ਨਵੀਂ ਦਿੱਲੀ, 22 ਅਕਤੂਬਰ (ਜਗਤਾਰ ਸਿੰਘ)-ਦਿੱਲੀ ਪੁਲਿਸ ਨੇ ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੁਸਾਂਝ ਦੇ 30 ਅਕਤੂਬਰ ਨੂੰ ਹੋਣ ਵਾਲੇ ਕੰਸਰਟ ‘ਔਰਾ ਇੰਡੀਆ ਟੂਰ’ ਨੂੰ ਮਨਜ਼ੂਰੀ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਇਹ ਲਾਈਵ ਸ਼ੋਅ ਦਿੱਲੀ ਦੇ ਜਵਾਹਰ ਲਾਲ ਨਹਿਰੂ ਸਟੇਡੀਅਮ ਵਿਚ ਹੋਣਾ ਤੈਅ ਹੋਇਆ ਸੀ। ਦਿੱਲੀ ਪੁਲਿਸ ਦੇ ਡਿਪਟੀ ਕਮਿਸ਼ਨਰ (ਦੱਖਣੀ ਜ਼ਿਲ੍ਹਾ) ਦੇ ਦਫ਼ਤਰ ਵਲੋਂ ‘ਬੁੱਕ ਮਾਈ ਸ਼ੋਅ’ ਨੂੰ ਭੇਜੇ ਪੱਤਰ ਵਿਚ ਦੱਸਿਆ ਗਿਆ ਹੈ ਕਿ ਤਿਉਹਾਰਾਂ ਦੇ ਸੀਜ਼ਨ ਕਾਰਨ ਸੁਰੱਖਿਆ ਅਤੇ ਕਾਨੂੰਨ ਵਿਵਸਥਾ ਦੀਆਂ ਵਚਨਬੱਧਤਾਵਾਂ ਅਤੇ ਕੁਝ ਖ਼ਾਸ ਸੁਰੱਖਿਆ ਖ਼ਦਸ਼ਿਆਂ ਨੂੰ ਦੇਖਦੇ ਹੋਏ ਇਸ ਪ੍ਰੋਗਰਾਮ ਨੂੰ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ । ਪੁਲਿਸ ਵੱਲੋਂ ਮਨਜ਼ੂਰੀ ਨਾ ਮਿਲਣ ਕਾਰਨ ਟਿਕਟਾਂ ਖ਼ਰੀਦ ਚੁੱਕੇ ਹਜ਼ਾਰਾਂ ਪ੍ਰਸੰਸਕਾਂ ਨੂੰ ਵੱਡਾ ਝਟਕਾ ਲੱਗਾ ਹੈ ਤੇ ਇਸ ਸ਼ੋਅ ਦੇ ਭਵਿੱਖ ’ਤੇ ਸਵਾਲੀਆ ਨਿਸ਼ਾਨ ਖੜ੍ਹਾ ਹੋ ਗਿਆ ਹੈ। ਹਾਲਾਂਕਿ, ਅਜੇ ਇਹ ਸਪਸ਼ਟ ਨਹੀਂ ਹੈ ਕਿ ਸ਼ੋਅ ਨੂੰ ਕਿਸੇ ਹੋਰ ਸਥਾਨ ’ਤੇ ਸ਼ਿਫ਼ਟ ਕੀਤਾ ਜਾਵੇਗਾ ਜਾਂ ਤਰੀਕ ਅੱਗੇ ਵਧਾਈ ਜਾਵੇਗੀ। ਇਹ ਸ਼ੋਅ ਦਿਲਜੀਤ ਦੇ ‘ਔਰਾ ਇੰਡੀਆ ਟੂਰ’ ਦਾ ਪਹਿਲਾ ਕੰਸਰਟ ਸੀ, ਜਿਸ ਤੋਂ ਬਾਅਦ ਉਨ੍ਹਾਂ ਨੇ ਦੇਸ਼ ਦੇ ਹੋਰ ਵੱਖ-ਵੱਖ ਸ਼ਹਿਰਾਂ ਜਿਵੇਂ ਕਿ ਇੰਦੌਰ, ਅਹਿਮਦਾਬਾਦ, ਮੁੰਬਈ, ਬੈਂਗਲੁਰੂ, ਲਖਨਊ ਤੇ ਚੰਡੀਗੜ੍ਹ ਵਿਚ ਪਰਫਾਰਮ ਕਰਨਾ ਹੈ। ਇਹ ਵੀ ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਇਹ ਪ੍ਰੋਗਰਾਮ 1 ਨਵੰਬਰ ਨੂੰ ਹੋਣਾ ਸੀ, ਪਰ 1984 ਦੇ ਸਿੱਖ ਵਿਰੋਧੀ ਦੰਗਿਆਂ ਦੀ ਬਰਸੀ ਦੇ ਮੱਦੇਨਜ਼ਰ ਪਰਿਵਾਰਾਂ ਦੀਆਂ ਭਾਵਨਾਵਾਂ ਦਾ ਸਤਿਕਾਰ ਕਰਦੇ ਹੋਏ ਪ੍ਰਬੰਧਕਾਂ ਨੇ ਇਸ ਦੀ ਤਰੀਕ ਬਦਲ ਕੇ 30 ਅਕਤੂਬਰ ਕਰ ਦਿੱਤੀ ਸੀ। ਪਰ ਹੁਣ ਇਸ ਨੂੰ ਵੀ ਪੁਲਿਸ ਨੇ ਮਨਜ਼ੂਰੀ ਦੇਣ ਤੋਂ ਇਨਕਾਰ ਕਰ ਦਿੱਤਾ ਹੈ।
ਦਿਲਜੀਤ ਦੇ 30 ਅਕਤੂਬਰ ਦੇ ਦਿੱਲੀ ਸ਼ੋਅ ਨੂੰ ਨਹੀਂ ਮਿਲੀ ਇਜਾਜ਼ਤ
ਨਵੀਂ ਦਿੱਲੀ, 22 ਅਕਤੂਬਰ (ਜਗਤਾਰ ਸਿੰਘ)-ਦਿੱਲੀ ਪੁਲਿਸ ਨੇ ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੁਸਾਂਝ ਦੇ 30 ਅਕਤੂਬਰ ਨੂੰ ਹੋਣ ਵਾਲੇ ਕੰਸਰਟ ‘ਔਰਾ ਇੰਡੀਆ ਟੂਰ’ ਨੂੰ ਮਨਜ਼ੂਰੀ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਇਹ ਲਾਈਵ ...
ਅਜੀਤ ਡੈਸਕ
23-10-2026