21-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-10-2026

ਰਾਸ਼ਟਰਪਤੀ, ਪ੍ਰਧਾਨ ਮੰਤਰੀ ਸਮੇਤ ਕਈ ਸ਼ਖ਼ਸੀਅਤਾਂ ਵਲੋਂ ਦੁਸਹਿਰੇ ਦੀਆਂ ਵਧਾਈਆਂ

ਰਾਸ਼ਟਰਪਤੀ, ਪ੍ਰਧਾਨ ਮੰਤਰੀ ਸਮੇਤ ਕਈ ਸ਼ਖ਼ਸੀਅਤਾਂ ਵਲੋਂ ਦੁਸਹਿਰੇ ਦੀਆਂ ਵਧਾਈਆਂ

ਅਜੀਤ ਡੈਸਕ 21-10-2026

ਨਵੀਂ ਦਿੱਲੀ, 20 ਅਕਤੂਬਰ (ਉਪਮਾ ਡਾਗਾ ਪਾਰਥ)- ਦੁਸਹਿਰੇ ਮੌਕੇ ਰਾਸ਼ਟਰਪਤੀ, ਪ੍ਰਧਾਨ ਮੰਤਰੀ ਸਮੇਤ ਕਈ ਸ਼ਖ਼ਸੀਅਤਾਂ ਨੇ ਦੇਸ਼ਵਾਸੀਆਂ ਨੂੰ ਵਧਾਈ ਦਿੱਤੀ। ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਸੋਸ਼ਲ ਮੀਡੀਆ ਮੰਚ ‘ਐਕਸ’ ’ਤੇ ਪਾਏ ਸੰਦੇਸ਼ ’ਚ ਦੇਸ਼ਵਾਸੀਆਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਦੁਸਹਿਰੇ ਦੇ ਤਿਉਹਾਰ ਦੀ ਵਿਸ਼ੇਸ਼ ਅਹਿਮੀਅਤ ਹੈ। ਇਹ ਭਗਵਾਨ ਸ੍ਰੀ ਰਾਮ ਦੀ ਰਾਵਣ ’ਤੇ ਜਿੱਤ ਦਾ ਪ੍ਰਤੀਕ ਹੈ। ਭਗਵਾਨ ਸ੍ਰੀ ਰਾਮ ਨੂੰ ਸਚਾਈ ਅਤੇ ਨੈਤਿਕ ਆਚਰਣ ਦੇ ਪ੍ਰਤੀਕ ਵਜੋਂ ਪੂਜਿਆ ਜਾਂਦਾ ਹੈ। ਇਹ ਤਿਉਹਾਰ ਅਧਰਮ ਅਤੇ ਅਨਿਆਂ ’ਤੇ ਧਰਮ ਅਤੇ ਨਿਆਂ ਦੀ ਜਿੱਤ ਦਾ ਜਸ਼ਨ ਮਨਾਉਂਦਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੁਸਹਿਰੇ ਦੀਆਂ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਇਹ ਤਿਉਹਾਰ ਸਭ ਦੇ ਜੀਵਨ ’ਚ ਖ਼ੁਸ਼ੀਆਂ, ਵਿਕਾਸ ਅਤੇ ਸਫ਼ਲਤਾ ਲਿਆਏ। ਲੋਕ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਦੇਸ਼ਵਾਸੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਹੰਕਾਰ, ਅਨਿਆਂ ਅਤੇ ਜ਼ੁਲਮ ਤੇ ਸਚਾਈ ਅਤੇ ਨਿਆਂ ਦੀ ਜਿੱਤ ਦਾ ਇਹ ਤਿਉਹਾਰ ਤੁਹਾਡੇ ਜੀਵਨ ’ਚ ਸੁਖ, ਸ਼ਾਂਤੀ ਅਤੇ ਵਿਕਾਸ ਲੈ ਕੇ ਆਏ।

 

ਪਿਛਲੀ ਖ਼ਬਰ ਰਿਸ਼ਵਤ ਮੰਗਣ ਦੇ ਮਾਮਲੇ ’ਚ ਜਾਂਚ ਲਈ ਸਰਕਾਰ ਤੋਂ ਮਨਜ਼ੂਰੀ ਲੈਣ ਦੀ ਲੋੜ ਨਹੀਂ-ਸੁਪਰੀਮ ਕੋਰਟ ਅਗਲੀ ਖ਼ਬਰ ਸਰਕਾਰ ਬਦਲਣ ਦੇ ਉਦੇਸ਼ ਨਾਲ ਹੋਣ ਵਾਲੇ ਅੰਦੋਲਨ ਸਮੱਸਿਆ ਦਾ ਹੱਲ ਨਹੀਂ-ਭਾਗਵਤ ਆਰ.ਐਸ.ਐਸ. ਦਾ ਸਾਲਾਨਾ ਵਿਜੇਦਸ਼ਮੀ ਸਮਾਰੋ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।