੂੰ ਕਾਨੂੰਨ ਅਨੁਸਾਰ ਸਜ਼ਾ ਦਿਵਾਉਣ ਅਤੇ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲੇ ਕਾਰਕੁੰਨਾਂ ਨੂੰ ਪ੍ਰਭਾਵਸ਼ਾਲੀ ਸੁਰੱਖਿਆ ਮੁਹੱਈਆ ਕਰਵਾਉਣ ਦੀ ਮੰਗ ਕੀਤੀ।
ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲਿਆਂ ਦੀ ਸੁਰੱਖਿਆ ’ਤੇ ਵੱਡਾ ਸਵਾਲ-ਬਾਜਵਾ
ਚੰਡੀਗੜ੍ਹ, 13 ਅਕਤੂਬਰ (ਵਿਕਰਮਜੀਤ ਸਿੰਘ ਮਾਨ)-ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ‘ਆਪ’ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ’ਤੇ ਗੰਭੀਰ ...
ਅਜੀਤ ਡੈਸਕ
14-10-2026