ਮੁੰਬਈ, 15 ਅਕਤੂਬਰ (ਪੀ.ਟੀ.ਆਈ.)-ਅਧਿਕਾਰੀਆਂ ਨੇ ਵੀਰਵਾਰ ਨੂੰ ਕਿਹਾ ਕਿ ਮੁੰਬਈ ਪੁਲਿਸ ਨੇ ਬਾਲੀਵੁੱਡ ਅਦਾਕਾਰ ਇਮਰਾਨ ਖਾਨ, ਜੋ ਕਿ ਇੱਕ ਅਮਰੀਕੀ ਨਾਗਰਿਕ ਹੈ, ਨੂੰ ਇਮੀਗ੍ਰੇਸ਼ਨ ਅਤੇ ਵਿਦੇਸ਼ੀ ਐਕਟ ਦੀ ਉਲੰਘਣਾ ਕਰਨ ਦੇ ਦੋਸ਼ ਵਿਚ 28 ਅਕਤੂਬਰ ਤੱਕ ਭਾਰਤ ਛੱਡਣ ਦਾ ਨਿਰਦੇਸ਼ ਦਿੱਤਾ ਹੈ। ਇਹ ਕਾਰਵਾਈ ਅਦਾਕਾਰ ਵੱਲੋਂ 10 ਅਕਤੂਬਰ ਨੂੰ ਮੁੰਬਈ ਦੇ ਅਗਸਤ ਕ੍ਰਾਂਤੀ ਮੈਦਾਨ ਵਿਚ ਇੱਕ ਵਿਰੋਧ ਪ੍ਰਦਰਸ਼ਨ ਵਿਚ ਹਿੱਸਾ ਲੈਣ ਤੋਂ ਬਾਅਦ ਕੀਤੀ ਗਈ ਹੈ, ਜਿੱਥੇ ਪ੍ਰਦਰਸ਼ਨਕਾਰੀਆਂ ਨੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਕੀਤੀ ਸੀ। ਪੁਲਿਸ ਨੇ ਵਿਰੋਧ ਪ੍ਰਦਰਸ਼ਨ ਦੌਰਾਨ ਖਾਨ ਨੂੰ ਥੋੜ੍ਹੇ ਸਮੇਂ ਲਈ ਹਿਰਾਸਤ ਵਿੱਚ ਲੈ ਲਿਆ।ਇਮਰਾਨ ਖਾਨ (43), ਜੋ ਕਈ ਬਾਲੀਵੁੱਡ ਫਿਲਮਾਂ ਵਿਚ ਨਜ਼ਰ ਆ ਚੁੱਕੇ ਹਨ, ਸੁਪਰਸਟਾਰ ਆਮਿਰ ਖਾਨ ਦੇ ਭਤੀਜੇ ਹਨ। ਇਸੇ ਦੌਰਾਨ ਅਦਾਕਾਰ ਇਮਰਾਨ ਖਾਨ 28 ਅਕਤੂਬਰ ਤੱਕ ਦੇਸ਼ ਛੱਡਣ ਲਈ ਕਹਿਣ ਵਾਲੇ ਨੋਟਿਸ ਨੂੰ ਚੁਣੌਤੀ ਦੇਣ ਲਈ ਬੰਬੇ ਹਾਈ ਕੋਰਟ ਦਾ ਦਰਵਾਜ਼ਾ ਖੜਕਾਉਣਗੇ।
ਮੁੰਬਈ ਪੁਲਿਸ ਵਲੋਂ ਅਦਾਕਾਰ ਇਮਰਾਨ ਖਾਨ ਨੂੰ 28 ਤੱਕ ਭਾਰਤ ਛੱਡਣ ਦੇ ਨਿਰਦੇਸ਼
ਮੁੰਬਈ, 15 ਅਕਤੂਬਰ (ਪੀ.ਟੀ.ਆਈ.)-ਅਧਿਕਾਰੀਆਂ ਨੇ ਵੀਰਵਾਰ ਨੂੰ ਕਿਹਾ ਕਿ ਮੁੰਬਈ ਪੁਲਿਸ ਨੇ ਬਾਲੀਵੁੱਡ ਅਦਾਕਾਰ ਇਮਰਾਨ ਖਾਨ, ਜੋ ਕਿ ਇੱਕ ਅਮਰੀਕੀ ਨਾਗਰਿਕ ਹੈ, ਨੂੰ ਇਮੀਗ੍ਰੇਸ਼ਨ ਅਤੇ ਵਿਦੇਸ਼ੀ ਐਕਟ ਦੀ ਉਲੰਘਣਾ ਕਰਨ ਦੇ ਦੋਸ਼ ਵਿਚ 28 ਅਕਤੂਬਰ ਤੱਕ ...
ਅਜੀਤ ਡੈਸਕ
16-10-2026