ਨਵੀਂ ਦਿੱਲੀ, 16 ਅਕਤੂਬਰ (ਡਾ. ਬਲਵਿੰਦਰ ਸਿੰਘ ਸੋਢੀ)-ਕੇਂਦਰ ਸਰਕਾਰ ਨੇ ਪੈਟਰੋਲੀਅਮ ਉਤਪਾਦਾਂ ਦੀ ਬਰਾਮਦ ’ਤੇ ਲੱਗਣ ਵਾਲੇ ਟੈਕਸਾਂ ’ਚ ਫੇਰਬਦਲ ਕਰਦਿਆਂ ਡੀਜ਼ਲ ਦੀ ਬਰਾਮਦ ’ਤੇ ਵਿੰਡਫਾਲ ਟੈਕਸ ਘਟਾ ਦਿੱਤਾ ਹੈ, ਜਦਕਿ ਪੈਟਰੋਲ ਦੀ ਬਰਾਮਦ ’ਤੇ ਟੈਕਸ ਵਧਾ ਦਿੱਤਾ ਗਿਆ ਹੈ। ਨਵੀਆਂ ਦਰਾਂ 16 ਅਕਤੂਬਰ ਤੋਂ ਸ਼ੁਰੂ ਹੋਣ ਵਾਲੇ ਪੰਦਰਵਾੜੇ ਲਈ ਲਾਗੂ ਹੋਣਗੀਆਂ। ਵਿੱਤ ਮੰਤਰਾਲੇ ਵੱਲੋਂ ਜਾਰੀ ਨੋਟੀਫਿਕੇਸ਼ਨ ਅਨੁਸਾਰ, ਡੀਜ਼ਲ ਦੀ ਬਰਾਮਦ ’ਤੇ ਵਿਸ਼ੇਸ਼ ਵਾਧੂ ਆਬਕਾਰੀ ਡਿਊਟੀ (ਐੱਸ.ਏ.ਈ.ਡੀ.) ਤੇ ਸੜਕ ਤੇ ਬੁਨਿਆਦੀ ਢਾਂਚਾ ਸੈੱਸ ਸਮੇਤ ਕੁੱਲ ਡਿਊਟੀ 16 ਰੁਪਏ ਪ੍ਰਤੀ ਲੀਟਰ ਤੋਂ ਘਟਾ ਕੇ 8.5 ਰੁਪਏ ਪ੍ਰਤੀ ਲੀਟਰ ਕਰ ਦਿੱਤੀ ਗਈ ਹੈ। ਇਸ ਦੇ ਉਲਟ, ਪੈਟਰੋਲ ਦੀ ਬਰਾਮਦ ’ਤੇ ਲੱਗਣ ਵਾਲੀ ਡਿਊਟੀ 0.5 ਰੁਪਏ ਪ੍ਰਤੀ ਲੀਟਰ ਤੋਂ ਵਧਾ ਕੇ 2.5 ਰੁਪਏ ਪ੍ਰਤੀ ਲੀਟਰ ਕਰ ਦਿੱਤੀ ਗਈ ਹੈ। ਇਸ ਦੌਰਾਨ, ਹਵਾਈ ਜਹਾਜ਼ਾਂ ’ਚ ਵਰਤੇ ਜਾਣ ਵਾਲੇ ਏਵੀਏਸ਼ਨ ਟਰਬਾਈਨ ਫਿਊਲ (ਏ.ਟੀ.ਐੱਫ.) ਦੀ ਬਰਾਮਦ ’ਤੇ ਡਿਊਟੀ 10.5 ਰੁਪਏ ਪ੍ਰਤੀ ਲੀਟਰ ’ਤੇ ਬਰਕਰਾਰ ਰੱਖੀ ਗਈ ਹੈ। ਸਰਕਾਰ ਵੱਲੋਂ ਟੈਕਸ ਦਰਾਂ ’ਚ ਕੀਤਾ ਗਿਆ ਇਹ ਬਦਲਾਅ ਅਜਿਹੇ ਸਮੇਂ ਸਾਹਮਣੇ ਆਇਆ ਹੈ, ਜਦੋਂ ਪੈਟਰੋਲੀਅਮ ਉਤਪਾਦਾਂ ਦੀ ਬਰਾਮਦ ’ਤੇ ਲਾਗੂ ਲੇਵੀਆਂ ਦੀ ਸਮੀਖਿਆ ਕੀਤੀ ਜਾ ਰਹੀ ਹੈ। ਨਵੀਆਂ ਦਰਾਂ ਤਹਿਤ ਜਿੱਥੇ ਡੀਜ਼ਲ ਦੀ ਬਰਾਮਦ ’ਤੇ ਟੈਕਸ ਦਾ ਬੋਝ ਘਟੇਗਾ, ਉੱਥੇ ਹੀ ਪੈਟਰੋਲ ਦੀ ਬਰਾਮਦ ’ਤੇ ਪਹਿਲਾਂ ਨਾਲੋਂ ਵੱਧ ਡਿਊਟੀ ਅਦਾ ਕਰਨੀ ਪਵੇਗੀ।
ਸਰਕਾਰ ਨੇ ਡੀਜ਼ਲ ਦੀ ਬਰਾਮਦ ’ਤੇ ਟੈਕਸ ਘਟਾਇਆ, ਪੈਟਰੋਲ ’ਤੇ ਵਧਾਇਆ
ਨਵੀਂ ਦਿੱਲੀ, 16 ਅਕਤੂਬਰ (ਡਾ. ਬਲਵਿੰਦਰ ਸਿੰਘ ਸੋਢੀ)-ਕੇਂਦਰ ਸਰਕਾਰ ਨੇ ਪੈਟਰੋਲੀਅਮ ਉਤਪਾਦਾਂ ਦੀ ਬਰਾਮਦ ’ਤੇ ਲੱਗਣ ਵਾਲੇ ਟੈਕਸਾਂ ’ਚ ਫੇਰਬਦਲ ਕਰਦਿਆਂ ਡੀਜ਼ਲ ਦੀ ਬਰਾਮਦ ’ਤੇ ਵਿੰਡਫਾਲ ਟੈਕਸ ਘਟਾ ਦਿੱਤਾ ਹੈ, ਜਦਕਿ ...
ਅਜੀਤ ਡੈਸਕ
17-10-2026