16-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-10-2026

ਪਰਵਿੰਦਰ ਸਿੰਘ ਝੋਟੇ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਪੁਲਿਸ ਵਚਨਬੱਧ-ਐਸ.ਐਸ.ਪੀ. ਕਿਹਾ, ਮੁਕੱਦਮੇ ’ਚ ਨਾਮਜ਼ਦ ਚਾਰੇ ਦੋਸ਼ੀ ਗ੍ਰਿਫ਼ਤਾਰ

ਮਾਨਸਾ, 15 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)-ਜ਼ਿਲ੍ਹਾ ਪੁਲਿਸ ਮੁਖੀ ਮਾਨਸਾ ਵੈਭਵ ਚੌਧਰੀ ਨੇ ਦਾਅਵੇ ਨਾਲ ਕਿਹਾ ਕਿ ਐਂਟੀ ਡਰੱਗ ਫੋਰਸ ਦੇ ਆਗੂ ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਦੇ ਮਾਮਲੇ ’ਚ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਪੁਲਿਸ ਵਚਨਬੱਧ ਹੈ। ...

ਅਜੀਤ ਡੈਸਕ 16-10-2026

ਮਾਨਸਾ, 15 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)-ਜ਼ਿਲ੍ਹਾ ਪੁਲਿਸ ਮੁਖੀ ਮਾਨਸਾ ਵੈਭਵ ਚੌਧਰੀ ਨੇ ਦਾਅਵੇ ਨਾਲ ਕਿਹਾ ਕਿ ਐਂਟੀ ਡਰੱਗ ਫੋਰਸ ਦੇ ਆਗੂ ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਦੇ ਮਾਮਲੇ ’ਚ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਪੁਲਿਸ ਵਚਨਬੱਧ ਹੈ। ਦੇਰ ਸ਼ਾਮ ਆਪਣੇ ਦਫ਼ਤਰ ਵਿਖੇ ਪ੍ਰੈੱਸ ਕਾਨਫ਼ਰੰਸ ਦੌਰਾਨ ਐਸ.ਐਸ.ਪੀ. ਨੇ ਦੱਸਿਆ ਕਿ ਮੁੱਖ ਮੁਲਜ਼ਮ ਅਸ਼ਵਨੀ ਕੁਮਾਰ ਤੋਂ ਇਲਾਵਾ ਉਸ ਦੀ ਪਤਨੀ ਨੀਲਮ ਰਾਣੀ, ਚਚੇਰੇ ਭਰਾ ਵਿਪਨ ਗਰਗ ਤੇ ਇਕ ਹੋਰ ਵਿਅਕਤੀ ਲਾਡੀ ਬਰਨਾਲਾ ਨੂੰ ਮੁਕੱਦਮੇ ’ਚ ਨਾਮਜ਼ਦ ਕੀਤਾ ਗਿਆ ਸੀ। ਉਨ੍ਹਾਂ ਦੱਸਿਆ ਕਿ ਸਾਰਿਆਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਜਦਕਿ ਅਸ਼ਵਨੀ ਤੇ ਵਿਪਨ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਹੈ। ਉਨ੍ਹਾਂ ਮ੍ਰਿਤਕ ਦੇ ਪਰਿਵਾਰ ਨਾਲ ਹਮਦਰਦੀ ਜ਼ਾਹਿਰ ਕਰਦਿਆਂ ਦੱਸਿਆ ਕਿ ਹੱਤਿਆ ਕਾਂਡ ਦੀ ਤਕਨੀਕੀ ਤੇ ਪਾਰਦਰਸ਼ੀ ਢੰਗ ਨਾਲ ਜਾਂਚ ਕੀਤੀ ਜਾ ਰਹੀ ਹੈ ਤੇ ਕਿਸੇ ਵੀ ਦੋਸ਼ੀ ਨੂੰ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਮੁੱਢਲੀ ਪੁੱਛ-ਗਿੱਛ ’ਚ ਦੋਸ਼ੀ ਨੇ ਮੰਨਿਆ ਹੈ ਕਿ ਪਤਨੀ ਨੂੰ ਇਸ ਸੰਬੰਧੀ ਸਾਰੀ ਜਾਣਕਾਰੀ ਸੀ। ਐਸ.ਐਸ.ਪੀ. ਨੇ ਦੱਸਿਆ ਕਿ ਦੁਕਾਨਦਾਰ ਮੋਹਾਲੀ ਤੋਂ ਨਸ਼ੀਲੀਆਂ ਦਵਾਈਆਂ ਲੈ ਕੇ ਆਉਂਦਾ ਸੀ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕੀ ਅਮਨ-ਸ਼ਾਂਤੀ ਬਣਾ ਕੇ ਰੱਖਣ। ਐਸ.ਐਸ.ਪੀ. ਨੇ ਕਿਹਾ ਕਿ ਥਾਣਾ ਸ਼ਹਿਰੀ-2 ਮਾਨਸਾ ਦੀ ਮੁਖੀ ਬੇਅੰਤ ਕੌਰ ਨੂੰ ਮੁਅੱਤਲ ਕਰ ਕੇ ਵਿਭਾਗੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਡੀ.ਐੱਸ.ਪੀ. ਖ਼ਿਲਾਫ਼ ਕਾਰਵਾਈ ਲਈ ਉੱਚ ਅਧਿਕਾਰੀਆਂ ਨੂੰ ਲਿਖਿਆ ਗਿਆ ਹੈ।

ਪਿਛਲੀ ਖ਼ਬਰ ਮੁੱਖ ਮੰਤਰੀ ਦੀ ਫਰਾਂਸ ਫੇਰੀ ਨੂੰ ਕੇਂਦਰ ਨੇ ਨਹੀਂ ਦਿੱਤੀ ਇਜਾਜ਼ਤ * ਪੰਜਾਬ ਸਰਕਾਰ ਵਲੋਂ ਹਾਈ ਕੋਰਟ ਦਾ ਰੁਖ * ਕੇਂਦਰ ਤ... ਅਗਲੀ ਖ਼ਬਰ ਮੁੰਬਈ ਪੁਲਿਸ ਵਲੋਂ ਅਦਾਕਾਰ ਇਮਰਾਨ ਖਾਨ ਨੂੰ 28 ਤੱਕ ਭਾਰਤ ਛੱਡਣ ਦੇ ਨਿਰਦੇਸ਼

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।