14-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਪੰਜਾਬ ’ਚ ਕਾਨੂੰਨ-ਵਿਵਸਥਾ ਦਾ ਜਨਾਜ਼ਾ ਨਿਕਲ ਚੁੱਕਿਆ ਹੈ-ਮਜੀਠੀਆ

ਚੰਡੀਗੜ੍ਹ, 13 ਅਕਤੂਬਰ (ਅਜੀਤ ਬਿਊਰੋ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਅੱਜ ਪੰਜਾਬ ’ਚ ਢਹਿ ਚੁੱਕੀ ਕਾਨੂੰਨ-ਵਿਵਸਥਾ ਨੂੰ ਲੈ ਕੇ ਭਗਵੰਤ ਮਾਨ ਸਰਕਾਰ ’ਤੇ ਹਮਲਾ ਕਰਦਿਆਂ ਕਿਹਾ ਕਿ ਭਗਵੰਤ ਮਾਨ ਦਾ ਸਾਰਾ ਧਿਆਨ ...

ਅਜੀਤ ਡੈਸਕ 14-10-2026

ਚੰਡੀਗੜ੍ਹ, 13 ਅਕਤੂਬਰ (ਅਜੀਤ ਬਿਊਰੋ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਅੱਜ ਪੰਜਾਬ ’ਚ ਢਹਿ ਚੁੱਕੀ ਕਾਨੂੰਨ-ਵਿਵਸਥਾ ਨੂੰ ਲੈ ਕੇ ਭਗਵੰਤ ਮਾਨ ਸਰਕਾਰ ’ਤੇ ਹਮਲਾ ਕਰਦਿਆਂ ਕਿਹਾ ਕਿ ਭਗਵੰਤ ਮਾਨ ਦਾ ਸਾਰਾ ਧਿਆਨ ਸਿਰਫ ਦਿੱਲੀ ਵਾਲਿਆਂ ਦੀ ਸੇਵਾ ’ਚ ਲੱਗਾ ਹੋਇਆ ਹੈ, ਜੋ ਪੰਜਾਬ ਨੂੰ ਲੁੱਟ ਅਤੇ ਕੁੱਟ ਰਹੇ ਹਨ। ਪੰਜਾਬ ’ਚ ਲਗਾਤਾਰ ਕਾਨੂੰਨ-ਵਿਵਸਥਾ ਦਾ ਜਨਾਜ਼ਾ ਨਿਕਲ ਚੁੱਕਿਆ ਹੈ। ਮਾਨਸਾ ’ਚ ਪਰਵਿੰਦਰ ਸਿੰਘ ਝੋਟਾ ਲੰਬੇ ਸਮੇਂ ਤੋਂ ਚਿੱਟੇ ਖਿਲਾਫ਼ ਆਵਾਜ਼ ਬੁਲੰਦ ਕਰਦਾ ਆ ਰਿਹਾ ਸੀ। ਅੱਜ ਸਵੇਰੇ ਉਸ ਦੀ ਹੱਤਿਆ ਕਰ ਦਿੱਤੀ ਗਈ। ਉਨ੍ਹਾਂ ਕਿਹਾ ਕਿ ਬੇਸ਼ੱਕ ਉਹ ਗਵਰਨਰ ਰਾਜ ਦੇ ਖਿਲਾਫ਼ ਹਨ, ਪਰ ਜਿਸ ਤਰ੍ਹਾਂ ਦੇ ਹਾਲਾਤ ਬਣ ਚੁੱਕੇ ਹਨ, ਉਹ ਰਾਜਪਾਲ ਨੂੰ ਅਪੀਲ ਕਰਨਗੇ ਕਿ ਜਲਦੀ ਤੋਂ ਜਲਦੀ ਸਰਕਾਰ ਨੂੰ ਭੰਗ ਕਰਕੇ ਗਵਰਨਰ ਰਾਜ ਲਾਗੂ ਕਰ ਦਿੱਤਾ ਜਾਵੇ।  ਮਜੀਠੀਆ ਨੇ ਪੰਜਾਬ ਦੇ ਲੋਕਾਂ ਨੂੰ ਇਕੱਠੇ ਹੋਣ ਦੀ ਅਪੀਲ ਕਰਦਿਆਂ ਕਿਹਾ ਕਿ ਪਰਵਿੰਦਰ ਸਿੰਘ ਝੋਟਾ ਨੂੰ ਇਨਸਾਫ਼ ਦਿਵਾਉਣ ਲਈ ਹਰ ਪੱਧਰ ’ਤੇ ਲੜਾਈ ਲੜੀ ਜਾਵੇਗੀ।

ਪਿਛਲੀ ਖ਼ਬਰ ਝੋਟਾ ਦੀ ਹੱਤਿਆ ਲਈ ਸੂਬਾ ਸਰਕਾਰ ਜ਼ਿੰਮੇਵਾਰ-ਤਰਸੇਮ ਸਿੰਘ ਅਗਲੀ ਖ਼ਬਰ ਚੰਨੀ ਵਲੋਂ ਪਰਵਿੰਦਰ ਸਿੰਘ ਦੀ ਹੱਤਿਆ ਦੀ ਸਖ਼ਤ ਨਿੰਦਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।