ਨਵੀਂ ਦਿੱਲੀ, 23 ਅਕਤੂਬਰ (ਪੀ. ਟੀ. ਆਈ.)-ਦਿੱਲੀ ਹਾਈ ਕੋਰਟ ਨੇ ਸ਼ੁੱਕਰਵਾਰ ਨੂੰ ਪੁਲਿਸ ਦੇ ਉਸ ਨੋਟਿਸ ’ਚ ਦਖ਼ਲ ਦੇਣ ਤੋਂ ਇਨਕਾਰ ਕਰ ਦਿੱਤਾ, ਜਿਸ ਵਿਚ ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ ਦੀ ਪ੍ਰਧਾਨ ਨੇਹਾ ਬੋਰਾ ਨੂੰ ਸ਼ਾਂਤੀ ਬਣਾਈ ਰੱਖਣ ਲਈ ਬਾਂਡ ਭਰਨ ਲਈ ਕਿਹਾ ਗਿਆ ਸੀ। ਇਸ ਤਰ੍ਹਾਂ 17 ਅਕਤੂਬਰ ਦੇ ਨੋਟਿਸ ਨੂੰ ਚੁਣੌਤੀ ਦੇਣ ਵਾਲੀ ਨੇਹਾ ਬੋਰਾ ਦੀ ਪਟੀਸ਼ਨ ਰੱਦ ਕਰ ਦਿੱਤੀ ਗਈ। ਜਸਟਿਸ ਸੁਬਰਾਮੋਨੀਅਮ ਪ੍ਰਸਾਦ ਨੇ ਕਿਹਾ ਕਿ ਵਿਸ਼ੇਸ਼ ਕਾਰਜਕਾਰੀ ਮੈਜਿਸਟ੍ਰੇਟ ਕੋਲ ਨੇਹਾ ਬੋਰਾ ਖ਼ਿਲਾਫ਼ ਇਹ ਕਾਰਵਾਈ ਕਰਨ ਲਈ ਕਾਫ਼ੀ ਜਾਣਕਾਰੀ ਮੌਜੂਦ ਸੀ। ਅਦਾਲਤ ਅਨੁਸਾਰ, ਇਸ ਮਾਮਲੇ ’ਚ ਕਈ ਗੱਲਾਂ ਨੂੰ ਧਿਆਨ ਵਿਚ ਰੱਖਿਆ ਗਿਆ ਸੀ। ਇਨ੍ਹਾਂ ’ਚ ਨੇਹਾ ਬੋਰਾ ਦਾ ਜ਼ਿਕਰ ਕਰਨ ਵਾਲੀਆਂ 6 ਐੱਫ.ਆਈ.ਆਰ., ਵੱਖ-ਵੱਖ ਥਾਵਾਂ ’ਤੇ ਵਾਪਰੀਆਂ ਘਟਨਾਵਾਂ ਬਾਰੇ ਪੁਲਿਸ ਦੀਆਂ ਜਨਰਲ ਡਾਇਰੀ ਐਂਟਰੀਆਂ ਤੇ ਮੰਡੀ ਹਾਊਸ ਇਲਾਕੇ ਵਿਚ ਲਾਗੂ ਪਾਬੰਦੀ ਦੇ ਹੁਕਮ ਸ਼ਾਮਲ ਸਨ।
ਦਿੱਲੀ ਹਾਈ ਕੋਰਟ ਵਲੋਂ ਨੇਹਾ ਬੋਰਾ ਦੀ ਪਟੀਸ਼ਨ ਖਾਰਜ
ਨਵੀਂ ਦਿੱਲੀ, 23 ਅਕਤੂਬਰ (ਪੀ. ਟੀ. ਆਈ.)-ਦਿੱਲੀ ਹਾਈ ਕੋਰਟ ਨੇ ਸ਼ੁੱਕਰਵਾਰ ਨੂੰ ਪੁਲਿਸ ਦੇ ਉਸ ਨੋਟਿਸ ’ਚ ਦਖ਼ਲ ਦੇਣ ਤੋਂ ਇਨਕਾਰ ਕਰ ਦਿੱਤਾ, ਜਿਸ ਵਿਚ ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ ਦੀ ...
ਅਜੀਤ ਡੈਸਕ
24-10-2026