20-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

ਲੁਧਿਆਣਾ ਦੇ ਪੁਲਿਸ ਕਮਿਸ਼ਨਰ ਤੋਂ ਈ.ਡੀ. ਨੇ ਕੀਤੀ ਪੁੱਛਗਿੱਛ

ਲੁਧਿਆਣਾ ਦੇ ਪੁਲਿਸ ਕਮਿਸ਼ਨਰ ਤੋਂ ਈ.ਡੀ. ਨੇ ਕੀਤੀ ਪੁੱਛਗਿੱਛ

ਅਜੀਤ ਡੈਸਕ 20-10-2026

ਚੰਡੀਗੜ੍ਹ, 19 ਅਕਤੂਬਰ (ਕਪਿਲ ਵਧਵਾ)-ਮੁੱਖ ਮੰਤਰੀ ਭਗਵੰਤ ਮਾਨ ਦੀ ਵਿਵਾਦਤ ਵੀਡੀਓ ਨਾਲ ਜੁੜੀਆਂ ਕਥਿਤ ਜਾਅਲੀ ਫੋਰੈਂਸਿਕ ਰਿਪੋਰਟਾਂ ਤੇ ਹਵਾਲਾ ਰਾਸ਼ੀ ਦੇ ਮਾਮਲੇ ’ਚ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਲੁਧਿਆਣਾ ਦੇ ਪੁਲਿਸ ਕਮਿਸ਼ਨਰ ਆਈ.ਪੀ.ਐੱਸ. ਸਵਪਨ ਸ਼ਰਮਾ ਤੋਂ ਪੁੱਛਗਿੱਛ ਕੀਤੀ। ਸਵਪਨ ਸ਼ਰਮਾ ਸੋਮਵਾਰ ਸਵੇਰ ਨੂੰ ਅਧਿਕਾਰੀਆਂ ਵਲੋਂ ਨਿਰਧਾਰਿਤ ਕੀਤੇ ਹੋਏ ਸਮੇਂ ’ਤੇ ਚੰਡੀਗੜ੍ਹ ਦੇ ਸੈਕਟਰ-17 ਸਥਿਤ ਈ.ਡੀ ਦੇ ਜ਼ੋਨਲ ਦਫ਼ਤਰ ਪਹੁੰਚੇ ਸਨ ਤੇ ਬਾਅਦ ਦੁਪਹਿਰ ਕਰੀਬ 4 ਵਜੇ ਬਿਨਾਂ ਮੀਡੀਆ ਨਾਲ ਗੱਲਬਾਤ ਕੀਤੇ ਉੱਥੋਂ ਰਵਾਨਾ ਹੋ ਗਏ। ਜਾਣਕਾਰੀ ਅਨੁਸਾਰ ਈ.ਡੀ. ਨੇ ਸਵਪਨ ਸ਼ਰਮਾ ਨੂੰ ਮਨੀ ਲਾਂਡਰਿੰਗ ਰੋਕੂ ਕਾਨੂੰਨ ਤਹਿਤ ਨਿੱਜੀ ਤੌਰ ’ਤੇ ਪੇਸ਼ ਹੋਣ ਲਈ ਸੰਮਨ ਜਾਰੀ ਕੀਤੇ ਸਨ। ਜਾਂਚ ਦਾ ਸਬੰਧ ਮੁੱਖ ਮੰਤਰੀ ਭਗਵੰਤ ਮਾਨ ਦੀ ਇਕ ਵਿਵਾਦਿਤ ਵੀਡੀਓ ਨਾਲ ਜੁੜੀਆਂ ਕਥਿਤ ਜਾਅਲੀ ਫੋਰੈਂਸਿਕ ਰਿਪੋਰਟਾਂ ਤਿਆਰ ਕਰਵਾਉਣ ਤੇ ਇਸ ਲਈ ਪੈਸੇ ਦੇ ਲੈਣ-ਦੇਣ ਦੇ ਦੋਸ਼ਾਂ ਨਾਲ ਹੈ।

ਪਿਛਲੀ ਖ਼ਬਰ ਸਰਕਾਰੀ ਕਰਮਚਾਰੀ ਲਈ ਮੌਤ ਦੀ ਸਜ਼ਾ ਵਾਂਗ ਹੈ ਨੌਕਰੀ ਤੋਂ ਬਰਖਾਸਤਗੀ-ਸੁਪਰੀਮ ਕੋਰਟ ਅਗਲੀ ਖ਼ਬਰ ਮਨੀਪੁਰ ’ਚ ਅੱਤਵਾਦੀ ਹਮਲੇ ’ਚ ਤਿੰਨ ਲੋਕਾਂ ਦੀ ਮੌਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।